Ferozepur News
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਧੂਮ ਧਾਮ ਨਾਲ ਮਨਾਇਆ 74ਵਾਂ ਗਣਤੰਤਰ ਦਿਵਸ
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਧੂਮ ਧਾਮ ਨਾਲ ਮਨਾਇਆ 74ਵਾਂ ਗਣਤੰਤਰ ਦਿਵਸ
ਫਿਰੋਜ਼ਪੁਰ, ਜਨਵਰੀ 26, 2023: ਅੱਜ ਅਜ਼ਾਦ ਭਾਰਤ ਦਾ 74ਵਾਂ ਗਣਤੰਤਰ ਦਿਵਸ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ ਡਾ ਬੂਟਾ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਯੂਨੀਵਰਸਿਟੀ ਰਜਿਸਟਰਾਰ ਪ੍ਰੋ ਡਾ ਗਜ਼ਲਪ੍ਰੀਤ ਸਿੰਘ ਅਰਨੇਜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਓਹਨਾ ਵਲੋਂ ਰਾਸ਼ਟਰੀ ਝੰਡਾ ਫੈਹਰਾਇਆ ਗਿਆ । ਪ੍ਰੋਗਰਾਮ ਵਿੱਚ ਸਾਰੇ ਸਟਾਫ ਤੇ ਵਿਦਿਆਰਥੀਆਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਆਪਣੇ ਸੰਖੇਪ ਭਾਸ਼ਣ ਰਾਹੀਂ ਨੇ ਆਏ ਹੋਏ ਸਾਰੇ ਸਟਾਫ ਤੇ ਵਿਦਿਆਰਥੀਆਂ ਨੂੰ ਜਿੱਥੇ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ ਉਥੇ ਯੂਨੀਵਰਸਿਟੀ ਨੂੰ ਉਚਾਈਆਂ ਤੇ ਲਿਜਾਣ ਲਈ ਜੀਅ ਤੋੜ ਮਿਹਨਤ ਕਰਨ ਲਈ ਪ੍ਰੇਰਿਆ।ਓਹਨਾ ਪ੍ਰੋਗਰਾਮ ਪ੍ਰਬੰਧਕ ਪ੍ਰੋ ਡਾ ਕੁਲਭੂਸ਼ਣ ਅਗਨੀਹੋਤਰੀ, ਪੀ ਆਰ ਓ ਯਸ਼ਪਾਲ ਤੇ ਓਹਨਾ ਦੀ ਟੀਮ ਦੀ ਵਿਸ਼ੇਸ਼ ਤੌਰ ਤੇ ਤਾਰੀਫ਼ ਕਰਦਿਆਂ ਕਿਹਾ ਸਾਰੇ ਸਟਾਫ ਨੂੰ ਅਜਿਹੇ ਨੈਸ਼ਨਲ ਫੈਸਟੀਵਲ ਵਿੱਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ।
ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਆਦਿ ਪੇਸ਼ ਕੀਤੀਆਂ ਗਈਆਂ। ਅਖੀਰ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੂੰ ਮਠਿਆਈਆਂ ਵੰਡੀਆਂ ਗਈਆਂ।
ਇਸ ਮੌਕੇ ਯੂਨੀਵਰਸਿਟੀ ਦਾ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ। ਮੰਚ ਸੰਚਾਲਨ ਦੀ ਭੂਮਿਕਾ ਸ੍ਰ ਗੁਰਪ੍ਰੀਤ ਸਿੰਘ ਵਲੋਂ ਵਖੂਬੀ ਨਿਭਾਈ ਗਈ।