Ferozepur News
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਫਿਰੋਜ਼ਪੁਰ ਵਿਖੇ ਵਸਤੀ ਟੈਂਕਾਂ ਵਾਲੀ ਤੇ ਗੁਰੂ ਹਰਸਹਾਏ 2 ਥਾਵਾਂ ਰੇਲਵੇ ਟਰੈਕ ਤੇ ਅੱਜ ਦਿੱਤਾ ਧਰਨਾ
1 ਫਰਵਰੀ ਨੂੰ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦਾ ਜੱਥਾ ਕੌਮੀ ਇਨਸਾਫ ਮੋਰਚੇ ਵਿੱਚ ਪਹੁੰਚੇਗਾ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰੇਗਾ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਫਿਰੋਜ਼ਪੁਰ ਵਿਖੇ ਵਸਤੀ ਟੈਂਕਾਂ ਵਾਲੀ ਤੇ ਗੁਰੂ ਹਰਸਹਾਏ 2 ਥਾਵਾਂ ਰੇਲਵੇ ਟਰੈਕ ਤੇ ਅੱਜ ਦਿੱਤਾ ਧਰਨਾ
1 ਫਰਵਰੀ ਨੂੰ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦਾ ਜੱਥਾ ਕੌਮੀ ਇਨਸਾਫ ਮੋਰਚੇ ਵਿੱਚ ਪਹੁੰਚੇਗਾ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰੇਗਾ
ਫਿਰੋਜ਼ਪੁਰ, ਜਨਵਰੀ 29, 2023: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜਥੇਬੰਦੀ ਦੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਬੀਬੀਆਂ ਵੱਲੋਂ ਫਿਰੋਜ਼ਪੁਰ ਵਸਤੀ ਟੈਂਕਾਂ ਵਾਲੀ ਤੇ ਗੁਰੂ ਹਰਸਹਾਏ ਰੇਲਵੇ ਟਰੈਕ ਤੇ 3 ਘੰਟੇ ਦੇ ਧਰਨੇ ਦੇ ਕੇ ਪੂਰੀ ਤਰ੍ਹਾਂ ਰੇਲਵੇ ਟਰੈਕ ਜਾਮ ਕਰ ਦਿੱਤੇ ਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਧਰਨਾ ਸ਼ੁਰੂ ਕਰਨ ਵੇਲੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਜੀ ਦੇ ਧਰਮਪਤਨੀ ਸ਼੍ਰੀਮਤੀ ਦਵਿੰਦਰਜੀਤ ਕੌਰ ਪੰਨੂੰ (66) ਜੋ ਕਿ ਅੱਜ ਅਕਾਲ ਚਲਾਣਾ ਕਰ ਗਏ ਹਨ ਨੂੰ ਜਥੇਬੰਦੀ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਜ਼ਿਲ੍ਹਾ ਮੀਤ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਨੇ ਕਿਹਾ ਕਿ ਦੇਸ਼ ਵਿੱਚ ਸਰਮਾਏਦਾਰਾਂ ਦੀ ਤਾਨਾਸ਼ਾਹੀ ਹੈ, ਜਿਸ ਵਿਚ ਭਾਰਤ ਦੇ 99% ਕਿਰਤੀ-ਕਾਮੇ ਅਸੁਰੱਖਿਅਤ ਹਨ। ਅੰਡਾਨੀ, ਅੰਬਾਨੀ ਅਜਿਹੇ ਕੁਝ ਕਾਰਪੋਰੇਟ ਘਰਾਣੇ ਸਾਰੇ ਦੇਸ਼ ਲੁੱਟ ਰਹੇ ਹਨ ਤੇ ਵੋਟਾਂ ਨਾਲ ਬਣੇ ਭਾਰਤੀ ਹਾਕਮ ਭ੍ਰਿਸ਼ਟਾਚਾਰ ਵਿੱਚ ਡੁੱਬ ਕੇ ਸਭ ਕੁਝ ਲੁੱਟਾਂ ਰਹੇ ਹਨ, ਦੇਸ਼ ਵਿੱਚ ਹਾਕਮਾਂ ਵਲੋਂ ਫਿਰਕੂ ਜ਼ਹਿਰ ਘੋਲ ਕੇ ਸਮਾਜ ਨੂੰ ਤੋੜਿਆ ਜਾ ਰਿਹਾ ਤੇ ਦੇਸ਼ ਵਿੱਚ ਅਮੀਰਾਂ ਲਈ ਹੋਰ ਤੇ ਗਰੀਬਾਂ ਲਈ ਵੱਖਰਾ ਕਾਨੂੰਨ ਹੈ। ਹੱਤਿਆਰਾਂ ਤੇ ਬਲਾਤਕਾਰੀ ਸੌਦਾ ਸਾਧ ਰਾਮ ਰਹੀਮ ਨੂੰ ਪਿਛਲੇ 14 ਮਹੀਨਿਆਂ ਵਿਚ 4 ਵਾਰ 40-40 ਦਿਨ ਦੀ ਪੈਰੋਲ ਤੇ ਰਿਹਾਈ ਦਿੱਤੀ ਜਾ ਚੁੱਕੀ ਹੈ ਤੇ ਪਿਛਲੇ ਕਾਫ਼ੀ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਤੇ ਸਮਾਜ ਸੇਵੀ ਕਾਰਕੁਨਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਤੇ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ, ਮੁਹਾਲੀ-ਚੰਡੀਗੜ੍ਹ ਵਿਖੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿੱਚ 1 ਫ਼ਰਵਰੀ ਨੂੰ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜਥਾ ਭੇਜਿਆ ਜਾਵੇਗਾ।
ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ
ਅਡਾਨੀ, ਅੰਬਾਨੀ ਸਮੇਤ ਸਾਰੇ ਕਾਰਪੋਰੇਟਾਂ ਦੀ ਸਾਰੀ ਜਾਇਦਾਦ ਜਬਤ ਕੀਤੀ ਜਾਵੇ, 29 ਜਨਵਰੀ 2021 ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ਤੇ ਕੀਤੇ ਹਮਲੇ ਦੇ ਦੋਸ਼ੀ ਅਮਨ ਡਬਾਸ ਤੇ ਪ੍ਰਦੀਪ ਖੱਤਰੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਦਿੱਲੀ ਮੋਰਚੇ ਦੌਰਾਨ ਮੰਨੀਆਂ ਮੰਗਾਂ ਦਾ ਹੱਲ ਤੁਰੰਤ ਕੀਤਾ ਜਾਵੇ, ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ, ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਖ਼ਤਮ ਕੀਤੇ ਜਾਣ, ਕਿਸਾਨ ਆਗੂਆਂ ਤੇ ਅੰਦੋਲਨਾਂ ਦੌਰਾਨ ਪਾਏ ਕੇਸ ਰੱਦ ਕੀਤੇ ਜਾਣ, ਪੁਲਿਸ ਪ੍ਰਸ਼ਾਸਨ ਤੇ ਸਿਵਲ ਪ੍ਰਸ਼ਾਸਨ ਵਲੋਂ ਜ਼ਿਲੇ ਨਾਲ ਸੰਬਧਿਤ ਮਸਲਿਆਂ ਦਾ ਹੱਲ ਕੀਤਾ ਜਾਵੇ।
ਇਸ ਮੌਕੇ ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜਤਾਲਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਸਾਹਿਬ ਸਿੰਘ ਦੀਨੇਕੇ, ਹਰਫੂਲ ਸਿੰਘ ਦੂਲੇ ਵਾਲਾ, ਸੁਰਜੀਤ ਸਿੰਘ ਫੌਜੀ, ਵੀਰ ਸਿੰਘ ਨਿਜਾਮਦੀਨ ਵਾਲਾ, ਗੁਰਭੇਜ ਸਿੰਘ ਫੇਮੀਵਾਲਾ, ਅਮਨਦੀਪ ਸਿੰਘ ਕੱਚਰਭੰਨ, ਬਲਰਾਜ ਸਿੰਘ ਫੇਰੋਕੇ, ਗੁਰਜੰਟ ਸਿੰਘ ਲਹਿਰਾ, ਰਣਜੀਤ ਸਿੰਘ ਖੱਚਰਵਾਲਾ, ਸੁਖਵੰਤ ਸਿੰਘ ਲੋਹੁਕਾ, ਬਚਿੱਤਰ ਸਿੰਘ ਦੂਲੇ ਵਾਲਾ, ਲਖਵਿੰਦਰ ਸਿੰਘ ਜੋਗੇਵਾਲਾ, ਮੱਖਣ ਸਿੰਘ ਵਾੜਾ ਜਵਾਹਰ ਸਿੰਘ, ਬੂਟਾ ਸਿੰਘ ਕਰੀਕਲਾਂ, ਗੁਰਬਖਸ਼ ਸਿੰਘ ਪੰਜਗਰਾਈਂ, ਖਿਲਾਰਾ ਸਿੰਘ ਆਸਲ, ਗੁਰਨਾਮ ਸਿੰਘ ਅਲੀਕੇ ਆਦਿ ਆਗੂਆਂ ਨੇ ਮੋਰਚਿਆਂ ਨੂੰ ਸੰਬੋਧਨ ਕੀਤਾ।