ਕਿਸਾਨ ਮਜਦੂਰ ਜਥੇਬੰਦੀ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਦੇਸ਼ ਦੇ ਕਿਸਾਨਾਂ ਮਜਦੂਰਾਂ ਦੀ ਬਦਲੇ ਦੀ ਭਾਵਨਾ ਤਹਿਤ ਕੀਤੀ ਅਣਦੇਖੀ
ਵਿਰੋਧ ਵਿੱਚ ਜ਼ਿਲ੍ਹੇ ਵਿੱਚ ਵੱਖ ਵੱਖ ਥਾਈਂ ਫੂਕੇ ਮੋਦੀ ਸਰਕਾਰ ਦੇ ਪੁਤਲੇ
ਕਿਸਾਨ ਮਜਦੂਰ ਜਥੇਬੰਦੀ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਦੇਸ਼ ਦੇ ਕਿਸਾਨਾਂ ਮਜਦੂਰਾਂ ਦੀ ਬਦਲੇ ਦੀ ਭਾਵਨਾ ਤਹਿਤ ਕੀਤੀ ਅਣਦੇਖੀ
ਵਿਰੋਧ ਵਿੱਚ ਜ਼ਿਲ੍ਹੇ ਵਿੱਚ ਵੱਖ ਵੱਖ ਥਾਈਂ ਫੂਕੇ ਮੋਦੀ ਸਰਕਾਰ ਦੇ ਪੁਤਲੇ
ਫਿਰੋਜ਼ਪੁਰ, 2.2.2023: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਜੋਨਾਂ ਦੇ ਕਿਸਾਨਾਂ ਮਜ਼ਦੂਰਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਵੱਲੋ ਪੇਸ਼ ਕੀਤੇ ਗਏ ਆਮ ਬਜਟ ਵਿੱਚੋ ਕਿਸਾਨਾਂ ਮਜਦੂਰਾਂ ਨੂੰ ਪੂਰੇ ਤਰੀਕੇ ਨਾਲ ਅੱਖੋਂ ਪਰੋਖੇ ਕਰਨ ਦੇ ਵਿਰੋਧ ਵਿੱਚ ਜ਼ਿਲ੍ਹੇ ਭਰ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕ ਮੁਜ਼ਾਹਰੇ ਕੀਤੇ ਗਏ।
ਇਸ ਸੰਬੰਧੀ ਲਿਖਤੀ ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਕਿਹਾ ਕਿ ਸਰਕਾਰ ਦਿੱਲੀ ਮੋਰਚੇ ਤੋਂ ਮਿਲੀ ਸ਼ਿਰਕਤ ਤੋਂ ਅੱਜ ਵੀ ਬੌਖਲਾਈ ਹੋਈ ਹੈ ਅਤੇ ਬਦਲੇ ਦੀ ਭਾਵਨਾ ਨਾਲ ਕਿਸਾਨਾਂ ਨੂੰ ਬਜ਼ਟ ਚੋ ਅਣਦੇਖਿਆ ਕੀਤਾ ਹੈ, ਜਦੋਂ ਕਿ ਪਿਛਲੇ ਬਜਟ ਵਿੱਚ 3.84 ਖੇਤੀ ਸਕੀਮਾਂ ਲਈ ਸੀ ਪਰ ਇਸ ਬਜ਼ਟ ਵਿੱਚ 3.20 ਕੀਤਾ ਗਿਆ ਹੈ। ਪਰ ਕਾਰਪੋਰੇਟ ਤੇ ਕੋਈ ਟੈਕਸ ਨਹੀਂ ਵਧਾਇਆ ਗਿਆ। ਕੇਂਦਰ ਦੀਆਂ ਕੁੱਲ ਸਕੀਮਾਂ 17% ਹਨ ਅਤੇ ਕੇਂਦਰ ਦੇ ਕੁੱਲ ਖ਼ਰਚੇ ਤੇ ਵਿਆਜ਼ ਦਰ 20% ਜਾ ਰਿਹਾ ਹੈ। ਦੇਸ਼ ਦਾ ਖੇਤੀ ਸੈਕਟਰ ਪਹਿਲਾ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਰਕੇ ਬੁਰੇ ਹਾਲਾਤਾਂ ਦਾ ਸ਼ਿਕਾਰ ਹੈ ਅਤੇ ਖਾਸ ਕਰਕੇ ਪੰਜਾਬ ਵਿਚ ਝੋਨੇ ਦੀ ਫਸਲ ਦੀਆ ਬਦਲਵੀਆਂ ਤੇ 23 ਫਸਲਾਂ ਤੇ M.S.P. ਲਈ ਬਜਟ ਨਾ ਰੱਖਣਾ ਸਰਕਾਰ ਦੇ ਖੇਤੀ ਸੈਕਟਰ ਲਈ ਉਦਾਸੀਨ ਰਵਈਏ ਨੂੰ ਉਜਾਗਰ ਕਰਦਾ ਹੈ। ਧਰਤੀ ਹੇਠਲੇ ਘਟ ਰਹੇ ਪਾਣੀ ਦੇ ਸਤਰ ਨੂੰ ਬਚਾਉਣ ਲਈ ਬਜਟ ਵਧਾਉਣ ਦੀ ਜਗ੍ਹਾ ਘਟ ਕਰ ਦਿੱਤਾ ਗਿਆ ਹੈ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਭਾਅ ਨਾ ਦੇਣ ਦੀ ਨੀਅਤ ਦਾ ਪ੍ਰਗਟਾਵਾ ਸਰਕਾਰ ਨੇ ਇਸ ਸੰਬੰਧੀ ਕੋਈ ਬਜਟ ਨਾ ਰੱਖ ਕੇ ਕਰ ਦਿੱਤਾ ਹੈ, ਮਨਰੇਗਾ ਵਰਗੀ ਸਕੀਮ ਵਿਚ ਮਜਦੂਰਾਂ ਨੂੰ ਕੰਮ ਦੇਣ ਲਈ ਜਰੂਰੀ ਬਜਟ 7.5 ਲੱਖ ਕਰੋੜ ਦਾ ਹੋਣਾ ਚਾਹੀਦਾ ਹੈ ਪਰ ਪਿਛਲੇ ਸਾਲ ਦੇ 73 ਹਾਜ਼ਰ ਕਰੋੜ ਤੋਂ ਵੀ ਘਟਾ ਕੇ ਇਸਨੂੰ 60 ਹਜ਼ਾਰ ਕਰੋੜ ਕਰ ਦਿੱਤਾ ਗਿਆ ਹੈ।
ਇਸ ਮੌਕੇ ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜਤਾਲਾ, ਵੀਰ ਸਿੰਘ ਨਿਜਾਮਦੀਨ ਵਾਲਾ, ਅਮਨਦੀਪ ਸਿੰਘ ਕੱਚਰਭੰਨ, ਮੱਖਣ ਸਿੰਘ ਵਾੜਾ ਜਵਾਹਰ ਸਿੰਘ ਵਾਲਾ, ਖਿਲਾਰਾ ਸਿੰਘ ਆਸਲ, ਬੂਟਾ ਸਿੰਘ ਕਰੀਕਲਾਂ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਹਰਫੂਲ ਸਿੰਘ ਦੂਲੇ ਵਾਲਾ, ਸੁਰਜੀਤ ਸਿੰਘ ਫੌਜੀ, ਬੂਟਾ ਸਿੰਘ ਕਰੀਕਲਾਂ, ਗੁਰਬਖਸ਼ ਸਿੰਘ ਪੰਜਗਰਾਈਂ ਆਦਿ ਆਗੂ ਹਾਜਰ ਸਨ।
ਬਲਜਿੰਦਰ ਤਲਵੰਡੀ