1098 ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਫਿਰੋਜਪੁਰ ਕੈਂਟ ਰੇਲਵੇ ਸਟੇਸ਼ਨ ਤੋਂ ਗੋਰਖਪੁਰ (ਯੂਪੀ) ਲਈ ਤੀਸਰੀ ਸ਼ਰਮਿਕ ਐਕਸਪ੍ਰੇਸ ਟ੍ਰੇਨ ਹੋਈ ਰਵਾਨਾ
ਪੰਜਾਬ ਸਰਕਾਰ ਵੱਲੋਂ ਸਪੈਸ਼ਲ ਟ੍ਰੇਨ ਦੇ ਸੰਚਾਲਕ ਦਾ ਸਾਰਾ 6.48 ਲੱਖ ਰੁਪਏ ਦਾ ਖਰਚਾ ਕੀਤਾ ਜਾਵੇਗਾ: ਐਸਡੀਐਮ
ਫਿਰੋਜਪੁਰ 15 ਮਈ – ਗੁਰਦਾਸਪੁਰ, ਬਰਨਾਲਾ, ਮਾਨਸਾ, ਮੋਗਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਮੇਤ ਮਾਲਵਾ ਦੇ ਹੋਰ ਜ਼ਿਲ੍ਹਿਆਂ ਦੇ 1098 ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਫਿਰੋਜਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਤੀਸਰੀ ਸ਼ਰਮਿਕ ਐਕਸਪ੍ਰੈਸ ਸ਼ੁੱਕਰਵਾਰ ਸ਼ਾਮ 7 ਵਜੇ ਗੋਰਖਪੁਰ (ਯੂਪੀ) ਲਈ ਰਵਾਨਾ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਡੀਐਮ ਅਮਿੱਤ ਗੁਪਤਾ ਨੇ ਦੱਸਿਆ ਕਿ ਪੰਜਾਬ ਵਿਚ ਲਾਕਡਾਊਨ ਕਰਕੇ ਫਸੇ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਆਪਣੇ ਘਰ ਭੇਜਣ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਗਈਆਂ ਹਨ, ਇਸ ਲੜੀ ਤਹਿਤ ਸ਼ੁਕਰਵਾਰ ਸ਼ਾਮ ਨੂੰ 7 ਵਜੇ ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਤੀਸਰੀ ਟ੍ਰੇਨ ਗੋਰਖਪੁਰ ਲਈ ਰਵਾਨਾ ਕੀਤੀ ਗਈ। ਇਸ ਟ੍ਰੇਨ ਵਿਚ 1098 ਮਜ਼ਦੁਰਾਂ ਨੂੰ ਭੇਜਿਆ ਗਿਆ ਹੈ ਅਤੇ ਟ੍ਰੇਨ ਦਾ ਸਾਰਾ ਖਰਚ 6.48 ਲੱਖ ਰੁਪਏ ਪੰਜਾਬ ਸਰਕਾਰ ਵੱਲੋਂ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਮਜ਼ਦੂਰਾਂ ਨੂੰ ਫੂਡ ਪੈਕੇਟ, ਪਾਣੀ ਦੀਆਂ ਬੋਤਲਾਂ, ਫੇਸ ਮਾਸਕ ਵੀ ਉਪਲੱਬਧ ਕਰਵਾਏ ਗਏ, ਨਾਲ ਹੀ ਸੋਸ਼ਲ ਡਿਸਟੇਂਸਿੰਗ ਨੂੰ ਲੈ ਕੇ ਜਾਗਰੂਕ ਵੀ ਕੀਤਾ ਗਿਆ ।
ਟ੍ਰੇਨ ਦੀ ਰਵਾਨਗੀ ਵੇਲੇ ਅੰਦਰ ਬੈਠੇ ਸਾਰੇ ਪਰਵਾਸੀ ਮਜ਼ਦੂਰਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਤਾੜੀਆਂ ਵਜਾ ਕੇ ਦਾ ਧੰਨਵਾਦ ਕੀਤਾ। ਮਜ਼ਦੂਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਹੀ ਉਹ ਇਸ ਔਖੀ ਘੜੀ ਵਿਚ ਆਪਣੇ ਘਰ ਪਰਤ ਰਹੇ ਹਨ। ਐਸਡੀਐਮ ਅਮਿੱਤ ਗੁਪਤਾ ਨੇ ਦੱਸਿਆ ਕਿ ਚੌਥੀ ਅਤੇ ਪੰਜਵੀਂ ਟ੍ਰੇਨ ਸ਼ਨੀਵਾਰ ਨੂੰ ਦੁਪਹਿਰ 2 ਵਜੇ ਤੇ 7 ਵਜੇ ਰਵਾਨਾ ਹੋਣਗੀਆਂ। ਇਸ ਤੋਂ ਇਲਾਵਾ ਹੋਰ ਟ੍ਰੇਨਾੰ ਦਾ ਵੀ ਪ੍ਰਬੰਧ ਕੀਤਾ ਜਾਵੇਗਾ।