ਸਿਹਤ ਵਿਭਾਗ ਵੱਲੋਂ ਮਹਿਲਾ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਦਾ ਆਯੋਜਨ
ਸਾਈਕਲਿੰਗ ਉੱਤਮ ਕਸਰਤ ਹੈ - ਸਹਾਇਕ ਸਿਵਲ ਸਰਜਨ
ਸਿਹਤ ਵਿਭਾਗ ਵੱਲੋਂ ਮਹਿਲਾ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਦਾ ਆਯੋਜਨ
ਸਾਈਕਲਿੰਗ ਉੱਤਮ ਕਸਰਤ ਹੈ – ਸਹਾਇਕ ਸਿਵਲ ਸਰਜਨ
ਫਿਰੋਜ਼ਪੁਰ 2 ਮਾਰਚ 2023( ) ਸਿਵਲ ਸਰਜਨ ਡਾ. ਰਜਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਐਨ.ਸੀ.ਡੀ. ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ ਆਯੋਜਿਤ ਕੀਤੀ ਗਈ, ਜਿਸ ਵਿਚ ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਨਾਂ ਨੇ ਹਿੱਸਾ ਲਿਆ। ਇਸ ਸਾਈਕਲ ਰੈਲੀ ਨੂੰ ਸਹਾਇਕ ਸਿਵਲ ਸਰਜਨ ਡਾ. ਸ਼ੁਸ਼ਮਾ ਠੱਕਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਨੇ ਕਿਹਾ ਕਿ ਮੈਡੀਕਲ ਸਾਇੰਸ ਨੇ ਬੈਕਟੀਰੀਆ ਅਤੇ ਵਾਇਰਸ ਆਦਿ ਤੋਂ ਹੋਣ ਵਾਲੀਆਂ ਬਿਮਾਰੀਆਂ ‘ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਹੈ, ਪ੍ਰੰਤੂ ਅਜੋਕੇ ਸਮੇਂ ਵਿਚ ਜੀਵਨ ਸ਼ੈਲੀ ਦੀਆਂ ਬਿਮਾਰੀਆਂ ਵਿੱਚ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਲੱਡ ਪ੍ਰੈਸ਼ਰ, ਸ਼ੁਗਰ ਅਤੇ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਬਚਾਅ ਲਈ ਹਰ ਵਿਅਕਤੀ ਲਈ ਸਰੀਰਕ ਕਸਰਤ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਸਰੀਰਕ ਕਸਰਤ ਵਿਚ ਸਾਈਕਲਿੰਗ ਇਕ ਉੱਤਮ ਕਸਰਤ ਹੈ।
ਉਨ੍ਹਾਂ ‘ਸਿਹਤਮੰਦ ਔਰਤ, ਸਿਹਤਮੰਦ ਭਾਰਤ’ ਥੀਮ ਬਾਰੇ ਚਰਚਾ ਕਰਦਿਆਂ ਕਿਹਾ ਕਿ ਇੱਕ ਸਿਹਤਮੰਦ ਔਰਤ ਸਿਹਤਮੰਦ ਪਰਿਵਾਰ, ਸਮਾਜ ਅਤੇ ਸਿਹਤਮੰਦ ਦੇਸ਼ ਦੀ ਸਿਰਜਨਾ ਵਿੱਚ ਸਹਾਇਕ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਨਾ ਵਜੋਂ ਅੱਜ ਇਸ ਗਤੀਵਿਧੀ ਦਾ ਆਯੋਜਨ ਕੀਤਾ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਐਪੀਡੇਮੋਲੋਜਿਸਟ ਸ਼ਮਿੰਦਰਪਾਲ ਕੌਰ, ਮਾਸ ਮੀਡੀਆ ਅਫਸਰ ਰੰਜੀਵ, ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਕੋਆਰਡੀਨੇਟਰ ਸੀਮਾ ਰਾਣੀ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਰਜਨੀਕ ਕੌਰ, ਚਮਕੌਰ ਸਿੰਘ, ਆਸ਼ੀਸ਼ ਭੰਡਾਰੀ ਅਤੇ ਸਕੂਲ ਦੇ ਅਧਿਆਪਕ ਮਧੂ ਨੰਦਾ ਤੇ ਸੀਮਾ ਗਰਗ ਆਦਿ ਹਾਜ਼ਰ ਸਨ।