ਹਰਮਨਦੀਪ ਸਿੰਘ, ਫਾਰਮਾਸਿਸਟ ਐਨ.ਐਚ.ਐਮ ਇੰਪਲਾਈਜ ਯੂਨੀਅਨ ਜਿਲ੍ਹਾ ਫਿਰੋਜ਼ਪੁਰ ਦੇ ਨਵੇਂ ਪ੍ਰਧਾਨ ਨਿਯੁਕਤ

ਹਰਮਨਦੀਪ ਸਿੰਘ, ਫਾਰਮਾਸਿਸਟ ਐਨ.ਐਚ.ਐਮ ਇੰਪਲਾਈਜ ਯੂਨੀਅਨ ਜਿਲ੍ਹਾ ਫਿਰੋਜ਼ਪੁਰ ਦੇ ਨਵੇਂ ਪ੍ਰਧਾਨ ਨਿਯੁਕਤ।
ਫਿਰੋਜ਼ਪੁਰ (03, ਮਾਰਚ 2022) ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਜਿਲ੍ਹਾ ਫਿਰੋਜ਼ਪੁਰ ਦੀ ਇੱਕ ਅਹਿਮ ਮੀਟਿੰਗ ਦਫਤਰ ਸਿਵਲ ਸਰਜਨ, ਫਿਰੋਜ਼ਪੁਰ ਵਿਖੇ ਹੋਈ। ਜਿਸ ਵਿੱਚ ਸਾਰੇ ਬਲਾਕਾਂ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ। ਇਸ ਮੌਕੇ ਸ. ਜੋਗਿੰਦਰ ਸਿੰਘ ਜੋ ਕਿ ਜਿਲ੍ਹਾ ਪ੍ਰਧਾਨ ਵਜੋਂ ਨਿਯੁਕਤ ਸਨ, ਵੱਲੋਂ ਅਸਤੀਫਾ ਦੇ ਦੇਣ ਉਪਰੰਤ ਸਾਰੇ ਸਮੂਹ ਬਲਾਕਾਂ ਦੇ ਅਹੁਦੇਦਾਰਾਂ ਵੱਲੋਂ ਸਰਬਸੰਮਤੀ ਨਾਲ ਹਰਮਨਦੀਪ ਸਿੰਘ, ਫਾਰਮਾਸਿਸਟ, ਬਲਾਕ ਕੱਸੋਆਣਾ ਨੂੰ ਜਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਦੌਰਾਨ ਡਾ. ਯੁਵਰਾਜ ਨਾਰੰਗ ਨੂੰ ਉਪ ਪ੍ਰਧਾਨ ਅਤੇ ਨਰਿੰਦਰ ਸਿੰਘ ਸੀ.ਐਚ.ਓ ਬਲਾਕ ਮਮਦੋਟ ਨੂੰ ਜਨਰਲ ਸਕੱਤਰ ਚੁਣਿਆ ਗਿਆ।
ਇਸ ਮੌਕੇ ਨਵ-ਨਿਯੁਕਤ ਜਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਵੱਲੋਂ ਸਾਥੀਆਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਡਿਊਟੀ ਦੌਰਾਨ ਆ ਰਹੀਆਂ ਮੁਸ਼ਕਿਲਾਂ ਦਾ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹੱਲ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਐਨ.ਐਚ.ਐਮ. ਸਾਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸਾਰਿਆਂ ਨੂੰ ਇੱਕਜੁੱਟ ਹੋ ਕਿ ਸੰਘਰਸ਼ ਕਰਨ ਦੀ ਜ਼ਰੂਰਤ ਹੈ ਅਤੇ ਉਹ ਸੰਘਰਸ਼ ਲਈ ਤਿਆਰ ਰਹਿਣ। ਜਲਦ ਹੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਦੀਪਕ, ਸੁਖਦੇਵ ਰਾਜ, ਹਰਮਿਨਰਪਾਲ ਸਿੰਘ, ਬਗੀਚ ਨਾਗਪਾਲ, ਰਵੀ ਚੋਪੜਾ, ਜੋਗਿੰਦਰ ਸਿੰਘ, ਹਰਬੰਸ ਲਾਲ, ਜਗਜੀਤ ਸਿੰਘ, ਹਰਜਿੰਦਰ ਸਿੰਘ, ਸੰਦੀਪ ਸਿੰਘ, ਕਰਨ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।





