Ferozepur News
ਡੀ ਈ ਓ ਧੰਜੂ ਵੱਲੋਂ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਲਈ ਕੀਤਾ ਪ੍ਰੇਰਿਤ
ਸਤਲੁਜ ਦਰਿਆ ਤੋਂ ਪਾਰ ਸਰਹੱਦੀ ਖੇਤਰ'ਚ ਸ਼ੁਰੂ ਕੀਤੀ ਮੈਗਾ ਦਾਖ਼ਲਾ ਮੁਹਿੰਮ
ਡੀ ਈ ਓ ਧੰਜੂ ਵੱਲੋਂ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਲਈ ਕੀਤਾ ਪ੍ਰੇਰਿਤ
ਸਤਲੁਜ ਦਰਿਆ ਤੋਂ ਪਾਰ ਸਰਹੱਦੀ ਖੇਤਰ’ਚ ਸ਼ੁਰੂ ਕੀਤੀ ਮੈਗਾ ਦਾਖ਼ਲਾ ਮੁਹਿੰਮ।
ਫਿਰੋਜ਼ਪੁਰ, 1.3.2023: ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਮੈਗਾ ਦਾਖ਼ਲਾ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਕਵਲਜੀਤ ਸਿੰਘ ਧੰਜੂ ਸਤਲੁਜ ਦਰਿਆ ਦੇ ਪਾਰ ਹਿੰਦ-ਪਾਕਿ ਸਰਹੱਦ ਤੇ ਜੀਰੋ ਲਾਇਨ ਤੇ ਸਥਿਤ ਪਿੰਡ ਕਾਲੂ ਵਾਲਾ ਪਹੁੰਚੇ ਅਤੇ 05 ਨਵੇਂ ਬੱਚਿਆਂ ਨੂੰ ਪ੍ਰੇਰਿਤ ਕਰਕੇ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਗੁਣਾਤਮਕ ਵਿਕਾਸ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਅਤੇ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਪਸਵਕ ਕਮੇਟੀ ਦੇ ਮੈਂਬਰਾਂ ਨੂੰ ਸਰਕਾਰੀ ਸਕੂਲਾਂ ਵਿੱਚ ਚਲਾਈ ਦਾਖਲਾ ਮੁਹਿੰਮ ਵਿੱਚ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਉਨ੍ਹਾਂ ਨੇ ਬਲਾਕ ਫਿਰੋਜ਼ਪੁਰ 03 ਦੇ ਸਮੂਹ ਅਧਿਆਪਕਾਂ ਨੂੰ ਦਾਖ਼ਲਾ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਰ ਅਧਿਆਪਕ ਘੱਟੋ ਘੱਟ ਇੱਕ ਬੱਚਾ ਸਰਕਾਰੀ ਸਕੂਲ ਵਿੱਚ ਅੱਜ ਜ਼ਰੂਰ ਦਾਖ਼ਲ ਕਰਵਾਏ।
ਇਸ ਮੌਕੇ ਉਨ੍ਹਾਂ ਨਾਲ ਡਾ. ਸਤਿੰਦਰ ਸਿੰਘ ਪ੍ਰਿੰਸੀਪਲ ਕਮ ਬਲਾਕ ਨੋਡਲ ਅਫਸਰ ਨੇ ਦਾਖ਼ਲਾ ਮੁਹਿੰਮ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ , ਵਿਭਾਗ ਵੱਲੋਂ ਮਿਲੇ ਦਾਖਲਾ ਟਾਰਗੈਟ ਤਹਿਤ 415 ਵਿਦਿਆਰਥੀਆਂ ਨੂੰ ਜ਼ਰੂਰ ਦਾਖ਼ਲ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਰਕਾਰੀ ਹਾਈ ਸਕੂਲ ਦੁਲਚੀ ਕੇ, ਹਾਈ ਸਕੂਲ ਪੱਲਾ ਮੇਘਾ, ਸਰਕਾਰੀ ਮਿਡਲ ਸਕੂਲ ਨਿਹਾਲ ਕਿਲਚਾ, ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਆਂਸਲ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁੰਬੜੀ ਵਾਲਾ ਵਿੱਚ ਚੱਲ ਰਹੀ ਦਾਖ਼ਲਾ ਮੁਹਿੰਮ ਦਾ ਵੀ ਨਿਰੀਖਣ ਕੀਤਾ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਅਤੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਡਾ.ਸਤਿੰਦਰ ਸਿੰਘ ਪ੍ਰਿੰਸੀਪਲ , ਸੁਖਚੈਨ ਸਿੰਘ ਸਟੈਨੋ, ਅਮਿਤ ਕੁਮਾਰ ਬੀ ਐਮ ਵਿਸ਼ੇਸ਼ ਤੌਰ ਤੇ ਹਾਜਰ ਸਨ।