ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰੋਜ਼ਗਾਰ ਮੇਲੇ ਦਾ ਆਯੋਜਨ
455 ਪ੍ਰਾਰਥੀਆਂ ਨੇ ਲਿਆ ਭਾਗ, 141 ਪ੍ਰਾਰਥੀ ਫਾਈਨਲ ਰਾਊ਼਼ਡ ਲਈ ਹੋਏ ਸ਼ਾਰਟਲਿਸਟ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰੋਜ਼ਗਾਰ ਮੇਲੇ ਦਾ ਆਯੋਜਨ
455 ਪ੍ਰਾਰਥੀਆਂ ਨੇ ਲਿਆ ਭਾਗ, 141 ਪ੍ਰਾਰਥੀ ਫਾਈਨਲ ਰਾਊ਼਼ਡ ਲਈ ਹੋਏ ਸ਼ਾਰਟਲਿਸਟ
ਫਿਰੋਜ਼ਪੁਰ 8 ਜੂਨ, 2023: ਡਾਇਰੈਕਟਰ, ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੇ ਹਰ ਜ਼ਿਲ੍ਹੇ ਵਿੱਚ ਰੋਜ਼ਗਾਰ ਮੇਲਾ ਲਗਾਇਆ ਗਿਆ। ਜ਼ਿਲ੍ਹਾ ਫਿਰੋਜ਼ਪੁਰ ਵਿੱਚ ਇਹ ਰੋਜ਼ਗਾਰ ਮੇਲਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ ਵੱਲੋਂ ਸਰਕਾਰੀ ਆਈ.ਟੀ.ਆਈ. (ਲੜਕੇ), ਫਿਰੋਜ਼ਪੁਰ ਸ਼ਹਿਰ ਵਿਖੇ ਲਗਾਇਆ ਗਿਆ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਸ਼੍ਰੀ ਅਰੁਣ ਕੁਮਾਰ ਵੱਲੋਂ ਮੌਕੇ ਤੇ ਪਹੰੁਚ ਕੇ ਮੇਲੇ ਦਾ ਜਾਇਜਾ ਲਿਆ ਗਿਆ ਅਤੇ ਨਿਯੋਜਕਾਂ ਨਾਲ ਤਾਲਮੇਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਏਅਰਟੈਲ, ਸੀ.ਐਸ.ਸੀ., ਐਸ. ਬੀ. ਆਈ. ਲਾਈਫ, ਐਲ. ਆਈ. ਸੀ., ਸਟਾਰ ਹੈਲਥ ਐਂਡ ਅਲਾਈਡ ਇੰਸ਼ੋਰੈਂਸ, ਭਾਰਤੀ ਐਕਸਾ, ਭਾਰਤ ਫਾਇਨਾਂਸ ਇੰਨਕਲੂਸ਼ਨ ਆਦਿ ਕੰਪਨੀਆਂ ਵੱਲੋਂ ਭਾਗ ਲੈਂਦੇ ਹੋਏ 455 ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਗਈ ਅਤੇ 141 ਪ੍ਰਾਰਥੀਆਂ ਨੂੰ ਫਾਇਨਲ ਰਾਊਂਡ ਲਈ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਮੌਕੇ ਤੇ ਪ੍ਰਾਰਥੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਇੰਟਰਵਿਊ ਲਈ ਉਤਸ਼ਾਹਿਤ ਕੀਤਾ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ ਵੱਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਤਰ੍ਹਾਂ ਦ ਹੋਰੇ ਮੌਕੇ ਪ੍ਰਾਰਥੀਆਂ ਨੂੰ ਦਿੱਤੇ ਜਾਂਦੇ ਰਹਿਣਗੇ।