Ferozepur News

ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਜਿਲ੍ਹੇ ਦੇ 1.10 ਲੱਖ ਪਰਿਵਾਰਾਂ ਤਕ ਹੋਈ ਮੁਫਤ ਕਣਕ ਅਤੇ ਦਾਲ ਦੀ ਵੰਡ

ਕੈਪਟਨ ਸਰਕਾਰ ਦੀਆਂ ਕੋਸ਼ਿਸਾਂ ਸਦਕਾ ਅੱਜ 9 ਹਜਾਰ ਤੋਂ ਜਿਆਦਾ ਲਾਭਪਾਤਰੀਆਂ ਨੂੰ ਮਿਲਿਆ ਲਾਭ

ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਜਿਲ੍ਹੇ ਦੇ 1.10 ਲੱਖ ਪਰਿਵਾਰਾਂ ਤਕ ਹੋਈ ਮੁਫਤ ਕਣਕ ਅਤੇ ਦਾਲ ਦੀ ਵੰਡ

ਫਿਰੋਜਪੁਰ, 28 ਮਈ

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਲੋੜਵੰਦ ਲੋਕਾਂ ਨੂੰ ਮੁਫ਼ਤ ਕਣਕ ਅਤੇ ਦਾਲ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਅੱਜ 9000 ਲਾਭਪਾਤਰੀ ਪਰਿਵਾਰਾਂ ਨੂੰ ਅਗਲੇ ਤਿੰਨ ਮਹੀਨੇ ਲਈ ਮੁਫਤ ਕਣਕ ਅਤੇ ਦਾਲ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਵੰਡੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜਪੁਰ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕ ਮੁੱਖ ਮੰਤਰੀ ਪੰਜਾਬ ਅਤੇ ਖੁਰਾਕ ਤੇ ਸਿਵਲ ਸਲਪਾਈ ਮੰਤਰੀ ਪੰਜਾਬ ਦੀਆਂ ਹਦਾਇਤਾਂ ‘ਤੇ ਫੁਡ ਸਪਲਾਈ ਵਿਭਾਗ ਵਲੋਂ ਫਿਰੋਜਪੁਰ ਜਿਲੇ ਦੇ ਵੱਖ-ਵੱਖ ਖੇਤਰਾਂ ਵਿੱਚ 1.10 ਲੱਖ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣਾ ਅੰਨ ਯੋਜਨਾ ਤਹਿਤ ਮੁਫ਼ਤ ਕਣਕ ਅਤੇ ਦਾਲ ਦੀ ਵੰਡ ਕੀਤੀ ਗਈ।

ਉਨ੍ਹਾੰ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇ ਨਜ਼ਰ ਸੂਬਾ ਸਰਕਾਰ ਵਲੋਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣਾ ਅੰਨ ਯੋਜਨਾ ਤਹਿਤ ਲੋੜਵੰਦ ਲੋਕਾਂ ਨੂੰ ਮੁਫ਼ਤ ਕਣਕ ਅਤੇ ਦਾਲ ਵੰਡਣੀ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਦੇ ਤਹਿਤ ਪ੍ਰਤੀ ਲਾਭਪਾਤਰੀ ਨੂੰ 5 ਕਿਲੋ ਮੁਫ਼ਤ ਕਣਕ ਅਤੇ 1 ਕਿਲੋ ਦਾਲ ਪ੍ਰਤੀ ਪਰਿਵਾਰ ਇਕ ਮਹੀਨੇ ਦੇ ਹਿਸਾਬ ਨਾਲ ਤਿੰਨ ਮਹੀਨੇ ਲਈ ਦਿੱਤੀ ਜਾ ਰਹੀ ਹੈ।

ਇਸੇ ਤਰਾੰ ਜ਼ਿਲਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀ ਪਿੰਦਰ ਸਿੰਘ ਨੇ ਦਸਿਆ ਕਿ 15 ਕਿਲੋ ਕਣਕ ਪ੍ਰਤੀ ਲਾਭਪਾਤਰੀ ਅਤੇ 3 ਕਿਲੋ ਦਾਲ ਪ੍ਰਤੀ ਪਰਿਵਾਰ (ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ਤੋਂ ਬਗੈਰ ) ਸਮਾਰਟ ਕਾਰਡ ਧਾਰਕ ਪ੍ਰਤੀ ਲਾਭਪਾਤਰੀ ਨੂੰ ਡਿਪੂ ਹੋਲਡਰਾਂ ਰਾਹੀਂ ਦੇਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾੰ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਲਾਕਡਾਊਨ ਦੌਰਾਨ ਹਰ ਲਾਭਪਾਤਰੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ ਵਚਨਬੱਧ ਹੈ ਤਾਂ ਕਿ ਕਿਸੇ ਵਿਕਅਤੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਅਨਾਜ ਉਪਲਬੱਧ ਨਾ ਹੋਣ ਕਰਕੇ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾੰ ਦੱਸਿਆ ਕਿ ਇਸ ਔਖੀ ਘੜੀ ਦੌਰਾਨ ਲੋੜਵੰਦ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button