ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪੁਰ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੇ ਵੱਖ—ਵੱਖ ਪਿੰਡਾਂ ਦਾ ਦੌਰਾ ਕੀਤਾ
ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪੁਰ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੇ ਵੱਖ—ਵੱਖ ਪਿੰਡਾਂ ਦਾ ਦੌਰਾ ਕੀਤਾ
ਫਿਰੋਜ਼ਪੁਰ, 19.08.2023 ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਰਹਿਨੁਮਾਈ ਹੇਠ ਮੈਡਮ ਏਕਤਾ ਉੱਪਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪੁਰ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੇ ਵੱਖ—ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ੍ਹ ਪੀੜ੍ਹਤ ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸਾਸ਼ਨ, ਪੁਲਿਸ ਪ੍ਰਸਾਸ਼ਨ, ਫਿਰੋਜਪੁਰ ਅਤੇ ਐਨ.ਜੀ.ਓਜ਼ ਦੇ ਸਹਿਯੋਗ ਨਾਲ ਖਾਣ ਪੀਣ ਵਾਲੀਆਂ ਵਸਤਾਂ ਅਤੇ ਰੋਜਾਨਾ ਜਰੂਰਤ ਵਾਲਾ ਸਮਾਨ ਮੁਹੱਈਆ ਕਰਵਾਇਆ। ਹੁਣ ਕੁਝ ਦਿਨਾਂ ਤੋਂ ਕੁਦਰਤ ਦਾ ਕਹਿਰ ਦੋਬਾਰਾ ਆਇਆ ਅਤੇ ਜ਼ਿਲ੍ਹਾ ਫਿਰੋਜਪੁਰ ਦੇ ਬਹੁਤ ਸਾਰੇ ਇਲਾਕੇ ਇਹਨਾਂ ਹੜ੍ਹਾਂ ਦੀ ਮਾਰ ਹੇਠ ਆਏ ਹਨ। ਜਿਸ ਉਪਰੰਤ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਵੱਖ—ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਅੱਜ ਮਿਤੀ 19.08.2023 ਨੂੰ ਜੱਜ ਸਾਹਿਬ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੇ ਪਿੰਡ ਨਿਹਾਲਾ ਲਵੇਰਾ ਮੁੱਠਿਆ ਵਾਲਾ ਬੰਨ੍ਹ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਹੜ੍ਹ ਦੀ ਸਥਿਤੀ ਦਾ ਜਾਇਜਾ ਲਿਆ ਗਿਆ। ਨਾਲਸਾ ਦੀ ਸਕੀਮ ਕਾਨੂੰਨੀ ਸੇਵਾਵਾਂ ਅਥਾਰਟੀਆਂ ਰਾਹੀਂ ਆਫਤ ਪੀੜ੍ਹਤਾਂ ਲਈ ਕਾਨੂੰਨੀ ਸੇਵਾਵਾਂ ਅਧੀਨ ਹੜ੍ਹ ਨਾਲ ਪੀੜ੍ਹਤ ਪਰਿਵਾਰਾਂ ਨੂੰ ਉਹਨਾਂ ਦੇ ਖਾਣ—ਪੀਣ ਅਤੇ ਉਹਨਾਂ ਦੀ ਜਰੂਰੀ ਜਰੂਰਤਾਂ ਦੇ ਸਮਾਨ ਬਾਰੇ ਪੁਛਿੱਆ ਗਿਆ ਅਤੇ ਹੜ੍ਹ ਪੀੜ੍ਹਤਾਂ ਵੱਲੋਂ ਦੱਸਿਆ ਗਿਆ ਕਿ ਉਹਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ, ਫਿਰੋਜਪੁਰ ਅਤੇ ਦਾਨੀ ਸੱਜਣਾਂ/ਐੱਨ.ਜੀ.ਓ ਸੰਸਥਾਵਾਂ ਦੀ ਮਦਦ ਨਾਲ ਸਭ ਜਰੂਰੀ ਵਸਤਾਂ ਅਤੇ ਖਾਣ—ਪੀਣ ਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜਰੂਰੀ ਵਸਤਾਂ ਦੇ ਨਾਲ—ਨਾਲ ਪ੍ਰਸ਼ਾਸ਼ਨ ਵੱਲੋਂ ਡਾਕਟਰੀ ਸਹਾਇਤਾ ਅਤੇ ਮਰੀਜ਼ਾਂ ਨੂੰ ਦੂਰ ਇਲਾਜ ਲਈ ਲੈ ਕੇ ਜਾਣ ਲਈ ਐਬੂਲੈਂਸ ਦਾ ਵੀ ਇੰਤਜਾਮ ਕੀਤਾ ਗਿਆ ਹੈ ਜਿਸ ਦਾ ਜਾਇਜਾ ਸੀ.ਜੇ.ਐੱਮ ਮੈਡਮ ਏਕਤਾ ਉੱਪਲ ਜੀ ਵੱਲੋਂ ਲਿਆ ਗਿਆ। ਇਸ ਦੇ ਨਾਲ ਹੀ ਜੱਜ ਸਾਹਿਬ ਵੱਲੋਂ ਹੜ੍ਹ ਪੀੜ੍ਹਤਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ, ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਹਮੇਸ਼ਾਂ ਉਹਨਾਂ ਦੇ ਨਾਲ ਹੈ ਅਤੇ ਜੱਜ ਸਾਹਿਬ ਵੱਲੋਂ ਆਪਣੇ ਦਫਤਰ ਦੇ ਟੈਲੀਫੋਨ ਨੰਬਰ 01639—235034 ਨੂੰ ਹੈਲਪਲਾਈਨ ਨੰਬਰ ਵੱਜੋਂ ਜਾਰੀ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਲੌੜ ਹੋਵੇ ਉਹ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਟੀਮਾਂ ਨਾਲ ਸੰਪਰਕ ਕਰ ਸਕਦੇ ਹਨ ਜਾਂ ਇਸ ਟੈਲੀਫੋਨ ਰਾਹੀਂ ਮੈਨੂੰ ਸੁਨੇਹਾ ਦੇ ਸਕਦੇ ਹਨ ਅਤੇ ਸਬੰਧਤ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ।