ਜ਼ਿਲ੍ਹੇ ਦੇ 96 ਫ਼ੀਸਦੀ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਮੁਫ਼ਤ ਕਣਕ ਅਤੇ ਦਾਲਾਂ ਵੰਡੀਆਂ ਗਈਆਂ, ਹੁਣ ਤੱਕ 139561 ਲਾਭਪਾਤਰੀ ਪ੍ਰਾਪਤ ਕਰ ਚੁੱਕੇ ਹਨ ਲਾਭ- ਡਿਪਟੀ ਕਮਿਸ਼ਨਰ
ਕੁੱਲ 145212 ਲਾਭਪਾਤਰੀਆਂ ਨੂੰ ਤਿੰਨ ਮਹੀਨਿਆਂ ਲਈ 15 ਕਿੱਲੋ ਕਣਕ ਅਤੇ 3 ਕਿੱਲੋ ਦਾਲ ਦੀ ਕੀਤੀ ਜਾਣੀ ਹੈ ਵੰਡ
ਫਿਰੋਜ਼ਪੁਰ 8 ਜੂਨ 2020 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ 96 ਫ਼ੀਸਦੀ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਤਿੰਨ ਮਹੀਨਿਆਂ ਲਈ 15 ਕਿੱਲੋ ਕਣਕ ਅਤੇ 3 ਕਿੱਲੋ ਦਾਲਾਂ ਵੰਡੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਮਦਦ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਜ਼ਿਲ੍ਹੇ ਦੇ 145212 ਲਾਭਪਾਤਰੀਆਂ ਨੂੰ ਤਿੰਨ ਮਹੀਨਿਆਂ ਲਈ ਮੁਫ਼ਤ ਕਣਕ ਅਤੇ ਦਾਲਾਂ ਵੰਡੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ 139561 ਲਾਭਪਾਤਰੀਆਂ ਨੂੰ ਮੁਫ਼ਤ ਕਣਕ ਅਤੇ ਦਾਲਾਂ ਵੰਡੀਆਂ ਜਾ ਚੁੱਕੀਆਂ ਹਨ।
ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਰਟ ਕਾਰਡ ਹੋਲਡਰ ਲਾਭਪਾਤਰੀਆਂ ਨੂੰ 15 ਕਿੱਲੋ ਕਣਕ ( ਪ੍ਰਤੀ ਲਾਭਪਾਤਰੀ ) ਅਤੇ 3 ਕਿੱਲੋ ਦਾਲ ( ਪ੍ਰਤੀ ਪਰਵਾਰ ) ਦੇ ਹਿਸਾਬ ਨਾਲ ਵੰਡ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਇਸ ਦਾ ਮੁੱਖ ਮਕਸਦ ਕਰਫ਼ਿਊ ਅਤੇ ਲਾਕਡਾਉਨ ਦੀ ਵਜ੍ਹਾ ਨਾਲ ਪ੍ਰਭਾਵਿਤ ਗ਼ਰੀਬ ਅਤੇ ਜ਼ਰੂਰਤਮੰਦ ਲੋਕਾਂ ਤੱਕ ਰਾਸ਼ਨ ਪਹੁੰਚਾਉਣਾ ਸੀ ਤਾਂ ਜੋ ਕੋਈ ਵੀ ਪਰਿਵਾਰ ਮਹਾਂਮਾਰੀ ਦੀ ਵਜ੍ਹਾ ਵੱਲੋਂ ਭੁੱਖਾ ਨਾ ਰਹੇ । ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਫਿਰੋਜਪੁਰ ਨਿੱਜੀ ਤੌਰ ਉੱਤੇ ਸਾਰੀ ਵੰਡ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਸਨ ਤਾਂ ਜੋ ਇਸ ਮੁਹਿੰਮ ਤਹਿਤ ਹਰ ਇੱਕ ਲਾਭਪਾਤਰੀ ਨੂੰ ਲਾਭ ਪ੍ਰਾਪਤ ਹੋ ਸਕੇ।