Ferozepur News
ਵਿਧਾਇਕ ਰਜਨੀਸ਼ ਦਹੀਯਾ ਨੇ 39 ਆਗਨਵਾੜੀ ਵਰਕਰਾਂ/ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਸਰਕਾਰ ਵੱਲੋਂ ਬੇਰੋਜ਼ਗਾਰਾਂ ਨੂੰ ਨੋਕਰੀਆਂ ਦੇਣ ਲਈ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ- ਦਹੀਯਾ
ਵਿਧਾਇਕ ਰਜਨੀਸ਼ ਦਹੀਯਾ ਨੇ 39 ਆਗਨਵਾੜੀ ਵਰਕਰਾਂ/ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਸਰਕਾਰ ਵੱਲੋਂ ਬੇਰੋਜ਼ਗਾਰਾਂ ਨੂੰ ਨੋਕਰੀਆਂ ਦੇਣ ਲਈ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ- ਦਹੀਯਾ
ਫਿਰੋਜ਼ਪੁਰ 18 ਸਤੰਬਰ, 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਨੌਕਰੀ ਲਈ 39 ਔਰਤਾਂ/ਲੜਕੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਸਰਕਟ ਹਾਊਸ ਵਿਖੇ ਨਿਯੁਕਤੀ ਪੱਤਰ ਦੇਣ ਦੌਰਾਨ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਨੁਸਾਰ ਬੇਰੋਜ਼ਗਾਰਾਂ ਨੂੰ ਨੌਕਰੀ ਦੇਣ ਲਈ ਫਿਰੋਜ਼ਪੁਰ ਦਿਹਾਤੀ ਵਿੱਚ 46 ਨਿਯੁਕਤੀ ਪੱਤਰ ਜਾਰੀ ਹੋਏ ਹਨ ਜਿਸ ਵਿੱਚੋਂ ਅੱਜ 39 ਪ੍ਰਾਰਥੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ, ਇਨ੍ਹਾਂ ਵਿਚ ਬਲਾਕ ਫਿਰੋਜ਼ਪੁਰ ਵਿੱਚ 4 ਆਂਗਣਵਾੜੀ ਹੈਲਪਰ ਅਤੇ 01 ਆਂਗਣਵਾੜੀ ਵਰਕਰ, ਬਲਾਕ ਘੱਲਖੁਰਦ ਵਿਚ 03 ਆਂਗਣਵਾੜੀ ਵਰਕਰ ਅਤੇ 27 ਆਂਗਣਵਾੜੀ ਹੈਲਪਰ ਅਤੇ ਬਲਾਕ ਮਮਦੋਟ ਵਿਚ 4 ਆਂਗਣਵਾੜੀ ਹੈਲਪਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ 07 ਨਿਯੁਕਤੀ ਪੱਤਰ ਅਜੇ ਕਾਰਵਾਈ ਅਧੀਨ ਹਨ, ਇਹ ਨਿਯੁਕਤੀ ਪੱਤਰ ਅਗਲੇ ਹਫਤੇ ਦੇਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਵੀ ਸਾਡੀਆਂ ਭੈਣਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਨੇ ਉਨ੍ਹਾਂ ਲਈ ਖੁਸ਼ੀ ਦਾ ਦਿਨ ਹੈ, ਅਤੇ ਉਨ੍ਹਾਂ ਦੀ ਖੁਸ਼ੀ ਸ਼ਬਦਾਂ ਦੇ ਵਿੱਚ ਬਿਆਨ ਨਹੀਂ ਕੀਤੀ ਜਾ ਸਕਦੀ। ਕਿਉਂਕਿ ਜਦੋਂ ਅਸੀ ਨਿਯੁਕਤੀ ਪੱਤਰ ਵੰਡੇ ਰਹੇ ਸੀ, ਤਾਂ ਕਈ ਭੈਣਾਂ ਦੀਆਂ ਅੱਖਾਂ ਦੇ ਵਿੱਚ ਹੰਝੂ ਸੀ। ਜਿਸ ਉਮੀਦ ਦੇ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਸੀ, ਅੱਜ ਉਨ੍ਹਾਂ ਦੀਆਂ ਉਮੀਦਾਂ ਪੂਰੀਆਂ ਹੋਈਆਂ ਹਨ। ਇਸ ਦੌਰਾਨ ਉਨ੍ਹਾਂ ਨਿਯੁਕਤ ਹੋਏ ਵਰਕਰਾਂ ਨੂੰ ਆਪਣਾ ਕੰਮ ਇਮਾਨਦਾਰੀ ਅਤੇ ਤਨਦੇਹੀ ਕਰਨ ਨਾਲ ਵੀ ਪ੍ਰੇਰਿਆ। ੳਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੇਰੋਜ਼ਗਾਰਾਂ ਨੂੰ ਨੋਕਰੀਆਂ ਦੇਣ ਲਈ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਰੋਜ਼ਗਾਰ ਦੇ ਹੋਰ ਵੀ ਮੌਕੇ ਪੈਦਾ ਕੀਤੇ ਜਾਣਗੇ।
ਇਸ ਦੌਰਾਨ ਨਿਯੁਕਤੀ ਪੱਤਰ ਮਿਲਣ ਤੇ ਹਰਮਨਵੀਰ ਕੌਰ ਪਿੰਡ ਵਾੜਾ ਭਾਈ ਕਾ, ਕੁਲਦੀਪ ਕੌਰ ਪਿੰਡ ਮੋਹਕਮ ਖਾਂ, ਪ੍ਰਿੰਯਕਾ ਘੱਲਖੁਰਦ ਸਮੇਤ ਸਮੂਹ ਪ੍ਰਾਰਥੀਆਂ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਹੁਤ ਖੁਸ਼ ਹਨ ਜੋ ਅੱਜ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਸਿਫਾਰਿਸ਼ ਤੋਂ ਮੈਰਿਟ ਦੇ ਅਧਾਰ ਤੇ ਨੌਕਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਨੌਕਰੀ ਦੌਰਾਨ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਬਾਲ ਵਿਕਾਸ ਪ੍ਰਾਜੈਕਟ ਅਫਸਰ ਰਿਚਿਕਾ ਨੰਦਾ, ਸੁਪਰਵਾਈਜ਼ਰ ਆਸ਼ਾਪਾਲ, ਗੁਰਪ੍ਰੀਤ ਕੌਰ, ਨਰਿੰਦਰ ਕੌਰ, ਸੰਤੋਸ਼ ਰਾਣੀ, ਸੁਰਿੰਦਰ ਕੌਰ, ਬਲਾਕ ਕੁਆਰਡੀਨੇਟਰ ਨਿਰਮਲਾ ਰਾਣੀ, ਸਤਨਾਮ ਸਿੰਘ, ਅਭਿਸ਼ੇਕ, ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।