ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 28 ਸਤੰਬਰ ਤੋਂ ਰੇਲ ਟਰੈਕ ਫਿਰੋਜ਼ਪੁਰ ਤੇ ਲੱਗਣ ਵਾਲੇ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਦੀਆਂ ਤਿਆਰੀਆਂ ਮੁਕੰਮਲ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 28 ਸਤੰਬਰ ਤੋਂ ਰੇਲ ਟਰੈਕ ਫਿਰੋਜ਼ਪੁਰ ਤੇ ਲੱਗਣ ਵਾਲੇ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਦੀਆਂ ਤਿਆਰੀਆਂ ਮੁਕੰਮਲ
ਫਿਰੋਜ਼ਪੁਰ, 27.9.2023: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤੇ 19 ਭਰਾਤਰੀ ਜਥੇਬੰਦੀਆਂ ਦੇ ਤਾਲਮੇਲਵੇ ਰੂਪ ਵਿੱਚ ਲੱਗਣ ਵਾਲੇ 28 ਸਤੰਬਰ ਤੋਂ ਆਪਣੇ ਹੱਕੀ ਮੰਗਾਂ ਖਾਤਰ ਰੇਲਵੇ ਟਰੈਕ ਫਿਰੋਜ਼ਪੁਰ ਵਿਖੇ ਮੋਰਚੇ ਦੀਆਂ ਤਿਆਰੀਆਂ ਜਥੇਬੰਦੀ ਦੇ ਆਗੂਆਂ ਵਲੋਂ ਪਿੰਡ ਪੱਧਰੀ ਮੀਟਿੰਗਾਂ ਕਰਕੇ ਤਿਆਰੀਆਂ ਮੁਕੰਮਲ ਕਰ ਲਈਆ ਹਨ। ਲੱਗਣ ਵਾਲੇ ਮੋਰਚੇ ਸੰਬੰਧੀ ਲਿਖਤੀ ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ,ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਲੋਕਾਂ ਨੂੰ ਇਸ ਮੋਰਚੇ ਵਿੱਚ ਪਹੁੰਚਣ ਲਈ ਜ਼ਿਲ੍ਹੇ ਦੇ ਸਾਰੇ ਜੋਨਾਂ ਵਲੋਂ ਪਿੰਡਾਂ, ਸ਼ਹਿਰਾਂ ਵਿੱਚ ਮੋਟਰਸਾਈਕਲ ਮਾਰਚ ਕਰਕੇ ਲੋਕਾਂ ਨੂੰ ਲਾਮਬੰਦ ਕਰਦਿਆਂ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰ ਕੇ 23 ਫਸਲਾਂ ਦੀ M. S. P. ਲੈਣ, ਹੜਾਂ ਨਾਲ਼ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ, ਨਸ਼ਿਆਂ ਨੂੰ ਰੋਕਣ ਤੇ ਲੁੱਟਾਂ ਖੋਹਾਂ ਬੰਦ ਕਰਵਾਉਣ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ, ਮਨਰੇਗਾ ਤਹਿਤ ਮਜ਼ਦੂਰਾਂ ਨੂੰ ਕੰਮ ਦੇਣ, ਦਫ਼ਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ, ਦਿੱਲੀ ਅੰਦੋਲਨ ਦੌਰਾਨ ਪਾਏ ਕੇਸ ਰੱਦ ਕਰਨ, ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਕਾਰਪੋਰੇਟ ਘਰਾਣਿਆਂ ਤੋਂ ਜ਼ਮੀਨਾਂ ਨੂੰ ਬਚਾਉਣ ਆਦਿ ਮਸਲਿਆਂ ਤੇ ਸਰਕਾਰਾਂ ਵਿਰੁੱਧ ਲੜਾਈ ਲੜੀ ਜਾਵੇਗੀ ਤੇ ਮਸਲਿਆਂ ਦੇ ਹੱਲ ਤੱਕ ਮੋਰਚੇ ਜਾਰੀ ਰਹਿਣਗੇ। ਕਿਸਾਨ ਆਗੂਆਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਰ ਕੋਈ ਘਟਨਾ ਕ੍ਰਮ ਹੁੰਦਾ ਹੈ ਤਾਂ ਇਸਦੀ ਜ਼ਿੰਮੇਵਾਰੀ ਮੌਜੂਦਾ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ।🙏🙏