ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਮੋਦੀ ਸਰਕਾਰ ਤੇ ਕਾਰਪੋਰੇਟ ਜਗਤ ਦਾ ਦੁਸਹਿਰੇ ਮੌਕੇ ਫੂਕਿਆ ਪੁਤਲਾ, ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰਨ ਦੀ ਕੀਤੀ ਜ਼ੋਰਦਾਰ ਮੰਗ
ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਮੋਦੀ ਸਰਕਾਰ ਤੇ ਕਾਰਪੋਰੇਟ ਜਗਤ ਦਾ ਦੁਸਹਿਰੇ ਮੌਕੇ ਫੂਕਿਆ ਪੁਤਲਾ, ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰਨ ਦੀ ਕੀਤੀ ਜ਼ੋਰਦਾਰ ਮੰਗ
ਫਿਰੋਜ਼ਪੁਰ, ਅਕਤੂਬਰ 23, 2023: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਜੋਨ ਸਹੀਦ ਬਾਬਾ ਗਾਧਾ ਸਿੰਘ ਅਤੇ ਜੋਨ ਜੀਰਾ ਦੀਆਂ ਵੱਖ ਵੱਖ ਇਕਾਈਆਂ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ ਅੱਜ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਜੋਨ ਪ੍ਰਧਾਨ ਅਮਨਦੀਪ ਸਿੰਘ ਕੱਚਰਭੱਨ ਅਤੇ ਬਲਰਾਜ ਸਿੰਘ ਫੇਰੋਕੇ ਦੀ ਅਗਵਾਈ ਹੇਠ ਜ਼ੀਰਾ ਮੇਨ ਚੌਂਕ ਵਿੱਚ ਮੋਦੀ ਸਰਕਾਰ ਤੇ ਕਾਰਪੋਰੇਟ ਜਗਤ ਦੇ ਘਰਾਣਿਆਂ ਦਾ ਪੁਤਲਾ ਫੂਕ ਕੇ ਦੁਸਹਿਰਾ ਮਨਾਇਆ ਗਿਆ। ਇਸ ਸੰਬੰਧੀ ਲਿਖਤੀ ਪ੍ਰੈਸ ਨੋਟ ਰਾਹੀਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਗੂ ਸੁਖਵੰਤ ਸਿੰਘ ਲੋਹਕਾ ਨੇ ਦੱਸਿਆ ਕਿ ਮੋਦੀ ਸਰਕਾਰ ਵਲੋਂ ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਮੰਗਾਂ ਨੂੰ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਮਜਦੂਰਾਂ ਤੇ ਭਾਜਪਾ ਦੇ ਵਿਧਾਇਕ ਗੁੰਡੇ ਅਜੇ ਮਿਸ਼ਰਾ ਟੈਣੀ ਤੇ ਉਸਦੇ ਗੈਂਗ ਵਲੋਂ ਯੂਪੀ ਵਿਖੇ ਆਪਣੀ ਗੱਡੀ ਨਾਲ ਦਰੜਿਆ ਗਿਆ ਸੀ ਜਿਸ ਦਾ ਅਜੇ ਤੱਕ ਇਨਸਾਫ ਨਹੀਂ ਦਿੱਤਾ ਗਿਆ। ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀਆਂ ਹਨ। ਹੜਾਂ ਨਾਲ਼ ਤਬਾਹ ਹੋਈਆਂ ਫਸਲਾਂ ਦੇ ਮੁਆਵਜ਼ਾ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ੀ, ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ, ਵੱਖ ਵੱਖ ਅੰਦੋਲਨਾਂ ਦੌਰਾਨ ਪਾਏ ਕਿਸਾਨਾਂ ਮਜ਼ਦੂਰਾਂ ਤੇ ਪਾਏ ਕੇਸ ਰੱਦ ਕਰਨ, ਮਨਰੇਗਾ ਤਹਿਤ ਪੱਕੇ ਕੰਮ ਦੇਣ, ਡਾ ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ 23 ਫਸਲਾਂ ਦੀ M.S.P. ਦਾ ਗਾਰੰਟੀ ਕਾਨੂੰਨ ਬਣਾਉਣ, ਘਰੇਲੂ ਬਿਜਲੀ 1 ਰੁਪਏ ਯੂਨਿਟ ਦੇਣ ਤੇ ਸਮਾਰਟ ਵਾਲੇ ਚਿਪ ਮੀਟਰ ਲਾਉਣੇ ਬੰਦ ਕੀਤੇ ਜਾਣ, ਦਫ਼ਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਬੰਦ ਕੀਤਾ ਜਾਵੇ ਤੇ ਭ੍ਰਿਸਟ ਅਫਸਰਾਂ ਤੇ ਵਿਧਾਇਕਾਂ ਖਿਲਾਫ ਸਖ਼ਤ ਕਾਨੂੰਨ ਬਣਾਏ ਜਾਣ, ਨਸ਼ਿਆਂ ਦੀ ਰੋਕਥਾਮ ਲਈ ਸਖਤੀ ਕੀਤੀ ਜਾਵੇ ਆਦਿ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਮਹਿਤਾਬ ਸਿੰਘ ਅਮਰਜੀਤ ਸਿੰਘ ਸੰਤੂ ਵਾਲਾ ਕਮਲਜੀਤ ਸਿੰਘ ਠੱਠਾ ਵਰਿੰਦਰ ਸਿੰਘ ਕੱਸੋਆਣਾ ਸੁਰਜੀਤ ਸਿੰਘ ਕੰਗ ਆਰ ਕੇ ਜ਼ੀਰਾ ਗੁਰਨਾਮ ਸਿੰਘ ਬਖਸੀਸ਼ ਸਿੰਘ ਤਲਵੰਡੀ ਚੰਦ ਸਿੰਘ ਦਵਿੰਦਰ ਲੋਹਕਾ ਆਦਿ ਆਗੂ ਹਾਜਰ ਸਨ।