ਵੱਖ-ਵੱਖ ਪਾਰਟੀਆਂ ਛੱਡ ਕੇ ਪਿੰਡ ਟੱਲੀ ਗ੍ਰਾਮ ਦੇ 16 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਵੱਖ-ਵੱਖ ਪਾਰਟੀਆਂ ਛੱਡ ਕੇ ਪਿੰਡ ਟੱਲੀ ਗ੍ਰਾਮ ਦੇ 16 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਫਿਰੋਜ਼ਪੁਰ 1 ਨਵੰਬਰ, 2023:
ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਟੱਲੀ ਗ੍ਰਾਮ ਦੇ 16 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਆਮ ਆਦਮੀ ਪਾਰਟੀ ਵਿੱਚ ਹੋਏ ਸਮੂਹ ਪਰਿਵਾਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਆਪ ਜੀ ਨੂੰ ਨਾਲ ਲੈ ਕੇ ਹਲਕੇ ਨੂੰ ਖ਼ੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਲੋਕ ਭਲਾਈ ਦੀ ਨੀਤੀਆਂ ਨੂੰ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਹਲਕੇ ਦਾ ਪੂਰਨ ਵਿਕਾਸ ਹੀ ਮੇਰਾ ਸੁਪਨਾ ਹੈ ਅਤੇ ਉਹ ਹਲਕੇ ਦੇ ਲੋਕਾਂ ਦੇ ਸਾਰੇ ਸੁਪਨੇ ਪੂਰੇ ਕਰਨ ਦੇ ਯਤਨ ਕਰ ਰਹੇ ਹਨ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਵਿਚ ਮੁੱਖ ਤੌਰ ਤੇ ਹੀਰਾ ਸਿੰਘ, ਸੁਰਿੰਦਰ ਸਿੰਘ, ਜਸਵੰਤ ਸਿੰਘ, ਗੁਰਪ੍ਰੀਤ ਸਿੰਘ, ਹਰਭਜਨ ਸਿੰਘ, ਲਵਪ੍ਰੀਤ ਸਿੰਘ, ਹਰਜਿੰਦਰ ਸਿੰਘ, ਚਰਨਜੀਤ ਸਿੰਘ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਵਿਕਰਮਜੀਤ ਸਿੰਘ, ਬਲਵਿੰਦਰ ਸਿੰਘ, ਮਹਿਲ ਸਿੰਘ, ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ, ਬਲਰਾਜ ਸਿੰਘ, ਹਰਪਾਲ, ਮਲਕੀਤ ਸਿੰਘ, ਧਰਮਵੀਰ ਸਿੰਘ, ਪਰਮਜੀਤ ਸਿੰਘ, ਪ੍ਰੇਮ ਜੀਤ ਸਿੰਘ, ਗੁਲਜ਼ਾਰ ਸਿੰਘ ਆਦਿ ਸ਼ਾਮਲ ਹੋਏ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਵਿਧਾਇਕ ਭੁੱਲਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਹ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ ਹਨ।
ਇਸ ਮੌਕੇ ਰਾਜ ਬਹਾਦਰ ਸਿੰਘ,ਹਿਮਾਂਸੂ, ਗੁਰਜੀਤ ਚੀਮਾ, ਨਿਸ਼ਾਨ ਸਿੰਘ ਅਤੇ ਪਿੱਪਲ ਸਿੰਘ ਆਦਿ ਹਾਜ਼ਰ ਸਨ।