ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸਾਈਕਲ ਜਾਗਰੂਕਤਾ ਰੈਲੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਪੈਦਾ ਕਰਨ ਵਾਸਤੇ ਪੁਲੀਸ ਲਾਈਨ ਤੋਂ ਹੁਸੈਨੀਵਾਲਾ ਤੱਕ ਅੱਜ ਕਾਰਵਾਈ ਜਾਵੇਗੀ ਸਾਈਕਲ ਰੈਲੀ ਅਤੇ ਦੌੜ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸਾਈਕਲ ਜਾਗਰੂਕਤਾ ਰੈਲੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਪੈਦਾ ਕਰਨ ਵਾਸਤੇ ਪੁਲੀਸ ਲਾਈਨ ਤੋਂ ਹੁਸੈਨੀਵਾਲਾ ਤੱਕ ਅੱਜ ਕਾਰਵਾਈ ਜਾਵੇਗੀ ਸਾਈਕਲ ਰੈਲੀ ਅਤੇ ਦੌੜ
ਜ਼ਿਲ੍ਹੇ ਦੇ ਵਿਧਾਇਕਾਂ, ਅਧਿਕਾਰੀਆਂ ਤੋਂ ਇਲਾਵਾ 550 ਤੋਂ ਜ਼ਿਆਦਾ ਸਾਈਕਲਿਸਟ ਲੈਣਗੇ ਸਾਈਕਲ ਜਾਗਰੂਕਤਾ ਰੈਲੀ ਵਿੱਚ ਹਿੱਸਾ
ਸਾਈਕਲ ਰੈਲੀ ਤੇ ਦੌੜ ਵਾਲੇ ਸਥਾਨ ਤੇ ਬਣਾਏ ਗਏ ਸੈਲਫੀ ਪੁਆਇੰਟ
ਪੰਜਾਬੀ ਗਾਇਕ ਵਰਿੰਦਰ ਬਰਾੜ ਆਪਣੇ ਗੀਤਾਂ ਰਾਹੀਂ ਕਰਨਗੇ ਮਨੋਰੰਜਨ
ਫਿਰੋਜ਼ਪੁਰ, 20 ਨਵੰਬਰ
ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਵਿਸ਼ਾਲ ਨਸ਼ਾ ਵਿਰੋਧੀ ਰੈਲੀਆਂ ਅਤੇ ਜਾਗਰੂਕਤਾ ਦੌੜਾਂ ਨੂੰ ਹਰੇਕ ਵਰਗ ਦੇ ਲੋਕਾਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੁਲੀਸ ਲਾਈਨ ਫਿਰੋਜ਼ਪੁਰ ਤੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਲਈ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਾਈਕਲ ਰੈਲੀ ਅਤੇ ਦੌੜ ਦਾ ਆਯੋਜਨ ਕੀਤਾ ਜਾ ਰਿਹਾ ਹੈ। ਰੈਲੀ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਪੁਲੀਸ ਮੁੱਖੀ ਸ਼੍ਰੀ ਦੀਪਕ ਹਿਲੌਰੀ ਨੇ ਦੱਸਿਆ ਕਿ ਇਸ ਰੈਲੀ ਅਤੇ ਦੌੜ ਦਾ ਮੁੱਖ ਮਕਸਦ ਨਸ਼ਿਆਂ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਿਹਤਮੰਦ ਤੇ ਸਥਿਰ ਜੀਵਨ ਵਜੋਂ ਸਾਈਕਲ ਦੀ ਸਵਾਰੀ ਨੂੰ ਉਭਾਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸਾਈਕਲ ਰੈਲੀ ਅੱਜ ਮਿਤੀ 21/11/2023 ਨੂੰ ਸਵੇਰੇ 7:30 ਵਜੇ ਪੁਲੀਸ ਲਾਈਨ ਤੋਂ ਸ਼ੁਰੂ ਹੋਵੇਗੀ ਅਤੇ ਹੁਸੈਨੀਵਾਲਾ ਤੱਕ ਜਾਵੇਗੀ। ਇਸ ਸਾਈਕਲ ਰੈਲੀ ਲਈ ਪੁਲੀਸ ਲਾਈਨ ਵਿਖੇ ਸੈਲਫੀ ਪੁਆਇੰਟ ਬਣਾਏ ਗਏ ਹਨ ਅਤੇ ਰੈਲੀ ਦੌਰਾਨ ਪੀਣ ਵਾਲੇ ਪਾਣੀ ਲਈ ਵੀ ਵੱਖ-ਵੱਖ ਥਾਂਵਾਂ ਤੇ ਪੁਆਇੰਟ ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਰੈਲੀ ਅਤੇ ਦੌੜ ਨਸ਼ਿਆਂ ਦੇ ਗੰਭੀਰ ਸਿੱਟਿਆਂ ਅਤੇ ਨਸ਼ੇ ਤੋਂ ਮੁਕਤ ਜੀਵਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਕੇ ਨਸ਼ਿਆਂ ਨੂੰ ਖਤਮ ਕਰਨ ਵਿੱਚ ਅਹਿਮ ਜ਼ਰੀਆ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਨਸ਼ਾ ਵਿਰੋਧੀ ਸਾਈਕਲ ਰੈਲੀ ਅਤੇ ਜਾਗਰੂਕਤਾ ਦੌੜ ਵਿੱਚ ਜ਼ਿਲ੍ਹੇ ਦੇ ਚਾਰੇ ਵਿਧਾਨਸਭਾ ਹਲਕਿਆ ਦੇ ਵਿਧਾਇਕਾਂ, ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ 550 ਤੋਂ ਜ਼ਿਆਦਾ ਸਾਈਕਲਿਸਟ ਭਾਗ ਲੈਣਗੇ। ਇਸ ਰੈਲੀ ਤੋਂ ਪਹਿਲਾ ਪੰਜਾਬੀ ਗਾਈਕ ਵਰਿੰਦਰ ਬਰਾੜ ਆਪਣੇ ਗੀਤਾਂ ਰਾਹੀਂ ਮਨੋਰੰਜਨ ਵੀ ਕਰਨਗੇ।
ਉਨ੍ਹਾਂ ਕਿਹਾ ਕਿ ਹੁਣ ਸਰਹੱਦੀ ਇਲਾਕਿਆਂ ਵਿਚ ਵੀ ਲੋਕ ਨਸ਼ੇ ਦਾ ਲੱਕ ਤੋੜਨ ਲਈ ਪੰਜਾਬ ਸਰਕਾਰ ਅਤੇ ਪੁਲੀਸ ਦਾ ਸਾਥ ਦੇਣ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਸਾਈਕਲ ਰੈਲੀ ਜਾ ਦੌੜ ਨਹੀਂ ਹੈ, ਸਗੋਂ ਇਹ ਨਸ਼ਿਆਂ ਦੀ ਰੋਕਥਾਮ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਮੂਹਿਕ ਯਤਨ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਚੁੱਕੇ ਨੌਜਵਾਨ ਜੋ ਮੁੱਖ ਧਾਰਾ ਵਿੱਚ ਵਾਪਸ ਆ ਚੁੱਕੇ ਹਨ ਉਨ੍ਹਾਂ ਨੂੰ ਇਸ ਮੌਕੇ ਪ੍ਰਾਈਵੇਟ ਸੈਕਟਰ ਵਿੱਚ ਨੌਕਰੀਆਂ ਦੇ ਨਿਯੁਕਤੀ ਪੱਤਰ ਵੀ ਦਿੱਤੇ ਜਾਣਗੇ। ਉਨ੍ਹਾਂ ਨੇ ਜ਼ਿਲ੍ਹੇ ਦੇ ਹਰੇਕ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਾਈਕਲ ਰੈਲੀ ਅਤੇ ਦੌੜ ਵਿੱਚ ਹਿੱਸਾ ਲੈ ਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਤਾਂ ਜੋ ਇੱਕ ਚੰਗੇ ਅਤੇ ਸਿਹਤਮੰਦ ਸਮਜ ਦੀ ਸਿਰਜਣਾ ਹੋ ਸਕੇ।
ਇਸ ਮੌਕੇ ਐਸ.ਡੀ.ਐਮ. ਫਿਰੋਜ਼ਪੁਰ ਸ੍ਰੀ ਗੁਰਮੰਦਰ ਸਿੰਘ, ਐਸ.ਪੀ. ਡੀ. ਸ੍ਰੀ ਰਣਧੀਰ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਚਮਕੌਰ ਸਿੰਘ ਸਰਾਂ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਸ਼ਤੀਸ ਕੁਮਾਰ ਤੋਂ ਇਲਾਵਾ ਸਿਵਲ ਤੇ ਪੁਲੀਸ ਦੇ ਅਧਿਕਾਰੀ ਹਾਜ਼ਰ ਸਨ।