Ferozepur News
ਦਿਨ ਦਿਹਾੜੇ ਲੁਟੇਰਿਆਂ ਵੱਲੋਂ ਔਰਤ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਲੁੱਟਿਆ
ਫਿਰੋਜ਼ਪੁਰ 13 ਫਰਵਰੀ (ਏ.ਸੀ.ਚਾਵਲਾ) ਸਥਾਨਕ ਦਸਮੇਸ਼ ਨਗਰੀ ਵਿਖੇ ਦਿਨ ਦਿਹਾੜੇ ਲੁਟੇਰਿਆਂ ਵੱਲੋਂ ਔਰਤ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਰਮਿਲਾ ਰਾਣੀ ਵਾਸੀ ਦਸਮੇਸ਼ ਨਗਰੀ ਆਪਣੇ ਘਰ ਵਿਚ ਖੜੀ ਸੀ ਤਾਂ ਲੁਟੇਰਾ ਗਰੋਹ ਨੇ ਉੱਥੇ ਆ ਕੇ ਉਸ ਦੀਆਂ ਅੱਖਾਂ ਵਿਚ ਮਿਰਚਾਂ ਪਾ ਦਿੱਤੀਆਂ ਅਤੇ ਉਸ ਦਾ ਗਲ ਘੁੱਟਣ ਦੀ ਕੋਸ਼ਿਸ਼ ਕੀਤੀ। ਜਿਸ ਵਿਚ ਉਹ ਬੇਹੋਸ਼ ਹੋ ਗਈ। ਬਾਅਦ ਵਿਚ ਲੁਟੇਰਿਆਂ ਨੇ ਘਰ ਵਿਚ ਪਏ ਸਮਾਨ ਦੀ ਫਰੋਲਾ-ਫਰੋਲੀ ਕੀਤੀ ਗਈ। ਉਸ ਤੋਂ ਬਾਅਦ ਸਥਾਨਕ ਲੋਕਾਂ ਨੇ ਉਸ ਨੂੰ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ।