Ferozepur News
ਐਸ ਬੀ ਐਸ ਸਟੇਟ ਯੂਨੀਵਰਸਿਟੀ ਫਿਰੋਜਪੁਰ ਵਿਚ ਮਨਾਇਆ ਗਣਤੰਤਰ ਦਿਵਸ
ਐਸ ਬੀ ਐਸ ਸਟੇਟ ਯੂਨੀਵਰਸਿਟੀ ਫਿਰੋਜਪੁਰ ਵਿਚ ਮਨਾਇਆ ਗਣਤੰਤਰ ਦਿਵਸ।
ਫਿਰੋਜਪੁਰ, 27.1.2024: ਹਰ ਸਾਲ ਦੀ ਤਰਾਂ ਇਸ ਵਾਰ ਭੀ ਐਸ ਬੀ ਐਸ ਸਟੇਟ ਯੂਨੀਵਰਸਿਟੀ ਫਿਰੋਜਪੁਰ ਚ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ।
ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਯੂਨੀਵਰਸਿਟੀ ਰਜਿਸਟ੍ਰਾਰ ਡਾ ਗ਼ਜ਼ਲਪ੍ਰੀਤ ਅਰਨੇਜ਼ਾ ਨੇ ਨਿਭਾਈ। ਕੈਂਪਸ ਦੇ ਐਨ ਸੀ ਸੀ ਕੈਡਿਟਸ ਤੇ ਸਕਿਉਰਟੀ ਦੇ ਜਵਾਨਾਂ ਨੇ ਤਰੰਗੇ ਝੰਡੇ ਨੂੰ ਸਲਾਮੀ ਦਿੱਤੀ। ਮੁੱਖ ਮਹਿਮਾਨ ਨੇ ਆਪਣੇ ਭਾਸ਼ਣ ਰਾਹੀਂ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਸਮਰਪਿਤ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਆਪਣੇ ਦੇਸ਼ ਦੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦੇਸ਼ ਦੀ ਤਰੱਕੀ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ।
ਇਸ ਮੌਕੇ ਇਸ ਵਿਦਿਅਕ ਵਰ੍ਹੇ ਦੌਰਾਨ ਯੂਨੀਵਰਸਿਟੀ ਦੇ ਜਿਹੜੇ ਸਟਾਫ ਮੈਂਬਰਾਂ ਨੇ ਸਭ ਤੋਂ ਵੱਧ ਦਾਖਲਾ ਕਰਵਾਇਆ ਉਹਨਾਂ ਦੀ ਹੋਸਲਾ ਅਫਜਾਈ ਲਈ ਵਿਸ਼ੇਸ਼ ਤੌਰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਹਾਸਿਲ ਕਰਨ ਵਾਲਿਆਂ ਦੇ ਵਿੱਚ ਸ੍ਰੀ ਹੀਰਾ ਲਾਲ, ਸ੍ਰੀ ਗੁਰਜੀਵਨ ਸਿੰਘ ਅਤੇ ਸ੍ਰੀ ਰਾਹੁਲ ਸ਼ਰਮਾ ਸ਼ਾਮਿਲ ਸਨ। ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।
ਇਸ ਮੌਕੇ ਡਾ ਲਲਿਤ ਸ਼ਰਮਾ ਡੀਨ ਸਟੂਡੈਂਟ ਵੈਲਫੇਅਰ, ਮੇਜਰ ਡਾ ਕੁਲਭੂਸ਼ਣ ਅਗਨੀਹੋਤਰੀ, ਪੀ ਆਰ ਓ ਯਸ਼ਪਾਲ, ਡਾ ਰਾਕੇਸ਼ ਕੁਮਾਰ, ਸ਼੍ਰੀ ਤੇਜਪਾਲ, ਡਾ ਪੰਕਜ ਕਾਲਰਾ, ਅਸ਼ੋਕ ਕੁਮਾਰ,ਸਤਿੰਦਰ ਕੁਮਾਰ, ਗੁਰਪ੍ਰੀਤ ਸਿੰਘ, ਹਰਪਿੰਦਰ ਪਾਲ ਸਿੰਘ, ਪਰਮਿੰਦਰਪਾਲ ਸਿੰਘ, ਨਰੇਸ਼ ਕੁਮਾਰ, ਹਰਸ਼ਵਿੰਦਰ ਸਿੰਘ, ਅਮਰਜੀਤ , ਨਵੀਨ ਚੰਦ, ਨੰਦ ਲਾਲ ਤੋਂ ਇਲਾਵਾ ਭਾਰੀ ਗਿਣਤੀ ਚ ਸਟਾਫ਼ ਤੇ ਵਿਦਿਆਰਥੀ ਹਾਜ਼ਿਰ ਸਨ।