Ferozepur News

27 ਫਰਵਰੀ ਨੂੰ ਸਿੱਖਿਆ ਪ੍ਰੋਵਾਈਡਰ ਦੇਣਗੇ ਜ਼ਿਲ•ਾ ਪੱਧਰੀ ਧਰਨੇ: ਜਸਬੀਰ ਸਿੰਘ

Jasbir
ਫਿਰੋਜ਼ਪੁਰ 16 ਫਰਵਰੀ (ਏ. ਸੀ. ਚਾਵਲਾ) ਸਿੱਖਿਆ ਪ੍ਰੋਵਾਈਡਰ ਯੂਨੀਅਨ ਦੇ ਮਾਲਵਾ ਜੋਨ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਵਿਚ ਗੁਰਦੁਆਰਾ ਸਾਰਾਗੜੀ ਸਾਹਿਬ ਵਿਖੇ ਅਹਿਮ ਮੀਟਿੰਗ ਹੋਈ। ਜਿਸ ਵਿਚ ਪ੍ਰਧਾਨ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ 10 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਸਰਕਾਰ ਵਲੋਂ ਕੀਤੀ ਜਾ ਰਹੀ ਆਨਾਕਾਨੀ ਦੇ ਰੋਸ ਵਜੋਂ ਸਿੱਖਿਆ ਪ੍ਰੋਵਾਈਡਰ ਅਧਿਆਪਕ ਸਟੇਟ ਬਾਡੀ ਦੇ ਫੈਸਲੇ ਅਨੁਸਾਰ 27 ਫਰਵਰੀ ਨੂੰ ਸੂਬਾ ਭਰ ਵਿਚ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣਗੇ। ਪ੍ਰਧਾਨ ਨੇ ਰੋਸ ਜਾਹਿਰ ਕਰਦੇ ਹੋਏ ਕਿਹਾ ਕਿ ਜਦ ਸਿੱਖਿਆ ਪ੍ਰੋਵਾਈਡਰ ਅਧਿਆਪਕ ਦੂਜੇ ਅਧਿਆਪਕਾਂ ਦੇ ਬਰਾਬਰ ਕੰਮ ਕਰਦੇ ਹਨ ਫਿਰ ਉਨ•ਾਂ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਉਨ•ਾਂ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਸਰਕਾਰ ਨੇ ਉਨ•ਾਂ ਦੀਆਂ ਮੰਗਾਂ ਪ੍ਰਤੀ ਹਾਂ ਪੱਖੀ ਹੁਗਾਰਾ ਨਾ ਭਰਿਆ ਤਾਂ 27 ਫਰਵਰੀ ਨੂੰ ਰੋਸ ਮੁਜਾਹਰੇ ਤੋਂ ਬਾਅਦ ਮੋਹਾਲੀ ਵਿਖੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਬਿਨ•ਾਂ ਸ਼ਰਤ ਰੇਗੂਲਰ ਦੀ ਪ੍ਰੀਕ੍ਰਿਆ ਨੂੰ ਤੇਜ ਕਰੇ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਵਰਿੰਦਰ ਸਿੰਘ, ਦੀਪਕ ਸ਼ਰਮਾ, ਵਿਸ਼ਾਲ ਗੁਪਤਾ, ਅਮਨਦੀਪ , ਹਰਨੇਕ ਸਿੰਘ, ਗੁਰਬਚਨ ਸਿੰਘ, ਸਰਬਜੀਤ ਸਿੰਘ, ਛਿੰਦਰਪਾਲ ਅਤੇ ਹੋਰ ਵੀ ਅਧਿਆਪਕ ਹਾਜ਼ਰ ਸਨ।

Related Articles

Back to top button