Ferozepur News

ਸਰਕਾਰੀ ਹਾਈ ਸਕੂਲ ਭੂਰੇ ਖੁਰਦ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਫਿਰੋਜ਼ਪੁਰ 19 ਫਰਵਰੀ (ਏ. ਸੀ. ਚਾਵਲਾ) : ਸਰਕਾਰੀ ਹਾਈ ਸਕੂਲ ਭੂਰੇ ਖੁਰਦ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸਹਾਇਕ ਜ਼ਿਲ•ਾ ਸਿੱਖਿਆ ਅਫ਼ਸਰ ਬਲਜਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਮਨਜੀਤ ਸਿੰਘ ਜ਼ਿਲ•ਾ ਸਕੱਤਰ ਟੂਰਨਾਮੈਂਟ ਕਮੇਟੀ ਤੋਂ ਇਲਾਵਾ ਮੈਡਮ ਜਸਬੀਰ ਕੌਰ ਫਿਜੀਕਲ ਲੈਕਚਰਾਰ ਬਜੀਦਪੁਰ ਹਾਜ਼ਰ ਹੋਏ। ਸਕੂਲ ਦੇ ਵਿਹੜੇ ਵਿਚ ਹੋਏ ਸਮਾਗਮ ਵਿਚ ਇਲਾਕੇ ਦੀ 8 ਪਿੰਡਾਂ ਦੀਆਂ ਪੰਚਾਇਤਾਂ ਅਤੇ ਬੱਚਿਆਂ ਦੇ ਮਾਪਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸਮਾਗਮ ਦੇ ਆਰੰਭ ਵਿਚ ਸਕੂਲ ਅਧਿਆਪਕਾਂ ਮੈਡਮ ਬਲਵਿੰਦਰ ਬਹਿਲ ਨੇ ਸਕੂਲ ਦੀ ਸਿੱਖਿਆ ਅਤੇ ਖੇਡਾਂ ਵਿਚ ਕੀਤੀਆਂ ਪ੍ਰਾਪਤੀਆਂ ਦੀ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ। ਇਸ ਤੋਂ ਇਲਾਵਾ ਪਿੰਡ ਭੂਰੇ ਖੁਰਦ ਦੇ ਸਰਪੰਚ ਜਸਬੀਰ ਸਿੰਘ, ਸਰਪੰਚ ਕਸ਼ਮੀਰ ਸਿੰਘ, ਭੰਡੋਲੀ ਭੰਨ ਦੇ ਸਰਪੰਚ ਗੁਰਚਰਨ ਸਿੰਘ, ਭੂਰੇ ਖੁਰਦ ਦੇ ਸਾਬਕਾ ਸਰਪੰਚ ਜਸਬੀਰ ਸਿੰਘ, ਬੋਹੜ ਸਿੰਘ ਫੁੱਲਰਵੰਨ ਅਤੇ ਜਥੇਦਾਰ ਸੁਖਦੇਵ ਸਿੰਘ ਹਾਜ਼ਰ ਸਨ। ਸਕੂਲ ਦੇ ਹੈੱਡਮਾਸਟਰ ਤਜਿੰਦਰ ਸਿੰਘ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਸਟੇਜ ਦੀ ਜ਼ਿੰਮੇਵਾਰੀ ਸਤਨਾਮ ਸਿੰਘ ਨੇ ਬਾਖੂਬੀ ਨਿਭਾਈ। ਆਖਰ ਵਿਚ ਮੁੱਖ ਮਹਿਮਾਨ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉੱਘੀਆਂ ਸ਼ਖ਼ਸੀਅਤਾਂ ਵਲੋਂ ਹੋਣਹਾਰ ਬੱਚਿਆਂ ਦੀ ਸਹਾਇਤਾ ਲਈ 5 ਹਜ਼ਾਰ ਰੁਪਏ ਰਾਸ਼ੀ ਭੇਟ ਕੀਤੀ ਗਈ।

Related Articles

Back to top button