ਡੀ.ਸੀ. ਨੇ ਬਸੰਤ ਮੇਲੇ ਵਿੱਚ ਸ਼ਿਰਕਤ ਕਰਨ ਅਤੇ ਇਸਦੀ ਸਫਲਤਾ ਲਈ ਸਪੀਕਰ ਸ. ਸੰਧਵਾ, ਵਿਧਾਇਕ ਸਹਿਬਾਨਾਂ, ਜ਼ਿਲ੍ਹਾ ਵਾਸੀਆਂ, ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ
ਡੀ.ਸੀ. ਨੇ ਬਸੰਤ ਮੇਲੇ ਵਿੱਚ ਸ਼ਿਰਕਤ ਕਰਨ ਅਤੇ ਇਸਦੀ ਸਫਲਤਾ ਲਈ ਸਪੀਕਰ ਸ. ਸੰਧਵਾ, ਵਿਧਾਇਕ ਸਹਿਬਾਨਾਂ, ਜ਼ਿਲ੍ਹਾ ਵਾਸੀਆਂ, ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ
ਫ਼ਿਰੋਜ਼ਪੁਰ, 12 ਫਰਵਰੀ 2024:
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਫ਼ਿਰੋਜ਼ਪੁਰ ਵਿਖੇ ਹੋਏ ਦੋ ਰੋਜ਼ਾ ਰਾਜ ਪੱਧਰੀ ਬਸੰਤ ਪੰਚਮੀ ਮੇਲੇ ਵਿੱਚ ਸ਼ਿਰਕਤ ਕਰਨ ਲਈ ਅਤੇ ਇਸਦੀ ਸਫਲਤਾ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ, ਵਿਧਾਇਕ ਸਹਿਬਾਨਾਂ, ਜ਼ਿਲ੍ਹਾ ਵਾਸੀਆਂ, ਦੇਸ਼ ਵਿਦੇਸ਼ ਤੋਂ ਆਏ ਮਹਿਮਾਨਾਂ ਤੇ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਤੇ ਸਵੈ-ਸੇਵੀ ਸੰਸਥਾਵਾਂ ਦਾ ਧੰਨਵਾਦ ਕੀਤਾ।
ਸ੍ਰੀ ਧੀਮਾਨ ਨੇ ਕਿਹਾ ਕਿ ਫ਼ਿਰੋਜ਼ਪੁਰ ਦੀ ਬਸੰਤ ਪੰਚਮੀ ਬਹੁਤ ਹੀ ਜੋਸ਼ ਤੇ ਉਤਸ਼ਾਹ ਨਾਲ ਮਨਾਏ ਜਾਣ ਬਾਰੇ ਵਿਸ਼ਵ ਭਰ ਵਿੱਚ ਜਾਣੀ ਜਾਂਦੀ ਹੈ। ਇਸ ਵਾਰ ਪਹਿਲੀ ਵਾਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਬਾਰੇ ਮੰਤਰੀ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਇਸ ਬਸੰਤ ਪੰਚਮੀ ਮੇਲੇ ਨੂੰ ਰਾਜ ਪੱਧਰ ’ਤੇ ਮਣਾਇਆ ਗਿਆ ਹੈ, ਜਿਸ ਵਿੱਚ ਦੇਸ਼ ਵਿਦੇਸ਼ ਤੋਂ ਲੋਕ ਹੁੰਮ-ਹੁੰਮਾ ਕੇ ਪੁੱਜੇ ਤੇ ਉਨ੍ਹਾਂ ਵੱਲੋਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਪਤੰਗਬਾਜੀ ਮੁਕਾਬਲਿਆਂ ਵਿੱਚ ਜੋਹਰ ਦਿਖਾਏ ਗਏ।
ਉਨ੍ਹਾਂ ਕਿਹਾ ਕਿ ਪਹਿਲੀ ਵਾਰ ਮਨਾਏ ਗਏ ਇਸ ਬਸੰਤ ਮੇਲੇ ਦੀ ਸਫ਼ਲਤਾ ਲਈ ਜ਼ਿਲ੍ਹੇ ਦੇ ਸਮੂਹ ਵਿਧਾਇਕ ਸਾਹਿਬਾਨਾਂ, ਜ਼ਿਲ੍ਹਾ ਵਾਸੀਆਂ, ਦੇਸ਼ ਵਿਦੇਸ਼ ਤੋਂ ਆਏ ਮਹਿਮਾਨਾਂ ਤੇ ਸਵੈ-ਸੇਵੀ ਸੰਸਥਾਵਾਂ ਦੇ ਨੁਮਾਂਇੰਦਿਆਂ ਦਾ ਪੂਰਾ ਯੋਗਦਾਨ ਤੇ ਸਹਿਯੋਗ ਰਿਹਾ ਜਿਸ ਲਈ ਉਹ ਧੰਨਵਾਦ ਅਤੇ ਵਧਾਈ ਦੇ ਪਾਤਰ ਹਨ। ਉਨ੍ਹਾਂ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਇਸ ਮੇਲੇ ਦੀ ਸਫ਼ਲਤਾ ਲਈ ਪੂਰੀ ਤਨਦੇਹੀ ਨਾਲ ਡਿਊਟੀਆਂ ਨਿਭਾਈਆਂ ਅਤੇ ਇਸ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ।