ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਹੋਈ ਲੜਾਈ ਵਿਚ ਤਿੰਨ ਦੀ ਕੁੱਟਮਾਰ, 8 ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ 3 ਮਾਰਚ (ਏ. ਸੀ. ਚਾਵਲਾ): ਫਿਰੋਜ਼ਪੁਰ ਦੇ ਪਿੰਡ ਸੁਲਤਾਨ ਵਾਲਾ ਅਤੇ ਫਿਰੋਜ਼ਪੁਰ ਕੈਂਟ ਵਿਖੇ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਹੋਏ ਦੋ ਵੱਖ ਵੱਖ ਲੜਾਈ ਝਗÎੜਿਆਂ ਵਿਚ ਤਿੰਨ ਵਿਅਕਤੀਆਂ ਨੂੰ ਜ਼ਖਮੀਂ ਕਰਨ ਦੇ ਦੋਸ਼ ਵਿਚ ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ 8 ਲੋਕਾਂ ਖਿਲਾਫ ਆਈ. ਪੀ. ਸੀ. ਦੀਆਂ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੁਲਸ ਦੇ ਏ.ਐਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਸੁਲਤਾਨ ਵਾਲਾ ਦੇ ਰਹਿਣ ਵਾਲੇ ਬਚਨ ਸਿੰਘ ਪੁੱਤਰ ਬੱਗਾ ਸਿੰਘ ਨੇ ਦੱਸਿਆ ਕਿ ਉਨ•ਾਂ ਦਾ ਇਸੇ ਹੀ ਪਿੰਡ ਦੇ ਰਹਿਣ ਵਾਲਿਆਂ ਨਾਲ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਬਚਨ ਸਿੰਘ ਨੇ ਦੱਸਿਆ ਕਿ ਇਸੇ ਰੰਜ਼ਿਸ਼ ਨੂੰ ਲੈ ਕੇ 27 ਫਰਵਰੀ 2015 ਦੀ ਰਾਤ 8 ਵਜੇ ਗੁਰਮੇਜ ਸਿੰਘ ਪੁੱਤਰ ਗੁਲਜ਼ਾਰ ਸਿੰਘ, ਸ਼ਰਨਜੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ, ਜੀਤੋ ਪਤਨੀ ਗੁਲਜ਼ਾਰ ਸਿੰਘ ਅਤੇ ਵੀਰੋ ਪੁੱਤਰੀ ਗੁਲਜ਼ਾਰ ਸਿੰਘ ਨੇ ਉਸ ਦੇ ਭਰਾ ਮਹਿੰਦਰ ਸਿੰਘ ਅਤੇ ਉਸ ਦੇ ਲੜਕੇ ਜਰਨੈਲ ਸਿੰਘ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਦੂਜੇ ਪਾਸੇ ਥਾਣਾ ਕੈਂਟ ਫਿਰੋਜ਼ਪੁਰ ਪੁਲਸ ਦੇ ਏ. ਐਸ. ਆਈ. ਮਹਿਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀਪੂ ਪੁੱਤਰ ਆਜ਼ਾਦ ਵਾਸੀ ਬਿਲਡਿੰਗ ਨੰਬਰ 82 ਗਵਾਲ ਮੰਡੀ ਕੈਂਟ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ ਕੁਝ ਲੋਕਾਂ ਨਾਲ ਪੁਰਾਣੀ ਰੰਜ਼ਿਸ਼ ਨੁੰ ਲੈ ਕੇ ਝਗੜਾ ਚੱਲ ਰਿਹਾ ਹੈ। ਦੀਪੂ ਨੇ ਦੱਸਿਆ ਕਿ ਇਸੇ ਝਗੜੇ ਨੂੰ ਲੈ ਕੇ ਜਸਬੀਰ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਚੁੰਗੀ ਨੰਬਰ 8, ਸਾਹਿਬ ਪੁੱਤਰ ਹਰਬੰਸ ਵਾਸੀ ਕਲੱਬੀ ਹੋਟਲ, ਸਾਗਰ ਪੁੱਤਰ ਵਿਨੋਦ ਵਾਸੀ ਬਾਲਮੀਕੀ ਕਾਲੌਨੀ ਅਤੇ ਹਨੀ ਵਾਸੀ ਮਮਦੋਟ ਨੇ ਹਮਸਲਾਹ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਜ਼ਖਮੀਂ ਕਰ ਦਿੱਤਾ। ਪੁਲਸ ਨੇ ਦੱਸਿਆ ਸ਼ਿਕਾਇਤਕਰਤਾਵਾਂ ਦੇ ਬਿਆਨਾਂ ਤੇ 8 ਲੋਕਾਂ ਖਿਲਾਫ ਮਾਮਲੇ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।