ਰੋਹਿਤ ਵੋਹਰਾ ਨਗਰ ਕੌਂਸਲ ਗੁਰੂਹਰਸਹਾਏ ਦੇ ਬਣੇ ਪ੍ਰਧਾਨ – ਚੋਣ ਕਨਵੀਨਰ ਨੇ ਸਮੂਹ ਮੈਂਬਰਾਂ ਨੂੰ ਚੁਕਾਈ ਸਹੁੰ
ਗੁਰੂਹਰਸਹਾਏ, 9 ਮਾਰਚ (ਪਰਮਪਾਲ ਗੁਲਾਟੀ)- ਅੱਜ ਸਥਾਨਕ ਨਗਰ ਕੌਂਸਲ ਵਿਖੇ ਸ਼ਹਿਰ ਦੇ 15 ਵਾਰਡਾਂ ਲਈ ਬਿਨ•ਾਂ ਮੁਕਾਬਲਾ ਚੁਣੇ ਗਏ 12 ਸ਼੍ਰੋਮਣੀ ਅਕਾਲੀ ਦਲ ਅਤੇ 3 ਭਾਜਪਾ ਮੈਂਬਰਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਹੁੰ ਚੁਕਾਈ ਗਈ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਵਰਦੇਵ ਸਿੰਘ ਮਾਨ ਦੀ ਹਾਜ਼ਰੀ ਵਿੱਚ ਚੋਣ ਕਨਵੀਨਰ ਜਸਪਾਲ ਸਿੰਘ ਗਿੱਲ ਨੇ ਸਮੂਹ ਕਮੇਟੀ ਮੈਂਬਰਾਂ ਨੂੰ ਸੰਵਿਧਾਨ ਅਨੁਸਾਰ ਕਾਨੂੰਨ ਦੀ ਪਾਲਣਾ ਕਰਦੇ ਹੋਏ ਆਪਣੇ ਅਹੁਦਿਆਂ ਦਾ ਸਹੀ ਇਸਤੇਮਾਲ ਕਰਨ ਲਈ ਸਹੁੰ ਚੁਕਾਈ।
ਇਸ ਮੌਕੇ 'ਤੇ ਬਾਕੀ ਦੇ 14 ਮੈਂਬਰਾਂ ਨੇ ਵਾਰਡ ਨੰਬਰ 12 ਤੋਂ ਜੇਤੂ ਕਰਾਰ ਦਿੱਤੇ ਗਏ ਯੂਥ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰੋਹਿਤ ਵੋਹਰਾ ਮੋਂਟੂ ਨੂੰ ਕਮੇਟੀ ਮੈਂਬਰਾਂ ਦੀ ਹਾਜ਼ਰੀ ਵਿਚ ਰੋਹਿਤ ਕੁਮਾਰ ਵੋਹਰਾ ਨੂੰ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਅਹੁਦੇ ਦੀ ਸਹੁੰ ਚੁਕਾ ਕੇ ਪ੍ਰਧਾਨ ਨਿਯੁਕਤ ਕੀਤਾ ਗਿਆ।
ਇਸ ਸਮੇਂ ਹੋਰਾਂ ਤੋਂ ਇਲਾਵਾ ਨਰਦੇਵ ਸਿੰਘ ਬੋਬੀ ਮਾਨ, ਚੇਅਰਮੈਨ ਹਰਜਿੰਦਰ ਸਿੰਘ ਗੁਰੂ, ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ, ਚੇਅਰਮੈਨ ਦਰਸ਼ਨ ਸਿੰਘ ਬੇਦੀ, ਅਮਰਜੀਤ ਸਿੰਘ ਮੰਗੇਵਾਲੀਆ, ਹਰਪਾਲ ਸਿੰਘ ਬੇਦੀ, ਬਲਜਿੰਦਰ ਸਿੰਘ ਮੰਗੇਵਾਲੀਆ, ਅਰਵਿੰਦਰ ਸਿੰਘ ਮਿੰਟੂ ਗਿੱਲ, ਸੁਖਚੈਨ ਸਿੰਘ ਸੇਖੋਂ, ਅਸ਼ਵਨੀ ਵੋਹਰਾ, ਭਾਜਪਾ ਜਿਲ•ਾ ਪ੍ਰਧਾਨ ਜੁਗਰਾਜ ਸਿੰਘ ਕਟੋਰਾ ਸਮੇਤ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀ ਹਾਜ਼ਰ ਹੋਏ। ਇਸ ਮੌਕੇ 'ਤੇ ਨਵ-ਨਿਯੁਕਤ ਪ੍ਰਧਾਨ ਰੋਹਿਤ ਵੋਹਰਾ ਨੇ ਗਊਸ਼ਾਲਾ ਲਈ 51 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।