Ferozepur News

44 ਪਿੰਡਾਂ ਦੇ ਮਾਮਲੇ ਸੰਬੰਧੀ ਸਮੂਹ ਵਕੀਲਾਂ ਦਾ ਜਥਾ ਪੰਜਾਬ ਹਰਿਆਣਾ ਹਾਈਕੋਰਟ ਹੋਇਆ ਰਵਾਨਾ

ਚੀਫ ਜਸਟਿਸ ਨੂੰ ਮਿਲ ਕੇ ਪਿੰਡਾਂ ਨੂੰ ਹਲਕੇ ਅੰਦਰ ਸ਼ਾਮਲ ਕਰਨ ਦੀ ਕੀਤੀ ਜਾਵੇਗੀ ਮੰਗ

BAR ASSOC GHS ON STRIKE
ਗੁਰੂਹਰਸਹਾਏ, 9 ਮਾਰਚ (ਪਰਮਪਾਲ ਗੁਲਾਟੀ)- ਹਲਕੇ ਦੇ 44 ਪਿੰਡਾਂ ਨੂੰ ਵਾਪਸ ਗੁਰੂਹਰਸਹਾਏ ਹਲਕੇ &#39ਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਸਥਾਨਕ ਸਿਵਲ ਕੋਰਟ ਕੰਪਲੈਕਸ ਵਿਖੇ ਬਾਰ ਐਸੋਸੀਏਸ਼ਨ ਦੇ ਸਮੂਹ ਵਕੀਲਾਂ ਵਲੋਂ ਅੱਜ ਦੋ ਦਿਨਾਂ ਹੜ•ਤਾਲ ਕਰਦਿਆਂ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਦੇ ਸਮੂਹ ਵਕੀਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਮਾਮਲੇ ਸੰਬੰਧੀ ਮਿਲਣ ਲਈ ਰਵਾਨਾ ਹੋਏ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਦਾਸ ਬਾਵਾ ਨੇ ਕਿਹਾ ਕਿ ਚੰਡੀਗੜ• ਵਿਖੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ, ਜਸਟਿਸ ਰਜੇਸ਼ ਬਿੰਦਲ ਇੰਸਪੈਕਟਿੰਗ ਜੱਜ ਅਤੇ ਜਸਟਿਸ ਫਤਹਿਦੀਪ ਸਿੰਘ ਨੂੰ ਮਿਲ ਕੇ ਮੰਗ ਕਰਨਗੇ ਕਿ ਕਾਨੂੰਗੋ ਹਲਕਾ ਮਾਹਮੂਜੋਈਆ ਦੇ 44 ਪਿੰਡ ਜੋ ਕਿ ਗਲਤ ਤਰੀਕੇ ਨਾਲ ਜਲਾਲਾਬਾਦ ਨਾਲ ਜੋੜੇ ਗਏ ਸਨ, ਨੂੰ ਵਾਪਸ ਗੁਰੂਹਰਸਹਾਏ ਹਲਕੇ ਨਾਲ ਜੋੜਿਆ ਜਾਵੇ। ਸਮੂਹ ਵਕੀਲਾਂ ਨੇ ਕਿਹਾ ਕਿ ਚੀਫ ਜਸਟਿਸ ਅਤੇ ਇੰਸਪੈਕਟਿੰਗ ਜੱਜ ਨੂੰ ਇਸ ਸੰਬੰਧੀ ਦੱਸਿਆ ਜਾਵੇਗਾ ਕਿ ਇਹ 44 ਪਿੰਡ ਥਾਣਾ ਗੁਰੂਹਰਸਹਾਏ ਅਧੀਨ ਆਉਂਦੇ ਹਨ ਅਤੇ ਇਸ ਤੋਂ ਇਲਾਵਾ ਪੰਚਾਇਤ ਵਿਭਾਗ, ਐਮ.ਐਲ.ਏ ਹਲਕਾ, ਵਾਟਰ ਅਤੇ ਸੈਨੀਟੇਸ਼ਨ, ਹਸਪਤਾਲ, ਪਬਲਿਕ ਹੈਲਥ ਆਦਿ ਵਿਭਾਗ ਵੀ ਗੁਰੂਹਰਸਹਾਏ ਨਾਲ ਹੀ ਸੰਬੰਧਿਤ ਹਨ ਅਤੇ ਇਹਨਾਂ ਵਿਭਾਗਾਂ ਨਾਲ ਸੰਬੰਧਿਤ ਕੰਮਕਾਜ ਲਈ ਇਹਨਾਂ ਪਿੰਡਾਂ ਦੇ ਵਸਨੀਕਾਂ ਨੂੰ ਗੁਰੂਹਰਸਹਾਏ ਹੀ ਆਉਣਾ ਪੈਂਦਾ ਹੈ, ਜਦਕਿ ਸਿਰਫ਼ ਸਿਵਲ ਅਤੇ ਰੈਵੀਨਿਉ ਕੰਮਕਾਜ ਲਈ ਹੀ ਜਲਾਲਾਬਾਦ ਨਾਲ ਜੋੜਿਆ ਗਿਆ ਹੈ। ਸਮੂਹ ਵਕੀਲਾਂ ਨੇ ਕਿਹਾ ਕਿ ਇਹ 44 ਪਿੰਡਾਂ ਦੁਚਿੱਤੀ &#39ਚ ਹੋਣ ਕਰਕੇ ਡਿਵੈਲਪਮੈਂਟ ਪਾਸੋਂ ਪੱਛੜ ਚੁੱਕੇ ਹਨ ਅਤੇ ਪਿੰਡਾਂ ਦੇ ਵਿਕਾਸ ਦੇ ਕੰਮ ਰੁਕੇ ਪਏ ਹਨ, ਜਦਕਿ ਇਹਨਾਂ ਪਿੰਡਾਂ ਦੀ ਪੰਚਾਇਤਾਂ ਵਲੋਂ ਵੀ ਮਤੇ ਪਾ ਕੇ ਪਿੰਡਾਂ ਨੂੰ ਗੁਰੂਹਰਸਹਾਏ ਹਲਕੇ ਵਿਚ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।
ਬਾਰ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਦਾਸ ਬਾਵਾ ਨੇ ਕਿਹਾ ਕਿ ਜਦ ਤੱਕ ਇਹ 44 ਪਿੰਡ ਗੁਰੂਹਰਸਹਾਏ ਨਾਲ ਵਾਪਸ ਨਹੀਂ ਜੋੜੇ ਜਾਂਦੇ ਤਦ ਤੱਕ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ। ਉਹਨਾਂ ਕਿਹਾ ਕਿ ਇਸ ਸੰਬੰਧੀ ਬਾਰ ਐਸੋਸੀਏਸ਼ਨ ਦੇ ਸਮੂਹ ਵਕੀਲਾਂ ਵਲੋਂ ਜਲਦੀ ਹੀ ਇਕ ਮੰਗ ਪੱਤਰ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੀ ਦਿੱਤਾ ਜਾਵੇਗਾ। ਇਸ ਮੌਕੇ &#39ਤੇ ਪ੍ਰਧਾਨ ਇਕਬਾਲ ਦਾਸ ਬਾਵਾ, ਨਵਦੀਪ ਸਿੰਘ ਅਹੂਜਾ ਸੈਕਟਰੀ, ਗੁਰਪ੍ਰੀਤ ਖੋਸਾ ਵਾਈਸ ਪ੍ਰਧਾਨ, ਸ਼ਵਿੰਦਰ ਸਿੰਘ ਸਿੱਧੂ, ਜਤਿੰਦਰ ਪੁੱਗਲ, ਪਰਵਿੰਦਰ ਸਿੰਘ ਸੰਧੂ, ਜਗਮੀਤ ਸਿੰਘ ਬਰਾੜ, ਸੁਖਚੈਨ ਸਿੰਘ ਸੋਢੀ, ਗੌਰਵ ਮੋਂਗਾ, ਸੁਰਜੀਤ ਸਿੰਘ ਵਾਦੀਆਂ, ਰਵੀ ਮੋਂਗਾ, ਸਚਿਨ ਸ਼ਰਮਾਂ, ਰੋਜੰਤ ਮੋਂਗਾ, ਸੁਰਜੀਤ ਸਿੰਘ ਰਾਏ, ਜਸਵਿੰਦਰ ਸਿੰਘ ਵਲਾਸਰਾ, ਸੁਨੀਲ ਮੰਡੀਵਾਲ, ਸੁਨੀਲ ਕੰਬੋਜ਼, ਅੰਮ੍ਰਿਤਬੀਰ ਸਿੰਘ ਸੋਢੀ, ਰਾਮ ਸਿੰਘ ਥਿੰਦ, ਚਰਨਜੀਤ ਛਾਂਗਾ ਰਾਏ, ਰਜਿੰਦਰ ਮੋਂਗਾ, ਅਸ਼ੋਕ ਕੰਬੋਜ਼, ਹਰੀਸ਼ ਢੀਂਗੜਾ, ਨਵਜੋਤ ਸਿੰਘ ਬਰਾੜ, ਜਗਮੀਤ ਸੰਧੂ, ਸਤਨਰਾਇਣ ਕੰਬੋਜ਼, ਰਮਨ ਕੰਬੋਜ਼, ਸੁਰਿੰਦਰ ਮਰੋਕ ਆਦਿ ਸਮੇਤ ਸਮੂਹ ਵਕੀਲ ਹਾਜ਼ਰ ਸਨ।

Related Articles

Back to top button