Ferozepur News
ਬੀ.ਐਸ.ਐਫ. ਵੱਲੋਂ ਸਿਵਿਕ ਐਕਸ਼ਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਆਯੋਜਿਤ
ਬੀ.ਐਸ.ਐਫ. ਵੱਲੋਂ ਸਿਵਿਕ ਐਕਸ਼ਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਆਯੋਜਿਤ
ਬੀ.ਐਸ.ਐਫ. ਵੱਲੋਂ ਸਿਵਿਕ ਐਕਸ਼ਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਆਯੋਜਿਤ
ਬੀ.ਐਸ.ਐਫ. ਵੱਲੋਂ ਸਿਵਿਕ ਐਕਸ਼ਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਆਯੋਜਿਤ
ਫ਼ਿਰੋਜ਼ਪੁਰ, 18 ਜੂਨ 2024
ਬੀ.ਐਸ.ਐਫ. ਬਟਾਲੀਅਨ 116 ਵੱਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਸਰਹੱਦੀ ਖੇਤਰ ਵਿੱਚ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੇ ਜਾਗਰੂਕਤਾ ਸਮਾਗਮਾਂ ਦੀ ਲੜੀ ਵਿੱਚ ਸਥਾਨਕ ਜ਼ਿਲ੍ਹਾ ਲਾਇਬ੍ਰੇਰੀ ਨਗਰ ਕੌਂਸਲ ਪਾਰਕ ਵਿੱਚ ਪ੍ਰਭਾਵਸ਼ਾਲੀ ਸਮਾਗਮ ਕਮਾਂਡੈਂਟ ਸ੍ਰੀ ਵੀ. ਸ੍ਰੀਨਿਵਾਸ ਮੂਰਤੀ ਦੀ ਅਗਵਾਈ ਵਿੱਚ ਆਯੋਜਨ ਕੀਤਾ ਗਿਆ। ਜਿਸ ਵਿੱਚ ਨਗਰ ਕੌਂਸਲ ਦੇ 40 ਤੋਂ ਵੱਧ ਸਫ਼ਾਈ ਸੇਵਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕਰਦੀਆਂ ਟੀ ਸ਼ਰਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਏ ਲਿਊ ਕੰਪਨੀ ਕਮਾਂਡੈਂਟ, ਅਸ਼ੋਕ ਬਹਿਲ ਸਕੱਤਰ ਰੈਡ ਕਰਾਸ, ਡਾ. ਸਤਿੰਦਰ ਸਿੰਘ ਪ੍ਰਿੰਸੀਪਲ, ਗੁਰਿੰਦਰ ਸਿੰਘ ਚੀਫ਼ ਸੈਨੇਟਰੀ ਇੰਸਪੈਕਟਰ ਅਤੇ ਸੁਖਪਾਲ ਸਿੰਘ ਸੈਨੇਟਰੀ ਇੰਸਪੈਕਟਰ ਨਗਰ ਕੌਂਸਲ ਫਿਰੋਜ਼ਪੁਰ ਵਿਸ਼ੇਸ਼ ਤੌਰ ‘ਤੇ ਹਾਜਰ ਸਨ।
ਕਮਾਂਡੈਂਟ ਵੀ ਸ਼੍ਰੀਨਿਵਾਸ ਮੂਰਤੀ ਨੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਵਰਤੋਂ ਅਤੇ ਉਨ੍ਹਾਂ ‘ਤੇ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਵੱਡੀ ਜ਼ਰੂਰਤ ਹੈ। ਇਸ ਲਈ ਸਮਾਜ ਦੇ ਹਰ ਵਰਗ ਨੂੰ ਇਸ ਸਮਾਜਿਕ ਬੁਰਾਈ ਦੇ ਖਿਲਾਫ ਸਹਿਯੋਗ ਕਰਨਾ ਚਾਹੀਦਾ ਹੈ। ਉਨਾਂ ਨੇ ਨਸ਼ੇ ਵਿੱਚ ਗ੍ਰਸਤ ਨੌਜਵਾਨਾਂ ਨੂੰ ਨਸ਼ਾ ਛੱਡਣ ਵਿੱਚ ਬੀ ਐਸ ਐਫ ਵੱਲੋਂ ਹਰ ਸੰਭਵ ਸਹਿਯੋਗ ਕਰਨ ਦੀ ਗੱਲ ਵੀ ਕੀਤੀ। ਉਨ੍ਹਾਂ ਕਿਹਾ ਕਿ ਬੀ.ਐਸ.ਐਫ ਦੁਆਰਾ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਫੋਰਸਾਂ ਵਿੱਚ ਭਰਤੀ ਲਈ ਸਿਖਲਾਈ ਦੇਣ, ਸਕਿਲ ਡਿਵੈਲਪਮੈਂਟ ਅਤੇ ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਲਈ ਵੱਖ-ਵੱਖ ਗਤੀਵਿਧੀਆਂ ਸਿਵਿਕ ਐਕਸ਼ਨ ਪ੍ਰੋਗਰਾਮਾਂ ‘ਤੇ ਅਧੀਨ, ਜੋ ਸਮੇਂ ਸਮੇਂ ਆਯੋਜਿਤ ਕੀਤੀਆਂ ਜਾਂਦੀਆਂ ਹਨ, ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਇਸ ਮੌਕੇ ਡਾ. ਸਤਿੰਦਰ ਸਿੰਘ ਨੇ ਬੀ ਐਸ ਐਫ ਵੱਲੋਂ ਸਿਵਿਕ ਐਕਸ਼ਨ ਤਹਿਤ ਸਰਹੱਦੀ ਖੇਤਰ ਵਿੱਚ ਸਮਾਜ ਭਲਾਈ ਦੇ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ, ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਹਰ ਸੰਭਵ ਸਹਿਯੋਗ ਕਰਨ ਦਾ ਵਿਸ਼ਵਾਸ ਪ੍ਰਗਟਾਇਆ। ਉਹਨਾਂ ਕਿਹਾ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਦੇ ਨੌਜਵਾਨਾਂ ਦਾ ਨਸ਼ੇ ਵੱਲ ਵੱਧਦਾ ਰੁਝਾਨ ਮੰਦਭਾਗਾ ਹੈ । ਇਸ ਨੂੰ ਖਤਮ ਕਰਨ ਲਈ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਇਸ ਖ਼ਿਲਾਫ਼ ਅੱਗੇ ਆਉਣ ਦੀ ਜ਼ਰੂਰਤ ਹੈ।
ਇਸ ਮੌਕੇ ਅਸ਼ੋਕ ਬਹਿਲ ਅਤੇ ਸੁਖਪਾਲ ਸਿੰਘ ਨੇ ਵੀ ਆਪਣੇ ਸੰਬੋਧਨ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਇਸ ਸਬੰਧੀ ਸੰਜੀਦਗੀ ਨਾਲ ਕੰਮ ਕਰਨ ਦੀ ਗੱਲ ਕੀਤੀ।
ਇਸ ਮੌਕੇ ਅਸ਼ਵਨੀ ਗਰੋਵਰ ਸਮਾਜ ਸੇਵੀ,ਪ੍ਰਿਤਪਾਲ ਸਿੰਘ ਸਟੇਟ ਅਵਾਰਡੀ ਅਧਿਆਪਕ,ਅਰੁਣ ਕੁਮਾਰ, ਬੀ ਐਸ ਐਫ ਦੇ ਜਵਾਨ, ਨਗਰ ਕੌਂਸਲ ਫਿਰੋਜ਼ਪੁਰ ਅਤੇ ਜ਼ਿਲ੍ਹਾ ਲਾਇਬ੍ਰੇਰੀ ਦਾ ਸਟਾਫ ਵਿਸ਼ੇਸ਼ ਤੌਰ ‘ਤੇ ਹਾਜ਼ਰ ਸੀ।