ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ
ਫ਼ਿਰੋਜ਼ਪੁਰ 10 ਮਾਰਚ (ਏ. ਸੀ. ਚਾਵਲਾ) ਜ਼ਿਲ•ਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਫ਼ਿਰੋਜ਼ਪੁਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿੱਖਿਆ ਵਿਭਾਗ ਵੱਲੋਂ ਜ਼ਿਲ•ਾ ਫ਼ਿਰੋਜ਼ਪੁਰ ਅੰਦਰ ਜਿੰਨੇ ਵੀ ਪ੍ਰੀਖਿਆ ਕੇਂਦਰ ਖੋਲ•ੇ ਗਏ ਹਨ, ਉਨ•ਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 6 ਅਪ੍ਰੈਲ 2015 ਤੱਕ ਲਾਗੂ ਰਹਿਣਗੇ। ਜ਼ਿਲ•ਾ ਮੈਜਿਸਟ੍ਰੇਟ ਇੰਜ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ•ਵੀਂ ਦੀਆਂ ਪੀ੍ਰਖਿਆਵਾਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਪ੍ਰੀਖਿਆਰਥੀਆਂ ਦੇ ਨਾਲ ਉਨ•ਾਂ ਦੇ ਮਾਤਾ-ਪਿਤਾ ਅਤੇ ਕੁੱਝ ਹੋਰ ਲੋਕ ਆ ਕੇ ਕਈ ਵਾਰ ਨਕਲ ਕਰਵਾਉਣ ਵਿੱਚ ਮੱਦਦ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਤਰਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਲੋਕਾਂ ਦੇ ਇਕੱਠੇ ਹੋਣ ਨਾਲ ਕਾਨੂੰਨ ਵਿਵਸਥਾ ਵਿਗੜਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਨ•ਾਂ ਪ੍ਰੀਖਿਆਵਾਂ ਨੂੰ ਠੀਕ ਤਰੀਕੇ ਨਾਲ ਨੇਪਰੇ ਚਾੜ•ਨ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜਾ ਜਾ ਪੰਜ ਤੋ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।