ਸਤਲੁਜ ਈਕੋ ਕਲੱਬ ਨੇ ਗੱਟੀ ਰਾਜੋ ਕੇ ਸਕੂਲ’ਚ ਵਾਤਾਵਰਨ ਜਾਗਰੂਕਤਾ ਸਮਾਗਮ ਕਰਵਾਇਆ। ਵਾਤਾਵਰਨ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਬੇਹੱਦ ਨੁਕਸਾਨਦੇਹ : ਡਾ ਸਤਿੰਦਰ ਸਿੰਘ
ਸਤਲੁਜ ਈਕੋ ਕਲੱਬ ਨੇ ਗੱਟੀ ਰਾਜੋ ਕੇ ਸਕੂਲ’ਚ ਵਾਤਾਵਰਨ ਜਾਗਰੂਕਤਾ ਸਮਾਗਮ ਕਰਵਾਇਆ। ਵਾਤਾਵਰਨ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਬੇਹੱਦ ਨੁਕਸਾਨਦੇਹ : ਡਾ ਸਤਿੰਦਰ ਸਿੰਘ
ਫਿਰੋਜ਼ਪੁਰ, 5-7-2024: ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਗੱਟੀ ਰਾਜੋ ਕੇ ਵਿੱਚ ਸਤਲੁਜ ਈਕੋ ਕਲੱਬ ਵੱਲੋਂ ਵਾਤਾਵਰਨ ਜਾਗਰੂਕਤਾ ਸਮਾਗਮ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ । ਇਸ ਮੌਕੇ ਪਲਾਸਟਿਕ ਦੀ ਵੱਧਦੀ ਵਰਤੋਂ ਕਾਰਨ ਵਾਤਾਵਰਨ ਉਪਰ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ । ਸਕੂਲੀ ਵਿਦਿਆਰਥੀਆਂ ਨੇ ਲੱਕੜ ਅਤੇ ਗੱਤੇ ਦੀ ਵਰਤੋਂ ਨਾਲ ਈਕੋ ਫਰੈਂਡਲੀ ਪੈਨ ਬਣਾਉਣ ਦੀ ਨਿਵੇਕਲੀ ਪਹਿਲ ਕੀਤੀ । ਸਕੂਲੀ ਵਿਦਿਆਰਥੀਆਂ ਅਤੇ ਸਟਾਫ ਨੂੰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੱਪੜੇ ਦੇ ਬਣੇ ਬੈਗ ਵੀ ਵੱਡੀ ਮਾਤਰਾ ਵਿੱਚ ਵੰਡੇ ਗਏ। ਸਕੂਲ ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ ਅਤੇ ਭਾਸ਼ਣ ਰਾਹੀਂ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਣ ਸੰਭਾਲ ਕਰਨ ਦੀ ਪ੍ਰੇਰਨਾ ਵੀ ਦਿੱਤੀ।
ਸਤਲੁਜ ਈਕੋ ਕਲੱਬ ਦੇ ਇੰਚਾਰਜ ਸ੍ਰੀਮਤੀ ਸਰੂਚੀ ਮਹਿਤਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਅਤੇ ਸਵੱਛਤਾ ਦੀ ਮਹੱਤਤਾ ਉੱਪਰ ਚਾਨਣਾ ਪਾਉਂਦਿਆਂ ਕਿਹਾ ਕਿ ਪਲਾਸਟਿਕ ਦੀ ਵੱਧਦੀ ਵਰਤੋਂ ਵਾਤਾਵਰਨ ਨੂੰ ਪਲੀਤ ਕਰ ਰਹੀ ਹੈ। ਉਨਾਂ ਨੇ ਪਲਾਸਟਿਕ ਦੀ ਵਰਤੋਂ ਘੱਟ ਤੋਂ ਘੱਟ ਕਰਨ ਦੀ ਪ੍ਰੇਰਨਾ ਦਿੰਦਿਆਂ ਰੋਜਾਨਾ ਜੀਵਨ ਵਿੱਚ ਪਲਾਸਟਿਕ ਦੇ ਬਦਲ ਵਜੋਂ ਵਰਤਣ ਜਾਣ ਵਾਲੀਆਂ ਵਸਤੂਆਂ ਦਾ ਸੁਚੱਜੇ ਢੰਗ ਨਾਲ ਪ੍ਰਦਰਸ਼ਨ ਕਰਕੇ ਦਿਖਾਇਆ ਅਤੇ ਇਹਨਾਂ ਨੂੰ ਸਿਹਤ ਲਈ ਫਾਇਦੇਮੰਦ ਦੱਸਦਿਆਂ ਇਹਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਪ੍ਰੇਰਨਾ ਵੀ ਦਿੱਤੀ।
ਡਾ ਸਤਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਸਤਲੁਜ ਈਕੋ ਕਲੱਬ ਦੇ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮੌਜੂਦਾ ਦੌਰ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਘੱਟ ਕਰਨਾ ਸਮੇਂ ਦੀ ਵੱਡੀ ਜਰੂਰਤ ਹੈ। ਇਸ ਪ੍ਰਤੀ ਸੰਜੀਦਗੀ ਨਾਲ ਕੰਮ ਕਰਨਾ ਮਨੁੱਖਤਾ ਦੀ ਭਲਾਈ ਦਾ ਸਭ ਤੋਂ ਵੱਡਾ ਕੰਮ ਹੈ ਉਹਨਾਂ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਦੇ ਕਾਰਨ ਜਿੱਥੇ ਸਮੁੱਚਾ ਵਾਤਾਵਰਨ ਪਲੀਤ ਹੋ ਰਿਹਾ ਹੈ, ਧਰਤੀ ਉੱਪਰ ਸਵੱਛਤਾ ਖਤਮ ਹੋ ਰਹੀ ਹੈ । ਇਸ ਦੇ ਨਾਲ ਨਾਲ ਜੰਗਲੀ ਜੀਵਨ, ਧਰਤੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਉੱਪਰ ਵੀ ਬੇਹੱਦ ਮਾੜਾ ਅਸਰ ਪੈ ਰਿਹਾ ਹੈ। ਇਸ ਲਈ ਸਾਨੂੰ ਪਲਾਸਟਿਕ ਬੈਗ ਦੀ ਵਰਤੋਂ ਤੋਂ ਗੁਰੇਜ ਕਰਨਾ ਚਾਹੀਦਾ ਹੈ।
ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਕੂਲ ਸਟਾਫ ਤਜਿੰਦਰ ਸਿੰਘ ਲੈਕਚਰਾਰ,ਗੁਰਪ੍ਰੀਤ ਕੌਰ, ਗੀਤਾ,ਪ੍ਰਿਅੰਕਾ ਜੋਸ਼ੀ, ਵਿਜੇ ਭਾਰਤੀ, ਸੰਦੀਪ ਕੁਮਾਰ, ਮਨਦੀਪ ਸਿੰਘ , ਪ੍ਰਿਤਪਾਲ ਸਿੰਘ,ਵਿਸ਼ਾਲ ਗੁਪਤਾ ,ਅਰੁਣ ਕੁਮਾਰ ਅਮਰਜੀਤ ਕੌਰ ,ਦਵਿੰਦਰ ਕੁਮਾਰ, ਪ੍ਰਵੀਨ ਬਾਲਾ,ਮਹਿਮਾ ਕਸ਼ਅਪ, ਸਰੂਚੀ ਮਹਿਤਾਂ, ਸੁਚੀ ਜੈਨ,ਸ਼ਵੇਤਾ ਅਰੋੜਾ ,ਆਚਲ ਮਨਚੰਦਾ, ਨੈਂਸੀ ,ਬਲਜੀਤ ਕੌਰ ,ਕੰਚਨ ਬਾਲਾ, ਜਸਪਾਲ ਸਿੰਘ , ਰਜਨੀ ਬਾਲਾ ਅਤੇ ਦੀਪਕ ਕੁਮਾਰ ਨੇ ਵਿਸ਼ੇਸ਼ ਯੋਗਦਾਨ ਪਾਇਆ।