ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ
ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ
ਫਿਰੋਜ਼ਪੁਰ, 20 ਜੁਲਾਈ, 2024 : ਅੱਜ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ ।
ਇਸ ਮੌਕੇ ਸੀਨੀਅਰ ਪੁਲਿਸ ਕਪਤਾਨ, ਫਿਰੋਜਪੁਰ ਸੋਮਿਆ ਮਿਸ਼ਰਾ, ਅਸ਼ੋਕ ਚੌਹਾਨ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਫਿਰੋਜ਼ਪੁਰ, ਸਤਨਾਮ ਸਿੰਘ, ਜ਼ੇਲ੍ਹ ਸੁਪਰਡੈਂਟ, ਰਾਜਦੀਪ ਸਿੰਘ ਬਰਾੜ, ਅਡਿਸ਼ਨਲ ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਿਰੋਜਪੁਰ ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ।
ਇਸ ਦੌਰਾਨ ਸੈਸ਼ਨਜ਼ ਜੱਜ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਜੱਜ ਸਾਹਿਬਾਨ ਦੇ ਨਾਲ ਸੁਨੀਲ ਮਲਹੌਤਰਾ, ਡਿਪਟੀ ਚੀਫ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ, ਸੁਨੀਲ ਕੁਮਾਰ, ਅਸਿਸਟੈਂਟ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ, ਫਿਰੋਜਪੁਰ ਵੀ ਮੌਕੇ ਤੇ ਹਾਜ਼ਰ ਸਨ।
ਇਸ ਦੇ ਨਾਲ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਤ ਵਿੱਚ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ।
ਇਸ ਮੌਕੇ ਪੈਰਾ ਲੀਗਲ ਵਲੰਟੀਅਰ ਗਗਨਦੀਪ ਸਿੰਘ ਵੀ ਆਪਣੇ ਜੇਲ੍ਹ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ।