ਨਸ਼ੀਲੀਆਂ ਗੋਲੀਆਂ ਸਮੇਤ ਦੋ ਗ੍ਰਿਫਤਾਰ
ਫਿਰੋਜ਼ਪੁਰ 18 ਮਾਰਚ (ਏ. ਸੀ. ਚਾਵਲਾ): ਜ਼ਿਲ•ਾ ਪੁਲਸ ਮੁਖੀ ਹਰਦਿਆਲ ਸਿੰਘ ਮਾਨ ਦੀਆਂ ਹਦਾਇਤਾਂ ਤੇ ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਸ਼ਿਕੰਜ਼ਾ ਕੱਸਿਆ ਹੋਇਆ ਹੈ। ਇਸੇ ਦੇ ਚੱਲਦੇ ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਵੱਖ ਵੱਖ ਥਾਂਵਾਂ ਤੋਂ ਭਾਰੀ ਗਿਣਤੀ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿੰਨ•ਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ ਦੇ ਏ. ਐਸ. ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਝੋਕ ਹਰੀਹਰ ਦੇ ਕੋਲ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ ਤੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਸਮੇਤ ਫੜੇ ਗਏ ਵਿਅਕਤੀ ਦੀ ਪਛਾਣ ਬਲਵੰਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਟਾਹਲੀ ਵਾਲਾ ਥਾਣਾ ਲੱਖੋਕੇ ਬਹਿਰਾਮ ਵਜੋਂ ਕੀਤੀ ਗਈ ਹੈ। ਥਾਣਾ ਮੱਲਾਂਵਾਲਾ ਦੀ ਪੁਲਸ ਦੇ ਏ. ਐਸ. ਆਈ. ਬਲਵਿੰਦਰ ਸਿੰਘ ਦੀ ਅਗਵਾਈ ਵਿਚ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਮਰੂੜ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ•ਾਂ ਨੇ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਫੜੇ ਗਏ ਵਿਅਕਤੀ ਨੇ ਪੁਲਸ ਨੂੰ ਆਪਣਾ ਨਾਂਅ ਪ੍ਰਦੀਪ ਸਿੰਘ ਪੁੱਤਰ ਬੂੜ ਸਿੰਘ ਵਾਸੀ ਪਿੰਡ ਮਰੂੜ ਦੱਸਿਆ ਹੈ।