ਸਰਵ ਸਿੱਖਿਆ ਅਭਿਆਨ, ਰਮਸਅ ਦਫਤਰੀ ਕਰਮਚਾਰੀ 7 ਅਪ੍ਰੈਲ ਨੂੰ ਧੂਰੀ ਵਿਖੇ ਕਰਨਗੇ ਪ੍ਰਦਰਸ਼ਨ
ਫਿਰੋਜ਼ਪੁਰ 19 ਮਾਰਚ (ਏ. ਸੀ. ਚਾਵਲਾ) : ਸਰਵ ਸਿੱਖਿਆ ਅਭਿਆਨ, ਰਮਸਅ ਦਫਤਰੀ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਕੌਰ ਕਮੇਟੀ ਵਲੋਂ ਲਏ ਗਏ ਫੈਸਲੇ ਬਾਰੇ ਜ਼ਿਲ•ਾ ਫਿਰੋਜ਼ਪੁਰ ਦੇ ਪ੍ਰਧਾਨ ਸਰਬਜੀਤ ਸਿੰਘ ਟੁਰਨਾ ਅਤੇ ਮੀਤ ਪ੍ਰਧਾਨ ਜਨਕ ਸਿੰਘ ਨੇ ਦੱਸਿਆ ਕਿ ਸਰਵ ਸਿੱਖਿਆ ਅਭਿਆਨ, ਰਮਸਅ ਦਫਤਰੀ ਕਰਮਚਾਰੀ ਪਿਛਲੇ 10 ਸਾਲਾਂ ਤੋਂ ਠੇਕੇ ਤੇ ਸਿੱਖਿਆ ਵਿਭਾਗ ਵਿਚ ਘੱਟ ਤਨਖਾਹਾਂ ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਜਿਸ ਨਾਲ ਉਨ•ਾਂ ਨੂੰ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੈ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਪਾਲਸੀ ਮੁਤਾਬਿਕ 3 ਸਾਲ ਠੇਕੇ ਕੰਮ ਕਰਨ ਤੇ ਕਰਮਚਾਰੀਆ ਨੂੰ ਰੈਗੁਲਰ ਕੀਤਾ ਜਾਂਦਾ ਹੈ, ਪਰ ਸਰਵ ਸਿੱਖਿਆ ਅਭਿਆਨ, ਰਮਸਅ ਦਫਤਰੀ ਕਰਮਚਾਰੀ ਪਿਛਲੇ 10 ਸਾਲਾਂ ਤੋਂ ਕੰਮ ਕਰ ਰਹੇ ਹਨ ਪਰ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਭੱਜ ਰਹੀ ਹੈ, ਜਿਸ ਦੇ ਰੋਸ ਵਜੋਂ ਸੂਬੇ ਦੇ ਮੁੱਖ ਦਫਤਰ ਸਮੂਹ ਜ਼ਿਲਿ•ਆ ਤੇ ਬਲਾਕ ਦਫਤਰਾਂ ਦੇ ਕਰਮਚਾਰੀਆ ਵਲੋਂ 7 ਅਪ੍ਰੈਲ ਨੂੰ ਸਮੂਹਿਕ ਛੁੱਟੀ ਲੈ ਕੇ ਧੂਰੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਹੈ। ਪ੍ਰੈਸ ਸਕੱਤਰ ਰਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜਥੇਬੰਦੀ ਦੀਆਂ ਸਰਕਾਰ ਪੱਧਰ ਤੇ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਉੱਚ ਅਧਿਕਾਰੀਆਂ ਨਾਲ ਹੋਈਆਂ ਮੀਟਿੰਗ ਵਿਚ ਕਰਮਚਾਰੀਆ ਦੀਆਂ ਸੇਵਾਵਾਂ ਨਿਯਮਿਤ ਕਰਨ, ਫੀਜਿਉਥੈਰਪਿਸਟ ਨੂੰ ਪੇ ਸਕੇਲ ਲਾਗੂ ਕਰਨ ਅਤੇ ਕਰਮਚਾਰੀਆ ਨੂੰ 1-4-14 ਤੋਂ ਦਿੱਤੇ ਪੇ ਸਕੇਲ ਵਿਚ ਸੋਧ ਕਰਨ ਸਬੰਧੀ ਸਰਕਾਰ ਵਲੋਂ ਸਿੱਖਿਆ ਵਿਭਾਗ ਤੇ ਵਿੱਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦਿੱਤੇ ਸਨ, ਪਰ ਲੰਮਾ ਸਮਾਂ ਬੀਤ ਜਾਣ ਤੇ ਕਰਮਚਾਰੀਆ ਦੀਆਂ ਮੰਗਾਂ ਤੇ ਵਿਭਾਗ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਰਕੇ ਕਰਮਚਾਰੀਆਂ ਨੂੰ ਸੜਕਾਂ ਤੇ ਰੁਲਣ ਨੂੰ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ•ਾਂ ਕਿਹਾ ਕਿ ਸਰਕਾਰ ਦੀ ਇਸ ਲਾਰੇਬਾਜ਼ੀ ਤੇ ਨੌਜ਼ਵਾਨ ਮਾਰੂ ਨੀਤੀ ਸਬੰਧੀ ਸੂਬੇ ਦੇ ਮੁੱਖ ਦਫਤਰ ਸਮੂਹ ਜ਼ਿਲਿ•ਆ ਤੇ ਬਲਾਕ ਦਫਤਰਾਂ ਦੇ ਕਰਮਚਾਰੀ 7 ਅਪ੍ਰੈਲ ਨੂੰ ਸਮੂਹਿਕ ਛੁੱਟੀ ਲੈ ਕੇ ਧੂਰੀ ਵਿਖੇ ਥਾਲੀਆ ਖੜਕਾ ਕੇ ਸੁੱਤੀ ਸਰਕਾਰ ਨੂੰ ਜਗਾਉਣਗੇ ਅਤੇ “ਮਹਿੰਗੀਆ ਪੜਾਈਆ ਬੇਕਾਰ ਸਰਕਾਰ ਦੇਵੇ ਠੇਕੇ ਤੇ ਰੁਜ਼ਗਾਰ” ਦੇ ਨਾਅਰੇ ਨਾਲ ਧੂਰੀ ਵਾਸੀਆਂ ਨੂੰ ਸੁਬਾ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਗੇ।