ਫ਼ਿਰੋਜ਼ਪੁਰ ਜ਼ਿਲ੍ਹੇ ਦੇ 29 ਸਰਬੋਤਮ ਅਧਿਆਪਕਾਂ ਨੂੰ ਕੀਤਾ ਜਾਏਗਾ ਸਨਮਾਨਿਤ
ਫ਼ਿਰੋਜ਼ਪੁਰ ਜ਼ਿਲ੍ਹੇ ਦੇ 29 ਸਰਬੋਤਮ ਅਧਿਆਪਕਾਂ ਨੂੰ ਕੀਤਾ ਜਾਏਗਾ ਸਨਮਾਨਿਤ
ਫ਼ਿਰੋਜ਼ਪੁਰ, 05 ਸਤੰਬਰ, 2024: ਭਾਰਤ ਵਿੱਚ ਰਾਸ਼ਟਰੀ ਅਧਿਆਪਕ ਦਿਵਸ ਹਰ ਸਾਲ 5 ਸਤੰਬਰ ਨੂੰ ਮਨਾਇਆ ਜਾਂਦਾ ਹੈ। ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਜੀਵਨ ਵਿੱਚ ਇਹ ਬਹੁਤ ਮਹੱਤਵਪੂਰਨ ਅਤੇ ਵਿਸ਼ੇਸ਼ ਦਿਨ ਹੁੰਦਾ ਹੈ। ਇਸ ਦਿਨ ਨੂੰ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਵਜੋਂ ਮਨਾਇਆ ਜਾਂਦਾ ਹੈ ਜੋ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਦੂਜੇ ਰਾਸ਼ਟਰਪਤੀ ਸਨ। ਇਸ ਦਿਨ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ (ਨੈਸ਼ਨਲ ਐਵਾਰਡੀ) ਦੀ ਅਗਵਾਈ ਵਿੱਚ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਜ਼ਿਲ੍ਹੇ ਦੇ 29 ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ 06 ਸਤੰਬਰ ਨੂੰ ਕੀਤਾ ਜਾਵੇਗਾ।
ਇਸ ਪ੍ਰੋਗਰਾਮ ਦੇ ਨੋਡਲ ਇੰਚਾਰਜ ਸਟੇਟ ਐਵਾਰਡੀ ਉਮੇਸ਼ ਕੁਮਾਰ ਹੈੱਡ ਮਾਸਟਰ ਨੇ ਦੱਸਿਆ ਕਿ ਹਰੇਕ ਬਲਾਕ ਵਿੱਚੋਂ ਬੀ.ਐਨ.ਓ. ਵਲੋਂ ਦੋ-ਦੋ ਸਰਬੋਤਮ ਅਧਿਆਪਕਾਂ ਦੇ ਨਾਮ ਲਏ ਗਏ ਸਨ, ਜਿਨ੍ਹਾਂ ਨੇ ਅਧਿਆਪਨ ਕੀਤੇ ਵਿੱਚ ਬੁਲੰਦੀਆਂ ਹਾਸਲ ਕੀਤੀਆਂ ਹਨ। ਬੱਚਿਆਂ ਦੇ ਸੁਨਿਹਰੀ ਭਵਿੱਖ ਲਈ ਉਨ੍ਹਾਂ ਨੇ ਬਹੁਤ ਮਿਹਨਤ ਕੀਤੀ ਹੈ ਅਤੇ ਵੱਖ-ਵੱਖ ਉਪਲਬੱਧੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਦੋ ਪ੍ਰਿੰਸੀਪਲ ਅਤੇ ਦੋ ਹੈੱਡ ਮਾਸਟਰ ਦੇ ਵਿਸ਼ੇਸ਼ ਕਾਰਜਾਂ ਲਈ ਵੀ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਣਾ ਹੈ।