Ferozepur News

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਅੱਜ ਪੰਜਵੇ ਦਿਨ ਵਿੱਚ ਸ਼ਾਮਲ

ਵਿਧਾਇਕ ਨਰੇਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਅੱਜ ਪੰਜਵੇ ਦਿਨ ਵਿੱਚ ਸ਼ਾਮਲ

ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਅੱਜ ਪੰਜਵੇ ਦਿਨ ਵਿੱਚ ਸ਼ਾਮਲ

ਵਿਧਾਇਕ ਨਰੇਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

ਫ਼ਿਰੋਜ਼ਪੁਰ, 25 ਸਤੰਬਰ 2024:

             ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3 ਤਹਿਤ ਅੱਜ ਮਿਤੀ 25/09/2024 ਨੂੰ ਅਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ(ਨਸ), ਕਬੱਡੀ(ਸਸ), ਵਾਲੀਬਾਲ(ਸੈਮਸਿੰਗ), ਵਾਲੀਬਾਲ(ਸ਼ੂਟਿੰਗ), ਹੈਂਡਬਾਲ, ਜੂਡੋ, ਗਤਕਾ, ਕਿੱਕ ਬਾਕਸਿੰਗ, ਨੈਟਬਾਲ ਅਤੇ ਕੁਸ਼ਤੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ, ਚੈੱਸ, ਲਾਅਨ ਟੈਨਿਸ ਅਤੇ ਬੈਡਮਿੰਟਨ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ, ਬਾਸਕਟਬਾਲ ਅਤੇ ਬਾਕਸਿੰਗ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਟੇਬਲ ਟੈਨਿਸ ਇੰਡੋਰ ਹਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ, ਹਾਕੀ ਦੇ ਮੁਕਾਬਲੇ ਹਾਕੀ ਐਸਟ੍ਰੋਟਰਫ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਅਤੇ ਸਾਫਟਬਾਲ ਆਦਰਸ਼ ਸੀਨੀ. ਸੈਕੰ. ਸਕੂਲ ਹਰਦਾਸਾ ਵਿਖੇ ਅੰਡਰ 21-30, 31-40, 41-50, 51-60. 61-70 ਅਤੇ 70 ਤੋਂ ਉੱਪਰ ਤੱਕ ਗਰੁੱਪਾਂ ਵਿੱਚ ਮੈਨ, ਵੋਮੈਨ ਦੇ ਖੇਡ ਮੁਕਾਬਲੇ ਕਰਵਾਏ ਗਏ। ਜਿਸ ਦੌਰਾਨ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਸ੍ਰੀ ਨਰੇਸ਼ ਕਟਾਰੀਆ ਐਮ.ਐਲ.ਏ ਜ਼ੀਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਪੱਧਰ ਉੱਚਾ ਚੁੱਕਣ ਵਿੱਚ ਹਰ ਸੰਭਵ ਉਪਰਾਲਾ ਕਰ ਰਹੀ ਹੈ।

ਇਸ ਮੌਕੇ ਸ਼੍ਰੀ ਰੁਪਿੰਦਰ ਸਿੰਘ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਫਿਰੋਜ਼ਪੁਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਗੇਮ ਬਾਸਕਿਟਬਾਲ ਅੰ. 21 -30 ਮੈਨ ਵਿੱਚ  ਬ੍ਰਦਰ ਕਲੱਬ ਨੇ ਪਹਿਲਾ ਅਤੇ ਰੇਲਵੇ ਕਲੱਬ ਨੇ ਦੂਸਰ ਸਥਾਨ ਹਾਸਿਲ ਕੀਤਾ। ਗੇਮ ਕਿੱਕ ਬਾਕਸਿੰਗ (ਫੁੱਲ ਕੰਟੈਕਟ 51ਕਿ.ਗ੍ਰਾ)  ਅੰ. 21-30 ਮੈਨ ਵਿੱਚ  ਅਕਾਸ਼ਦੀਪ ਸਿੰਘ ਨੇ ਪਹਿਲਾ ਅਤੇ ਨੀਰਜ ਕੁਮਾਰ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾ ਅੰ 31-40 ਮੈਨ ਵਿੱਚ (ਕਿੱਕ ਲਾਈਟ -71 ਕਿ.ਗ੍ਰਾ) ਵਿੱਚ ਸੰਤਾ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਟੇਬਲ ਟੈਨਿਸ ਵਿੱਚ ਅੰ.21-30 ਮੈਨ ਵਿੱਚ ਸਿੰਕਦਰ ਨੇ ਪਹਿਲਾ, ਗਾਰਜ ਨੇ ਦੂਸਰਾ ਅਤੇ ਭੀਸ਼ਮ ਨੇ ਤੀਸਰਾ ਸਥਾਨ ਹਾਸਿਲ ਕੀਤਾ, ਅੰ.41-50 ਮੈਨ ਵਿੱਚ ਮਨੀਸ਼ ਸ਼ਰਮਾ ਨੇ ਪਹਿਲਾ, ਮਨੋਹਰ ਲਾਲ ਨੇ ਦੂਸਰਾ ਅਤੇ ਰਮੀਤ ਨੇ ਤੀਸਰਾ ਸਥਾਨ ਹਾਸਿਲ ਕੀਤਾ,ਅੰ.51-60 ਮੈਨ ਵਿੱਚ ਇੰਦਰਜੀਤ ਨੇ ਪਹਿਲਾ, ਜਗਦੇਵ ਨੇ ਦੂਸਰਾ ਅਤੇ ਨਵੀਨ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਇਸੇ ਤਰ੍ਹਾ ਅੰ.41-50 ਵੋਮੈਨ ਵਿੱਚ ਅਨੂ ਸ਼ਰਮਾ ਨੇ ਪਹਿਲਾ, ਅਨੂਰਾਧਾ ਨੇ ਦੂਸਰਾ ਅਤੇ ਅਮਨਦੀਪ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅਲੱਗ-ਅਲੱਗ ਗੇਮਾਂ ਵਿੱਚ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਖੇਡਾਂ ਵਿੱਚ ਮੱਲਾਂ ਮਾਰੀਆਂ।

ਇਸ ਮੌਕੇ ਖੇਡ ਵਿਭਾਗ ਫਿਰੋਜ਼ਪੁਰ ਦੇ ਸਮੂਹ ਕੋਚ, ਦਫਤਰੀ ਸਟਾਫ, ਸਿੱਖਿਆ ਵਿਭਾਗ ਦੇ ਡੀ.ਪੀ.ਈ/ ਪੀ.ਟੀ.ਆਈ , ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ ਅਤੇ ਖੇਡ ਪ੍ਰੇਮੀ ਹਾਜਰ ਰਹੇ।

Related Articles

Leave a Reply

Your email address will not be published. Required fields are marked *

Back to top button