Ferozepur News

ਪੰਚਾਇਤੀ ਚੋਣਾਂ – 2024 ਨੋ ਡਿਊ ਸਰਟੀਫਿਕੇਟ ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ

ਪੰਚਾਇਤੀ ਚੋਣਾਂ - 2024 ਨੋ ਡਿਊ ਸਰਟੀਫਿਕੇਟ ਨਾ ਮਿਲਣ 'ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ
ਪੰਚਾਇਤੀ ਚੋਣਾਂ – 2024
ਨੋ ਡਿਊ ਸਰਟੀਫਿਕੇਟ ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ
ਫ਼ਿਰੋਜ਼ਪੁਰ: 01 ਅਕਤੂਬਰ, 2024:
     ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿ) ਲਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜੇਕਰ ਕਿਸੇ ਉਮੀਦਵਾਰ ਨੂੰ ਆਪਣੇ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਾਮਜ਼ਦਗੀ ਪੱਤਰ ਦੇ ਨਾਲ ਲਾਉਣ ਲਈ ਕਿਸੇ ਵੀ ਕਿਸਮ ਦੇ ਟੈਕਸ ਦੇ ਏਰੀਅਰ ਦੇ ਬਕਾਏ ਜਾਂ ਕਿਸੇ ਵੀ ਕਿਸਮ ਦੇ ਹੋਰ ਬਕਾਏ ਬਾਬਤ ਨੋ ਡਿਊ ਸਰਟੀਫਿਕੇਟ (ਐਨ.ਡੀ.ਸੀ.) ਸਬੰਧਤ ਅਥਾਰਟੀ ਵੱਲੋਂ ਜਾਰੀ ਨਹੀਂ ਹੁੰਦਾ ਜਾਂ ਕਿਸੇ ਵੀ ਅਥਾਰਟੀ ਦੀ ਕਿਸੇ ਵੀ ਕਿਸਮ ਦੀ ਜਾਇਦਾਦ ’ਤੇ ਕਬਜ਼ੇ ਸਬੰਧੀ ਨੋ ਅਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ) ਜਾਰੀ ਨਹੀਂ ਹੁੰਦਾ ਤਾਂ ਸਬੰਧਤ ਉਮੀਦਵਾਰ ਆਪਣੇ ਵੱਲੋਂ ਇੱਕ ਹਲਫਨਾਮਾ ਨਾਮਜ਼ਦਗੀ ਪੱਤਰ ਦੇ ਨਾਲ ਲਾ ਕੇ ਕਾਗਜ਼ ਦਾਖਲ ਕਰ ਸਕਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਇਹ ਹਲਫਨਾਮਾ ਦੇਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਬਾਬਤ ਉਸ ਦੇ ਵੱਲ ਕਿਸੇ ਵੀ ਕਿਸਮ ਦੇ ਟੈਕਸਾਂ ਦੇ ਏਰੀਅਰ ਦਾ ਬਕਾਇਆ ਜਾਂ ਕੋਈ ਹੋਰ ਬਕਾਇਆ ਨਹੀਂ ਖੜ੍ਹਾ ਹੈ। ਨਾ ਹੀ ਕਿਸੇ ਅਥਾਰਟੀ ਦੀ ਜਾਇਦਾਦ ਉੱਤੇ ਉਸ ਵੱਲੋਂ ਕੋਈ ਨਾਜਾਇਜ਼ ਕਬਜ਼ਾ ਕੀਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ (ਆਰ.ਓ.) ਵੱਲੋਂ ਅਜਿਹੇ ਨਾਮਜ਼ਦਗੀ ਪੱਤਰ ਸਬੰਧਤ ਅਥਾਰਟੀਆਂ ਨੂੰ 24 ਘੰਟਿਆਂ ਦੇ ਵਿੱਚ-ਵਿੱਚ ਰਿਪੋਰਟ ਦੇਣ ਦੀ ਹਦਾਇਤ ਦੇ ਨਾਲ ਭੇਜੇ ਜਾਣਗੇ। ਜੇਕਰ 24 ਘੰਟਿਆਂ ਦੇ ਵਿੱਚ-ਵਿੱਚ ਸਬੰਧਤ ਅਥਾਰਟੀ ਵੱਲੋਂ ਰਿਪੋਰਟ ਨਹੀਂ ਦਿੱਤੀ ਜਾਂਦੀ ਤਾਂ ਇਹ ਮੰਨ ਲਿਆ ਜਾਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਸਬੰਧੀ ਉਮੀਦਵਾਰ ਕਿਸੇ ਵੀ ਕਿਸਮ ਦਾ ਡਿਫਾਲਟਰ ਨਹੀਂ ਹੈ ਅਤੇ ਨਾ ਹੀ ਉਸ ਨੇ ਅਣ ਅਧਿਕਾਰਤ ਤੌਰ ‘ਤੇ ਕੋਈ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨੀ ਯਕੀਨੀ ਬਣਾਉਣ।

Related Articles

Leave a Reply

Your email address will not be published. Required fields are marked *

Check Also
Close
Back to top button