Ferozepur News

ਪੰਚਾਇਤੀ ਚੋਣਾਂ 2024 : ਜ਼ਿਲ੍ਹੇ ਵਿੱਚ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸਮਾਪਤ ਹੋਇਆ

ਚੋਣ ਅਬਜ਼ਰਵਰ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

ਪੰਚਾਇਤੀ ਚੋਣਾਂ 2024 : ਜ਼ਿਲ੍ਹੇ ਵਿੱਚ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸਮਾਪਤ ਹੋਇਆ
ਪੰਚਾਇਤੀ ਚੋਣਾਂ 2024 :
ਜ਼ਿਲ੍ਹੇ ਵਿੱਚ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸਮਾਪਤ ਹੋਇਆ
• ਚੋਣ ਅਬਜ਼ਰਵਰ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ
• ਵੋਟਿੰਗ ਪ੍ਰਕਿਰਿਆ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
• ਚੋਣਾਂ ਨੂੰ ਸ਼ਾਤਮਈ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹੇ ਦੇ ਵੋਟਰਾਂ, ਚੋਣ ਅਮਲੇ, ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦਾ ਕੀਤਾ ਧੰਨਵਾਦ
ਫਿਰੋਜ਼ਪੁਰ 15 ਅਕਤੂਬਰ 2024…
    ਫਿਰੋਜ਼ਪੁਰ ਚੋਣ ਅਬਜਰਵਰ ਸ੍ਰੀ ਡੀ.ਪੀ.ਐੱਸ ਖਰਬੰਦਾ ਵੱਲੋਂ ਪਿੰਡ ਬਾਜੀਦਪੁਰ, ਸਾਈਆਂ ਵਾਲਾ, ਰੁਕਣਾ ਮੁੰਗਲਾ ਅਤੇ ਨੂਰਪੁਰ ਸੇਠਾਂ ਦੇ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਿੰਗ ਪ੍ਰਕਿਰਿਆ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਉਨਾਂ ਪੋਲਿੰਗ ਬੂਥਾਂ ਤੇ ਕਤਾਰਾਂ ਵਿੱਚ ਲੱਗੇ ਪਿੰਡ ਵਾਸੀਆਂ ਤੋਂ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਿਆ ਤੇ ਪਿੰਡ ਵਾਸੀਆਂ ਨੇ ਵੀ ਪ੍ਰਸ਼ਾਸਨ ਦੇ ਪੁਖਤਾ ਪ੍ਰਬੰਧਾਂ ਦੀ ਸ਼ਲਾਂਘਾ ਕੀਤੀ। ਡਿਊਟੀ ਤੇ ਤਾਇਨਾਤ ਚੋਣ ਅਮਲੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਹੋ ਰਹੀ ਵੋਟਿੰਗ ਪ੍ਰਕਿਰਆ ਬਾਰੇ ਜਾਣਿਆ। ਉਨ੍ਹਾਂ ਕਿਹਾ ਕਿ ਸਾਰੀ ਵੋਟਿੰਗ ਪ੍ਰਕਿਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਫਲਤਾ ਪੂਰਵਕ ਨੇਪਰੇ ਚੜ੍ਹ ਗਈ ਹੈ। ਜਿਸ ਲਈ ਉਨ੍ਹਾਂ ਜ਼ਿਲ੍ਹੇ ਦੇ ਪਿੰਡਾਂ ਦੇ ਵੋਟਰਾਂ, ਚੋਣ ਅਮਲੇ ਤੇ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਸਮਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 510 ਪੋਲਿੰਗ ਬੂਥਾਂ ਤੇ ਖਾਸਕਰ ਮਹਿਲਾਵਾਂ, ਨੌਜਵਾਨਾਂ ਅਤੇ ਬਜ਼ੁਰਗਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਲੋਕਾਂ ਨੇ ਆਪਣਾ ਸਰਪੰਚ/ਪੰਚ ਚੁਣਨ ਲਈ ਪੂਰੀ ਦਿਲਚਸਪੀ ਲੈ ਕੇ ਆਪਣੇ ਸੰਵਿਧਾਨਕ ਹੱਕ ਦਾ ਇਸਤੇਮਾਲ ਕਰਦੇ ਹੋਏ ਵੋਟਾਂ ਪਾਈਆਂ। ਉਨ੍ਹਾਂ ਚੋਣਾਂ ਨੂੰ ਸ਼ਾਤਮਈ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹੇ ਦੇ ਪਿੰਡ ਵਾਸੀ, ਚੋਣ ਅਮਲ ਵਿੱਚ ਲੱਗੇ ਸਮੂਹ ਅਧਿਕਾਰੀ/ਕਰਮਚਾਰੀ ਅਤੇ ਪੰਜਾਬ ਪੁਲਿਸ ਦੇ ਸੁਰੱਖਿਆ  ਕਰਮੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਰੇ ਸ਼ਲਾਘਾ ਦੇ ਪਾਤਰ ਹਨ।
ਇਸ ਮੌਕੇ ਡਿਪਟੀ ਡੀਈਓ ਡਾ. ਸਤਿੰਦਰ ਸਿੰਘ (ਲਾਇਜ਼ਨ ਅਫ਼ਸਰ), ਸਕੱਤਰ ਰੈੱਡ ਕਰਾਸ ਸ਼੍ਰੀ.ਅਸ਼ੋਕ ਬਹਿਲ ਅਤੇ ਸ਼੍ਰੀ ਸੰਦੀਪ ਕਟੋਚ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button