ਵਿਧਾਇਕ ਰਜਨੀਸ਼ ਦਹੀਯਾ ਨੇ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ
ਡੇਂਗੂ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ - ਦਹੀਯਾ
ਵਿਧਾਇਕ ਰਜਨੀਸ਼ ਦਹੀਯਾ ਨੇ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ
-ਡੇਂਗੂ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ – ਦਹੀਯਾ
ਫ਼ਿਰੋਜ਼ਪੁਰ, 25 ਅਕਤੂਬਰ 2024: ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਵੱਲੋਂ ਡੇਂਗੂ ਬਿਮਾਰੀ ਤੋਂ ਬਚਾਓ ਲਈ ਸੁਨੇਹਾ ਦਿੰਦਾ ਜਾਗਰੂਕਤਾ ਪੋਸਟਰ ਅਤੇ ਬੈਨਰ ਰਿਲੀਜ਼ ਕੀਤੇ ਗਏ। ਇਸ ਮੌਕੇ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਵੀ ਮੌਜ਼ੂਦ ਸਨ।
ਦੱਸਣਯੋਗ ਹੈ ਕਿ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਜ਼ਿਲਾ ਫ਼ਿਰੋਜ਼ਪੁਰ ਵਿਖੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਰਾਹੀਂ ਡੇਂਗੂ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਜਿਸ ਵਿਚ ਆਮ ਲੋਕਾਂ ਨੂੰ ‘ਫਰਾਈਡੇ – ਡਰਾਈ ਡੇ’ ਦੀ ਮਹੱਤਤਾ, ਡੇਂਗੂ ਹੋਣ ਦੇ ਕਾਰਣ, ਸਾਵਧਾਨੀਆਂ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੌਕ ਵਿਧਾਇਕ ਰਜਨੀਸ਼ ਦਹੀਆ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਸੁਫ਼ਨੇ ਰੰਗਲਾ ਪੰਜਾਬ ਸਿਹਤਮੰਦ ਪੰਜਾਬ ਮੁਹਿੰਮ ਹੇਠ ਜੇਕਰ ਅਸੀਂ ਹਫਤੇ ’ਚ ਇੱਕ ਵਾਰ ਡ੍ਰਾਈ ਡੇ ਮਨਾ ਲਈਏ ਭਾਵ ਕਿ ਕੂਲਰ ਦੇ ਪਾਣੀ ਅਤੇ ਫਰਿਜ ਪਿਛੇ ਟਰੇਅ ਵਿੱਚ ਜਮਾਂ ਹੋਣ ਵਾਲੇ ਪਾਣੀ ਨੂੰ, ਆਪਣੇ ਘਰ, ਸਕੂਲ, ਕੰਮਕਾਜ ਵਾਲੀ ਥਾਂ ਅਤੇ ਆਲੇ ਦੁਆਲੇ ਸਾਫ ਸਫਾਈ ਦੇ ਨਾਲ ਖੜੇ ਪਾਣੀ ਨੂੰ ਸਾਫ ਕਰ ਦਈਏ ਤਾਂ ਅਸੀਂ ਡੇਂਗੂ ਤੋਂ ਨਿਜਾਤ ਪਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਦੀ ਬਹੁਤ ਜ਼ਰੂਰੀ ਹੈ। ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ, ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਨੇ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ 104 ਟੋਲਫਰੀ ਹੈਲਪਲਾਈਨ ਨੰਬਰ ਤੋਂ ਵੀ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੀ ਦਵਾਈ, ਇਲਾਜ਼ ਅਤੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ।
ਇਸ ਮੌਕੇ ਪੀ.ਏ. ਟੂ ਐਮ.ਐਲ.ਏ. ਰੌਬੀ ਸੰਧੂ, ਸਿਹਤ ਕਰਮਚਾਰੀ ਅਮਰਜੀਤ ਸਿੰਘ ਵੀ ਹਾਜ਼ਰ ਸਨ।