Ferozepur News

ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ : ਐਸਐਸਪੀ ਵਿਜੀਲੈਂਸ

ਵਿਜੀਲੈਂਸ ਵਿਭਾਗ ਵੱਲੋਂ ਜਾਗਰੂਕਤਾ ਹਫਤੇ ਸਬੰਧੀ ਦੇਵ ਸਮਾਜ ਕਾਲਜ ਫਾਰ ਵੂਮੈਨ ਵਿਖੇ ਕਰਵਾਇਆ ਗਿਆ ਸੈਮੀਨਾਰ 

ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ : ਐਸਐਸਪੀ ਵਿਜੀਲੈਂਸ

ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ : ਐਸਐਸਪੀ ਵਿਜੀਲੈਂਸ

  • ਵਿਜੀਲੈਂਸ ਵਿਭਾਗ ਵੱਲੋਂ ਜਾਗਰੂਕਤਾ ਹਫਤੇ ਸਬੰਧੀ ਦੇਵ ਸਮਾਜ ਕਾਲਜ ਫਾਰ ਵੂਮੈਨ ਵਿਖੇ ਕਰਵਾਇਆ ਗਿਆ ਸੈਮੀਨਾਰ

ਫਿਰੋਜ਼ਪੁਰ 29 ਅਕਤੂਬਰ 2024….

     ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੇ ਐਸਐਸਪੀ ਗੁਰਮੀਤ ਸਿੰਘ ਨੇ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜ਼ਪੁਰ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਨ ਮੌਕੇ ਕੀਤਾ। ਇਸ ਮੌਕੇ ਐੱਸ.ਪੀ. (ਡੀ) ਰਣਧੀਰ ਕੁਮਾਰ, ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰਾਜ ਕੁਮਾਰ ਸਾਮਾ, ਪ੍ਰਿੰਸੀਪਲ ਦੇਵ ਸਮਾਜ ਕਾਲਜ ਫਾਰ ਵੂਮੈਨ ਡਾ. ਸੰਗੀਤਾ ਅਤੇ ਜੁਆਇੰਟ ਸੈਕਟਰੀ ਐਡਵੋਕੇਟ ਅਜੇ ਦੱਤਾ ਵੀ ਹਾਜ਼ਰ ਸਨ।

          ਸਮਾਗਮ ਦੀ ਸ਼ੁਰੂਆਤ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤੀ ਗੀਤ ਰਾਹੀਂ ਸਵਾਗਤ ਕਰਕੇ ਕੀਤੀ ਗਈ। ਇਸ ਮੌਕੇ ਐੱਸਐੱਸਪੀ ਵਿਜੀਲੈਂਸ ਗੁਰਮੀਤ ਸਿੰਘ ਨੇ ਸਮੂਹ ਹਾਜ਼ਰੀਨ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਆਪਣਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200, ਟੋਲ ਫ੍ਰੀ ਨੰਬਰ 1800-1800-1000 ਅਤੇ ਫੋਨ ਨੰਬਰ 01632-244078 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਹਾਜ਼ਰੀਨ ਨੂੰ ਕਿਹਾ ਕਿ ਉਹ ਆਪਣੇ ਰਿਸ਼ਤੇਦਾਰਾਂ ਅਤੇ ਆਂਢ-ਗੁਆਂਢ ਦੇ ਲੋਕਾਂ ਨੂੰ ਰਿਸ਼ਵਤ ਲੈਣ ਵਾਲਿਆਂ ਦੀ ਕਿਸ ਤਰ੍ਹਾਂ ਸ਼ਿਕਾਇਤ ਕਰਨੀ ਹੈ ਬਾਰੇ ਜਾਗਰੂਕ ਕਰਨ ਤਾਂ ਜੋ ਰਿਸ਼ਵਤਖੋਰੀ ਨੂੰ ਠੱਲ੍ਹ ਪਾਈ ਜਾ ਸਕੇ।

          ਇਸ ਮੌਕੇ ਡੀਐਸਪੀ ਰਾਜ ਕੁਮਾਰ ਸਾਮਾ ਨੇ ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਇਹ ਭ੍ਰਿਸ਼ਟਾਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤਾ 28 ਅਕਤੂਬਰ 2024 ਤੋਂ 3 ਨਵੰਬਰ 2024 ਤੱਕ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਰਿਸ਼ਵਤ ਮੰਗਦਾ ਹੈ, ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ, ਸਰਕਾਰੀ ਕੰਮਾਂ ਵਿੱਚ ਘਪਲੇਬਾਜ਼ੀ ਕਰਦਾ ਹੈ ਜਾਂ ਫਿਰ ਸਰਕਾਰੀ ਫੰਡਾਂ ਨਾਲ ਹੋ ਰਹੇ ਵਿਕਾਸ ਦੇ ਕੰਮਾਂ ਵਿੱਚ ਕੋਈ ਘਪਲੇਬਾਜ਼ੀ ਕਰਦਾ ਹੈ ਇਸ ਦੀ ਸੂਚਨਾ ਵਿਜੀਲੈਂਸ ਵਿਭਾਗ ਜਾਂ ਵਿਭਾਗ ਦੇ ਟੋਲ ਫਰੀ ਨੰਬਰ 1800-1800-1000 ਤੇ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਕੋਲੋ ਕੋਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਸੀਂ ਉਸ ਦੀ ਆਡੀਓ, ਵਿਡੀਓ ਬਣਾ ਲਓ ਜਾਂ ਰਿਕਾਰਡ ਕਰ ਲਵੋ ਤਾਂ ਜੋ ਤੁਹਾਡੇ ਕੋਲ ਸ਼ਿਕਾਇਤ ਕਰਨ ਲਈ ਸਬੂਤ ਵੀ ਹੋਵੇ। ਇਸ ਮੌਕੇ ਕਾਲਜ ਦੀ ਵਿਦਿਆਰਥਣ ਸੁਖਮਨੀ ਵੱਲੋਂ ਭ੍ਰਿਸ਼ਟਾਚਾਰ ਮੁਕਤ ਭਾਰਤ ਸਿਰਜਣ ਲਈ ਅਤੇ ਮੌਜੂਦਾ ਸਥਿਤੀਆਂ ਤੇ ਸਮਾਧਾਨ ਬਾਰੇ ਭਾਸ਼ਣ ਰਾਹੀਂ ਸਮੂਹ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ ਗਿਆ। ਕਾਲਜ ਦੀ ਵਿਦਿਆਰਥਣ ਸੁਖਮਨੀ ਵੱਲੋਂ ਭ੍ਰਿਸ਼ਟਾਚਾਰ ਮੁਕਤ ਭਾਰਤ ਸਿਰਜਣ ਲਈ ਅਤੇ ਮੌਜੂਦਾ ਸਥਿਤੀਆਂ ਤੇ ਸਮਾਧਾਨ ਬਾਰੇ ਭਾਸ਼ਣ ਰਾਹੀਂ ਸਮੂਹ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ ਗਿਆ।

                ਇਸ ਮੌਕੇ ਪ੍ਰਿੰਸੀਪਲ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਡਾ. ਰਾਜਵਿੰਦਰ ਕੌਰ, ਪ੍ਰਿੰਸੀਪਲ ਦੇਵ ਸਮਾਜ ਮਾਡਲ ਸਕੂਲ ਡਾ. ਸੰਗੀਤਾ ਰੰਗਬੁਲਾ, ਇੰਚਾਰਜ ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਪ੍ਰਿਤਪਾਲ ਕੌਰ ਸਮੇਤ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਟਾਫ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button