ਵਧੀਕ ਡਿਪਟੀ ਕਮਿਸ਼ਨਰ ਨੇ ਫਿਊਚਰ ਸਕੋਰ ਇਮੀਗ੍ਰੇਸ਼ਨ ਕੰਸਲਟੈਂਟ ਜੀਰਾ ਦਾ ਲਾਇਸੰਸ ਕੀਤਾ ਰੱਦ
ਵਧੀਕ ਡਿਪਟੀ ਕਮਿਸ਼ਨਰ ਨੇ ਫਿਊਚਰ ਸਕੋਰ ਇਮੀਗ੍ਰੇਸ਼ਨ ਕੰਸਲਟੈਂਟ ਜੀਰਾ ਦਾ ਲਾਇਸੰਸ ਕੀਤਾ ਰੱਦ
ਫ਼ਿਰੋਜ਼ਪੁਰ 13 ਦਸੰਬਰ 2024: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਫਰਮ ਮੈਸ. ਫਿਊਚਰ ਸਕੋਰ ਇਮੀਗ੍ਰੇਸ਼ਨ ਕੰਸਲਟੈਂਟ, ਤਹਿਸੀਲ ਕੰਪਲੈਕਸ ਜੀਰਾ, ਸ਼ਾਪ ਨੰਬਰ 1, ਤਹਿਸੀਲ ਜੀਰਾ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਨਾਮ ’ਤੇ ਸ਼੍ਰੀ ਕੁਲਦੀਪ ਸਿੰਘ ਢਿੱਲੋਂ ਪੁੱਤਰ ਮੁਕੰਦ ਸਿੰਘ ਵਾਸੀ ਮੱਲੇ ਸ਼ਾਹ ਵਾਲਾ, ਪੀ.ਓ. ਕੱਸੋਆਣਾ, ਤਹਿਸੀਲ ਜ਼ੀਰਾ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਨਾਮ ’ਤੇ ਕੰਸਲਟੈਂਸੀ ਲਈ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ ਰੂਲਜ਼ 2013 ਤਹਿਤ ਲਾਇਸੰਸ ਨੰਬਰ 57/ਐੱਲਪੀਸੀ ਮਿਤੀ 05.04.2019 ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ ਮਿਤੀ 03.04.2024 ਤੱਕ ਸੀ।
ਉਨ੍ਹਾਂ ਦੱਸਿਆ ਕਿ ਪ੍ਰਾਰਥੀ ਵੱਲੋਂ ਦਰਖਾਸਤ ਮਿਤੀ 01.04.2024 ਰਾਹੀਂ ਲਿਖਿਆ ਹੈ ਕਿ ਉਸਨੇ ਦਫ਼ਤਰ ਬੰਦ ਕਰ ਦਿੱਤਾ ਹੈ। ਦਫਤਰੀ ਰਿਕਾਰਡ ਅਨੁਸਾਰ ਉਕਤ ਫਰਮ ਵਿਰੁੱਧ ਕੋਈ ਸ਼ਿਕਾਇਤ ਆਦਿ ਲੰਬਤ ਨਹੀਂ ਹੈ। ਇਸ ਲਈ ਜਾਰੀ ਉਕਤ ਲਾਇਸੰਸ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ ਰੂਲਜ਼ ਤਹਿਤ ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁੱਦ ਜਾਂ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦਾ ਵੀ ਜ਼ਿੰਮੇਵਾਰ ਹੋਵੇਗਾ।