Ferozepur News

ਫਿਰੋਜ਼ਪੁਰ ਦੇ ਪਿੰਡ ਲਾਲਚੀਆ ਵਿਖੇ ਇਕ ਨੌਜ਼ਵਾਨ ਨੂੰ ਨੌਕਰੀ ਦਾ ਝਾਂਸਾ ਦੇ ਮਾਰੀ 5 ਲੱਖ ਦੀ ਠੱਗੀ

fruadਫਿਰੋਜ਼ਪੁਰ 15 ਅਪ੍ਰੈਲ (ਏ. ਸੀ. ਚਾਵਲਾ) ਫਿਰੋਜ਼ਪੁਰ ਦੇ ਪਿੰਡ ਲਾਲਚੀਆ ਵਿਖੇ ਇਕ ਨੌਜ਼ਵਾਨ ਨੂੰ ਫੂਡ ਕਾਰਪੋਰੇਸ਼ਨ ਇੰਡੀਆ ਵਿਚ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 5 ਲੱਖ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਨੇ ਤਿੰਨ ਲੋਕਾਂ ਖਿਲਾਫ 420 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਪਿੰਡ ਲਾਲਚੀਆ ਦੇ ਰਹਿਣ ਵਾਲੇ ਹਰਨਾਮ ਸਿੰਘ ਪੁੱਤਰ ਸੁਰਜੀਤ ਸਿੰਘ ਸੋਢੀ ਨੇ ਦੱਸਿਆ ਕਿ ਉਸ ਨੇ ਆਪਣੇ ਲੜਕੇ ਜਸਵਿੰਦਰ ਸਿੰਘ ਨੂੰ ਫੂਡ ਕਾਰਪੋਰੇਸ਼ਨ ਇੰਡੀਆ ਵਿਚ ਨੌਕਰੀ ਲਗਾਉਣ ਲਈ ਉਸ ਦਾ ਸੰਪਰਕ ਬਲਵਿੰਦਰ ਸਿੰਘ ਪੁੱਤਰ ਗਿਆਨ ਸਿੰਘ, ਹਰਜਿੰਦਰ ਕੌਰ ਉਰਫ ਸਿਮਰੋ ਉਰਫ ਨਿੱਕੋ ਪਤਨੀ ਬਲਵਿੰਦਰ ਸਿੰਘ ਅਤੇ ਗਿਆਨ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਧਾਲੇ ਵਾਲਾ ਥਾਣਾ ਰੁੰਨਾਵਿੰਡ ਜ਼ਿਲ•ਾ ਗੰਗਾਨਗਰ ਨਾਲ ਹੋਇਆ। ਹਰਨਾਮ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਜਸਵਿੰਦਰ ਸਿੰਘ ਨੂੰ ਫੂਡ ਕਾਰਪੋਰੇਸ਼ਨ ਇੰਡੀਆ ਵਿਚ ਨੌਕਰੀ ਲਗਾਉਣ ਲਈ ਉਕਤ ਲੋਕਾਂ ਨੇ 5 ਲੱਖ ਰੁਪਏ ਦੀ ਮੰਗ ਕੀਤੀ ਸੀ। ਹਰਨਾਮ ਸਿੰਘ ਨੇ ਦੱਸਿਆ ਕਿ ਉਸ ਨੇ ਉਕਤ ਲੋਕਾਂ ਨੂੰ 5 ਲੱਖ ਰੁਪਏ ਦੇ ਦਿੱਤੇ। ਜਸਵਿੰਦਰ ਸਿੰਘ ਪਿਤਾ ਹਰਨਾਮ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ, ਹਰਜਿੰਦਰ ਕੌਰ ਅਤੇ ਗਿਆਨ ਸਿੰਘ ਨੇ ਨਾ ਤਾਂ ਉਸ ਦੇ ਲੜਕੇ ਨੂੰ ਫੂਡ ਕਾਰਪੋਰੇਸ਼ਨ ਇੰਡੀਆ ਵਿਚ ਨੌਕਰੀ ਲਗਵਾਇਆ ਹੈ ਅਤੇ ਨਾ ਹੀ ਉਸ ਵਲੋਂ ਦਿੱਤੇ ਹੋਏ 5 ਲੱਖ ਰੁਪਏ ਵਾਪਸ ਕੀਤੇ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਹਰਨਾਮ ਸਿੰਘ ਦੇ ਬਿਆਨਾਂ ਤੇ ਬਲਵਿੰਦਰ ਸਿੰਘ, ਹਰਜਿੰਦਰ ਕੌਰ ਅਤੇ ਗਿਆਨ ਸਿੰਘ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ।

Related Articles

Back to top button