ਸਕੂਲ ਆਫ਼ ਐਮੀਨੈਂਸ ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਸਕੂਲੀ ਬੱਚਿਆਂ ਨੂੰ ਹੁਸੈਨੀਵਾਲਾ ਵਿਖੇ ਲਜਾਉਣ ਦੀ ਵਿੱਢੀ ਮੁਹਿੰਮ ਦੇ ਦੂਜੇ ਦਿਨ ਬੱਚਿਆਂ ਨੂੰ ਸ਼ਹੀਦਾਂ ਦੇ ਜੀਵਨ ਬਾਰੇ ਦਿੱਤੀ ਗਈ ਅਹਿਮ ਜਾਣਕਾਰੀ
ਸਕੂਲ ਆਫ਼ ਐਮੀਨੈਂਸ ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਸਕੂਲੀ ਬੱਚਿਆਂ ਨੂੰ ਹੁਸੈਨੀਵਾਲਾ ਵਿਖੇ ਲਜਾਉਣ ਦੀ ਵਿੱਢੀ ਮੁਹਿੰਮ ਦੇ ਦੂਜੇ ਦਿਨ ਬੱਚਿਆਂ ਨੂੰ ਸ਼ਹੀਦਾਂ ਦੇ ਜੀਵਨ ਬਾਰੇ ਦਿੱਤੀ ਗਈ ਅਹਿਮ ਜਾਣਕਾਰੀ
ਫਿਰੋਜ਼ਪੁਰ, 18 ਦਸੰਬਰ 2024: ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਅਤੇ ਰੀਟਰੀਟ ਸੈਰਾਮਨੀ ਵਿਖਾਉਣ ਦੀ ਵਿੱਢੀ ਗਈ ਮੁਹਿੰਮ ਦੇ ਦੂਜੇ ਦਿਨ ਸਕੂਲੀ ਬੱਚਿਆਂ ਨੂੰ ਰੀਟਰੀਟ ਸੈਰਾਮਨੀ ਦਿਖਾਉਣ ਦੇ ਨਾਲ-ਨਾਲ ਸ਼ਹੀਦਾਂ ਦੀ ਜੀਵਨੀ ਬਾਰੇ ਵੀ ਵੱਢਮੁੱਲੀ ਜਾਣਕਾਰੀ ਦਿੱਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਕੂਲ ਆਫ਼ ਐਮੀਨੈਂਸ ਫਿਰੋਜ਼ਪੁਰ ਦੀਆਂ 9ਵੀਂ ਤੋਂ 12ਵੀਂ ਜਮਾਤ ਦੀਆਂ 100 ਵਿਦਿਆਰਥੀਣਾਂ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕਰਵਾਇਆ ਗਿਆ ਅਤੇ ਇਸ ਉਪਰੰਤ ਰੀਟਰੀਟ ਸੈਰਾਮਨੀ ਦਿਖਾਈ ਗਈ। ਉਨ੍ਹਾਂ ਕਿਹਾ ਕਿ ਇਹ ਵਿੱਦਿਅਕ ਦੌਰੇ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਇੱਕ ਚੰਗੇ ਨਾਗਰਿਕ ਬਣਾਉਣ ਲਈ ਸਹਾਈ ਸਿੱਧ ਹੁੰਦੇ। ਉਨ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਮੁੱਖੀਆ ਨੂੰ ਕਿਹਾ ਕਿ ਉਹ ਵੀ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਵਿੱਦਿਅਕ ਟੂਰ ਦਾ ਹਿੱਸਾ ਬਣਾਉਣ ਅਤੇ ਬੱਚਿਆਂ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਤੇ ਲਜਾ ਕੇ ਸ਼ਹੀਦਾਂ ਦੇ ਜੀਵਨ ਬਾਰੇ ਜਾਣਕਾਰੀ ਦੇਣ ਅਤੇ ਰੀਟਰੀਟ ਸੈਰਾਮਨੀ ਦਿਖਾਉਣ|
ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਮਹਿਤਾ, ਵੋਕੇਸ਼ਨਲ ਲੈਕਚਰਾਰ ਵਿਸ਼ਾਲੀ ਕੰਬੋਜ਼ ਤੋਂ ਇਲਾਵਾ ਸਕੂਲੀ ਵਿਦਿਆਰਥਣਾਂ ਹਾਜ਼ਰ ਸਨ।