ਨਗਰ ਕੌਂਸਲ ਤਲਵੰਡੀ ਭਾਈ ਨੂੰ ਮਿਲਿਆ ਚੇਂਜ ਮੇਕਰ 2024 ਦਾ ਐਵਾਰਡ
ਨਗਰ ਕੌਂਸਲ ਤਲਵੰਡੀ ਭਾਈ ਨੂੰ ਚੇਂਜਮੇਕਰ 2024 ਦੇ ਖਿਤਾਬ ਨਾਲ ਨਿਵਾਜਿਆ
ਨਗਰ ਕੌਂਸਲ ਤਲਵੰਡੀ ਭਾਈ ਨੂੰ ਮਿਲਿਆ ਚੇਂਜ ਮੇਕਰ 2024 ਦਾ ਐਵਾਰਡ
ਨਗਰ ਕੌਂਸਲ ਤਲਵੰਡੀ ਭਾਈ ਨੂੰ ਚੇਂਜਮੇਕਰ 2024 ਦੇ ਖਿਤਾਬ ਨਾਲ ਨਿਵਾਜਿਆ
ਮੇਰੇ ਹਲਕੇ ਦੇ ਕਸਬਾ ਤਲਵੰਡੀ ਭਾਈ ਨੂੰ ਸੈਂਟਰ ਆਫ ਸਾਇੰਸ ਐਂਡ ਇਨਵਾਇਰਮੈਂਟ ਨਵੀਂ ਦਿੱਲੀ ਵੱਲੋਂ ਸਨਮਾਨ ਪੇਸ਼ ਕਰਨਾ ਮੇਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ :- ਹਲਕਾ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ
ਹਲਕਾ ਵਿਧਾਇਕ ਸ਼੍ਰੀ ਦਹੀਯਾ ਵੱਲੋਂ ਨਗਰ ਕੌਂਸਲ ਤਲਵੰਡੀ ਭਾਈ ਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਤਲਵੰਡੀ ਭਾਈ ਸ਼ਹਿਰ ਵਾਸੀਆਂ ਨੂੰ ਇਸ ਪ੍ਰਾਪਤੀ ਦਾ ਸਿਹਰਾ ਦਿੱਤਾ ਹੈ ਜਿਨ੍ਹਾਂ ਵੱਲੋਂ ਆਪਣਾ ਵੱਡਮੁੱਲਾ ਯੋਗਦਾਨ ਨਗਰ ਕੌਂਸਲ ਤਲਵੰਡੀ ਭਾਈ ਨੂੰ ਦਿੱਤਾ ਹੈ।
ਫਿਰੋਜ਼ਪੁਰ, 24-12-2024: ਪਿਛਲੇ 1 ਸਾਲ ਵਿੱਚ ਤਲਵੰਡੀ ਭਾਈ ਸੋਲਿਡ ਵੇਸਟ ਮੈਨੇਜਮੈਂਟ ਅੰਦਰ ਬਦਲਾਵ ਲਿਆਉਣ ਲਈ ਸੈਨਟਰੀ ਇੰਸਪੈਕਟਰ ਸੁਖਪਾਲ ਸਿੰਘ ਨੇ ਪ੍ਰਾਪਤ ਕੀਤਾ ਸੈਂਟਰ ਆਫ ਸਾਇੰਸ ਐਂਡ ਇਨਵਾਇਰਮੈਂਟ ਵੱਲੋਂ ਵਿਸ਼ੇਸ਼ ਸਨਮਾਨ।
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਮੈਡਮ ਦੀਪਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ:ਨਿਧੀ ਕੁਮਧ ਜੀ ਵੱਲੋਂ ਨਗਰ ਕੌਂਸਲ ਤਲਵੰਡੀ ਭਾਈ ਦੀ ਸਮੂਹ ਟੀਮ ਨੂੰ ਵਧਾਈ ਦਿੰਦੇ ਹੋਏ ਦੱਸਿਆ ਕੀ ਸਮੂਹ ਨਗਰ ਕੌਂਸਲ/ ਨਗਰ ਪੰਚਾਇਤਾਂ ਤਲਵੰਡੀ ਭਾਈ ਮਾਡਲ ਦੇ ਅਧਾਰ ਤੇ ਆਪਣੀ ਸ਼ਹਿਰ ਅੰਦਰ ਸੋਲਿਡ ਵੇਸਟ ਮੈਨੇਜਮੈਂਟ ਵਿੱਚ ਸੁਧਾਰ ਲਿਆਣ ਲਈ ਕੰਮ ਕਰਨਗੇ। ਉਹਨਾਂ ਵੱਲੋਂ ਇਸ ਐਵਾਰਡ ਦਾ ਸਿਹਰਾ ਸਟੇਟ ਐਵਾਰਡੀ ਸੈਨਟਰੀ ਇੰਸਪੈਕਟਰ ਸੁਖਪਾਲ ਸਿੰਘ ਤੇ ਉਹਨਾਂ ਦੀ ਟੀਮ ਸਿਰ ਨੂੰ ਦਿੱਤਾ ਹੈ।
ਸੈਨਟਰੀ ਇੰਸਪੈਕਟਰ ਸੁਖਪਾਲ ਸਿੰਘ ਫਿਰੋਜ਼ਪੁਰ ਜ਼ਿਲ੍ਹੇ ਨੂੰ ਪਹਿਲਾਂ ਦਿਵਾ ਚੁੱਕੇ ਹਨ ਕਈ ਜ਼ਿਲ੍ਹਾ , ਸਟੇਟ ਅਤੇ ਨੈਸ਼ਨਲ ਪੱਧਰ ਐਵਾਰਡ
ਅੱਜ ਨਗਰ ਕੌਂਸਲ ਤਲਵੰਡੀ ਭਾਈ ਦੇ ਕਾਰਜ ਸਾਧਕ ਅਫਸਰ ਸ੍ਰੀ ਅਸ਼ੀਸ਼ ਕੁਮਾਰ ਵੱਲੋਂ ਦੱਸਿਆ ਕਿ ਭਾਰਤ ਸਰਕਾਰ ਅਧੀਨ
ਸੈਂਟਰ ਆਫ ਸਾਈਜ ਐਂਡ ਇਨਵਾਰਨਮੈਂਟ ਨਵੀਂ ਦਿੱਲੀ ਸ਼੍ਰੀਮਤੀ ਰੂਪਾ ਮਿਸ਼ਰਾ ਜੋਆਇੰਟ ਸੈਕਟਰੀ ਅਤੇ ਮਿਸ਼ਨ ਡਾਇਰੈਕਟਰ ਸਵੱਛ ਭਾਰਤ ਮਿਸ਼ਨ ਮਿਨਿਸਟਰੀ ਆਫ ਹਾਊਸਿੰਗ ਐਂਡ ਅਰਬਨ ਅਫੇਅਰ ਭਾਰਤ ਸਰਕਾਰ ਦੀ ਰਹਿਨੁਮਾਈ ਹੇਠ ਮਿਤੀ 19 ਦਸੰਬਰ 2024 ਨੂੰ ਇੰਡੀਆ ਹੈਬੀਟੇਟ ਸੈਂਟਰ ਲੋਧੀ ਰੋਡ ਨਵੀਂ ਦਿੱਲੀ ਵਿਖੇ ਚੇਂਜ ਮੇਕਰ ਕਨਕਲੇਵ ਦਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਭਾਰਤ ਦੇਸ਼ ਦੀ 28 ਰਾਜਾਂ ਅਤੇ 3 ਯੂਨੀਅਨ ਟਰੈਟਰੀ ਦੇ ਲਗਭਗ 110 ਅਧਿਕਾਰੀਆਂ/ ਕਰਮਚਾਰੀਆਂ ਅਤੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਗਿਆ ਇਸ ਅੰਦਰ ਪੰਜਾਬ ਦੇ 6 ਸ਼ਹਿਰਾਂ ਨੂੰ ਸ਼ਾਮਿਲ ਕੀਤਾ ਗਿਆ ਜਿਸ ਵਿੱਚ ਜਲੰਧਰ, ਫਰੀਦਕੋਟ, ਮਲੋਟ, ਧੁਰੀ ਬੁਡਲਾਡਾ ਅਤੇ ਤਲਵੰਡੀ ਭਾਈ ਦਾ ਨਾਮ ਸ਼ਾਮਿਲ ਸੀ।
ਇਸ ਸਬੰਧੀ ਕਾਰਜ਼ ਸਾਧਕ ਅਫਸਰ ਨਗਰ ਕੌਂਸਲ ਤਲਵੰਡੀ ਭਾਈ ਸ਼੍ਰੀ ਅਸ਼ੀਸ਼ ਕੁਮਾਰ ਅਤੇ ਸੈਨਟਰੀ ਇੰਸਪੈਕਟਰ ਸੁਖਪਾਲ ਸਿੰਘ ਵੱਲੋਂ ਸਾਂਝੇ ਤੌਰ ਤੇ ਦੱਸਿਆ ਗਿਆ ਕਿ ਉਹਨਾਂ ਵੱਲੋਂ ਪਿਛਲੇ ਇੱਕ ਸਾਲ ਅੰਦਰ ਤਲਵੰਡੀ ਭਾਈ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਸੋਲਿਡ ਵੇਸਟ ਮੈਨੇਜਮੈਂਟ ਤੇ ਵੱਖ-ਵੱਖ ਪਹਿਲੂਆਂ ਅੰਦਰ ਸੁਧਾਰ ਲਿਆਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਉਹਨਾਂ ਦੱਸਿਆ ਕਿ ਤਲਵੰਡੀ ਭਾਈ ਸ਼ਹਿਰ ਫਿਰੋਜ਼ਪੁਰ ਜਿਲ੍ਹੇ ਦੇ ਆਸ ਪਾਸ ਜ਼ਿਲ੍ਹਿਆਂ ਵਿੱਚੋਂ ਪਹਿਲਾ ਸ਼ਹਿਰ ਬਣਿਆ ਜਿਸ ਅੰਦਰ ਇੱਕੋ ਛੱਤ ਥੱਲੇ ਸ਼ਹਿਰ ਦੇ ਸਾਰੇ ਕੱਚਰੇ ਦਾ ਨਿਪਟਾਰਾ ਕੀਤਾ ਜਾਂਦਾ ਹੈ ਉਹਨਾਂ ਦੱਸਿਆ ਕਿ ਇਸ ਪਲਾਂਟ ਅੰਦਰ ਕੰਪੋਸਟ ਯੂਨਿਟ, ਐਮ ਆਰ ਐਫ ਯੂਨਿਟ, ਬੇਲਿੰਗ ਯੂਨਿਟ, ਸੈਨਟਰੀ ਲੈਂਡਫਿਲ, ਯੂਨਿਟ ਸੀ ਐਂਡ ਡੀ ਵੇਸਟ ਪਲਾਂਟ, ਵੇਸਟ ਟੂ ਵੰਡਰ ਅਤੇ ਸਪੈਸ਼ਲ ਵਾਲ ਪੇਂਟਿੰਗ ( ਸਵੱਛਤਾ ਐਕਸਪ੍ਰੈਸ ਤਲਵੰਡੀ ਭਾਈ ) ਮੌਜੂਦ ਹਨ।
ਇਸ ਤੋਂ ਇਲਾਵਾ ਤਲਵੰਡੀ ਭਾਈ ਵਿੱਚ ਆਪਣੇ ਲਿਗੇਸੀ ਵੇਸਟ ਦਾ 100% ਰੈਮੀਡੀਸ਼ਨ ਕੀਤਾ ਜਾ ਚੁੱਕਾ ਹੈ ਅਤੇ ਤਲਵੰਡੀ ਭਾਈ ਵੱਲੋਂ ਤਿਆਰ ਕੀਤੇ ਵੇਸਟ ਟੂ ਵੰਡਰ ਪਾਰਕ ਪੂਰੇ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਰਿਹਾ ਹੈ, ਇਸ ਤੋਂ ਇਲਾਵਾ ਨਗਰ ਕੌਂਸਲ ਤਲਵੰਡੀ ਭਾਈ ਵੱਲੋਂ ਆਪਣੇ 3 ਗਾਰਬੇਜ਼ ਵਲੰਬਰੇਬਲ ਪੁਆਇੰਟਾਂ ਨੂੰ ਸਾਫ ਕਰਵਾਣ ਉਪਰੰਤ ਇਹਨਾਂ ਦਾ ਸੁੰਦਰੀਕਰਨ ਕਰਵਾਇਆ ਜਾ ਰਿਹਾ ਹੈ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਇੱਕ ਐਸਪੀਰੇਸ਼ਨਲ ਪਬਲਿਕ ਟਾਇਲੇਟ ਦਾ ਨਿਰਮਾਣ ਵੀ ਕਰਵਾਇਆ ਗਿਆ ਹੈ।
ਉਹਨਾਂ ਵੱਲੋਂ ਦੱਸਿਆ ਗਿਆ ਕਿ ਇਸ ਸਾਰੀ ਕਾਮਯਾਬੀ ਦਾ ਸਿਹਰਾ ਨਗਰ ਕੌਂਸਲ ਤਲਵੰਡੀ ਭਾਈ ਦੇ ਸੋਲਿਡ ਵੇਸਟ ਮੈਨੇਜਮੈਂਟ ਨਾਲ ਸੰਬੰਧਿਤ ਸਮੂਹ ਕਰਮਚਾਰੀਆਂ/ ਅਧਿਕਾਰੀਆਂ ਦੇ ਸਿਰ ਤੇ ਜਾਂਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਸ਼ਹਿਰ ਵਾਸੀਆਂ ਨੇ ਵੀ ਨਗਰ ਕੌਂਸਲ ਤਲਵੰਡੀ ਭਾਈ ਨੂੰ ਆਪਣਾ ਬਣਦਾ ਸਹਿਯੋਗ ਕੀਤਾ ਹੈ ਜਿਸ ਦੇ ਸਦਕਾ ਮਿਤੀ 19 ਦਸੰਬਰ 2024 ਨੂੰ ਇੰਡੀਆ ਹੈਬੀਟੇਟ ਸੈਂਟਰ ਨਵੀਂ ਦਿੱਲੀ ਵਿਖੇ ਸੈਂਟਰ ਆਫ ਸਾਇੰਸ ਐਂਡ ਇਨਵਾਇਰਮੈਂਟ ਦਿੱਲੀ ਵੱਲੋਂ ਕਰਵਾਏ ਗਏ ਨੈਸ਼ਨਲ ਪੱਧਰ ਤੇ ਪ੍ਰੋਗਰਾਮ ਦੌਰਾਨ ਨਗਰ ਕੌਂਸਲ ਤਲਵੰਡੀ ਭਾਈ ਦੇ ਸੈਨਟਰੀ ਇੰਸਪੈਕਟਰ ਸੁਖਪਾਲ ਸਿੰਘ ਵੱਲੋਂ ਆਪਣੇ ਜ਼ਿਲ੍ਹੇ ਦੇ ਵਿਸ਼ੇਸ਼ ਕੰਮਾਂ ਦੀ ਪ੍ਰੈਜੈਂਟੇਸ਼ਨ ਦਿੰਦੇ ਹੋਏ ਚੇਂਜ ਮੇਕਰ 2024 ਦਾ ਖਿਤਾਬ ਹਾਸਲ ਕੀਤਾ।
ਅੰਤ ਵਿੱਚ ਨਗਰ ਕੌਂਸਲ ਤਲਵੰਡੀ ਭਾਈ ਦੇ ਸੈਨਟਰੀ ਇੰਸਪੈਕਟਰ ਵੱਲੋਂ ਆਪਣੀ ਟੀਮ ਦੇ ਸਬੰਧਿਤ ਕਰਮਚਾਰੀਆਂ ਸ੍ਰੀ ਸੁਰੇਸ਼ ਕੁਮਾਰ, ਸ਼੍ਰੀ ਰਮੇਸ਼ ਕੁਮਾਰ ਅਤੇ ਸ਼੍ਰੀ ਰਾਮ ਚੰਦ ਅਤੇ ਸੰਬੰਧਿਤ ਕਰਮਚਾਰੀਆਂ ਤੋਂ ਇਲਾਵਾ ਸਮੂਹ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਜਿਨਾਂ ਨੇ ਨਗਰ ਕੌਂਸਲ ਤਲਵੰਡੀ ਭਾਈ ਨੂੰ ਸੋਲਿਡ ਵੇਸਟ ਮੈਨੇਜਮੈਂਟ ਅਤੇ ਸਵੱਛ ਭਾਰਤ ਮਿਸ਼ਨ ਦੇ ਵੱਖ-ਵੱਖ ਪਹਿਲੂਆਂ ਵਿੱਚ ਯੋਗਦਾਨ ਦਿੱਤਾ