ਸ੍ਰੀ ਕਮਲ ਸ਼ਰਮਾ ਤੇ ਡਿਪਟੀ ਕਮਿਸ਼ਨਰ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਫਿਰੋਜ਼ਪੁਰ 18 ਅਪ੍ਰੈਲ (ਏ. ਸੀ. ਚਾਵਲਾ) ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਤੇ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਜਿਲ•ੇ ਵਿਚ ਚੱਲ ਰਹੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਅਨਾਜ ਮੰਡੀ ਫਿਰੋਜ਼ਪੁਰ ਸ਼ਹਿਰ ਵਿਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਉਨ•ਾਂ ਦੱਸਿਆ ਕਿ ਫਿਰੋਜਪੁਰ ਜਿਲ•ੇ ਵਿਚ ਕਣਕ ਦੀ ਖਰੀਦ ਲਈ ਜਿਲ•ਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਵਾਰ ਜਿਲ•ੇ ਵਿਚ ਕਣਕ ਦੀ ਖਰੀਦ ਲਈ 131 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਪਿਛਲੇ ਸਾਲ 783256 ਦੇ ਮੁਕਾਬਲੇ ਇਸ ਸਾਲ ਲਗਭਗ 820250 ਮੀਟਰਕ ਟਨ ਕਣਕ ਆਉਣ ਦੀ ਸੰਭਾਵਨਾ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਲਿਫਟਿੰਗ, ਬਾਰਦਾਨੇ ਅਤੇ ਢੁਆਈ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਕੰਮ ਵਿਚ ਕਿਸੇ ਤਰ•ਾਂ ਦੀ ਕੋਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ । ਉਨ•ਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਮੰਡੀਆਂ ਵਿੱਚੋਂ ਟਰਾਂਸਪੋਟਰਾਂ ਵੱਲੋਂ ਕੀਤੀ ਜਾਣ ਵਾਲੀ ਢੁਆਈ ਸਬੰਧੀ ਫਿਰੋਜ਼ਪੁਰ ਸ਼ਹਿਰ ਅਤੇ ਫਿਰੋਜ਼ਪੁਰ ਛਾਉਣੀ ਕੈਂਟ ਮੰਡੀਆਂ ਦਾ ਟੈਂਡਰ ਹੋ ਚੁੱਕਾ ਹੇ ਤੇ ਬਾਕੀ ਟੈਂਡਰ ਵੀ ਜਲਦੀ ਹੋ ਜਾਣਗੇ। ਉਨ•ਾਂ ਅੱਗੇ ਦੱਸਿਆ ਕਿ ਇਸ ਵਾਰ ਖਰੀਦ ਕੇਂਦਰਾਂ ਵਿੱਚੋਂ ਪਨਗਰੇਨ 20 ਫੀਸਦੀ, ਪਨਸਪ 20 ਫੀਸਦੀ, ਮਾਰਕਫੈਡ 20 ਫੀਸਦੀ, ਐਫ.ਸੀ.ਆਈ. 20 ਫੀਸਦੀ, ਵੇਅਰ ਹਾਉਸ 11 ਫੀਸਦੀ, ਪੰਜਾਬ ਐਗਰੋ 9 ਫੀਸਦੀ ਕਣਕ ਦੀ ਖਰੀਦ ਕੀਤੀ ਜਾਵੇਗੀ । ਉਨ•ਾਂ ਦੱਸਿਆ ਕਿ ਜਿਲ•ੇ ਦੀਆਂ ਮੰਡੀਆਂ ਵਿਚ ਅੱਜ ਤੱਕ 9 ਹਜਾਰ ਮੀ: ਟਨ ਕਣਕ ਆ ਚੁੱਕੀ ਹੈ ਜਿਸ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ•ਾਂ ਦੇ ਨਾਲ ਸ੍ਰ.ਮਨਜੀਤ ਸਿੰਘ ਜਿਲ•ਾ ਮੰਡੀ ਅਫਸਰ, ਸ੍ਰ. ਜਗਰਾਜ ਸਿੰਘ ਕਟੋਰਾ ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ, ਸ੍ਰ. ਨਵਨੀਤ ਸਿੰਘ ਗੋਰਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ੍ਰ.ਬਲਵੰਤ ਸਿੰਘ ਰੱਖਣੀ ਚੇਅਰਮੈਨ ਬਲਾਕ ਸੰਮਤੀ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜਰ ਸਨ ।