Ferozepur News
ਪ੍ਰਸ਼ਾਸਨਿਕ ਅਧਿਕਾਰੀ ਜਨਤਾ ਦੇ ਸੇਵਕ ਬਣਕੇ ਕੰਮ ਕਰਨ— ਮੀਨਾ
ਪ੍ਰਸ਼ਾਸਨਿਕ ਅਧਿਕਾਰੀ ਆਪਣੀਆਂ ਸੇਵਾਵਾਂ ਨਾਲ ਸੂਬੇ ਤੇ ਦੇਸ਼ ਨੂੰ ਤਰੱਕੀ ਦੀਆਂ ਸਿਖਰਾਂ ਤੇ ਲੈ ਜਾਣ– ਖਰਬੰਦਾ
ਸਿਵਲ ਸੇਵਾਵਾਂ ਦਿਵਸ ਸਬੰਧੀ ਸਮਾਗਮ ਦਾ ਆਯੋਜਨ
ਫਿਰੋਜ਼ਪੁਰ 21 ਅਪ੍ਰੈਲ ( ) ਅੱਜ ਸਿਵਲ ਸੇਵਾਵਾਂ ਦਿਵਸ ਮੌਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਫਿਰੋਜ਼ਪੁਰ/ਫਰੀਦਕੋਟ ਡਵੀਜਨ ਦੇ ਕਮਿਸ਼ਨਰ ਸ੍ਰੀ.ਵੀ.ਕੇ ਮੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦ ਕਿ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਕੀਤੀ।
ਆਪਣੇ ਸੰਬੋਧਨ ਵਿਚ ਕਮਿਸ਼ਨਰ ਸ੍ਰੀ.ਵੇ.ਕੇ ਮੀਨਾ ਨੇ ਕਿਹਾ ਕਿ ਸਾਡੇ ਸਾਰਿਆ ਦੀ ਇਹ ਖੁਸ਼ ਕਿਸਮਤੀ ਹੈ ਕਿ ਅਸੀ ਪ੍ਰਸ਼ਾਸਨਿਕ ਖੇਤਰ ਅੰਦਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਾ ਤੇ ਸਾਡਾ ਸਾਰਿਆ ਦਾ ਫਰਜ਼ ਬਣਦਾ ਹੈ ਕਿ ਅਸੀ ਅਧਿਕਾਰੀ ਦੀ ਥਾਂ ਸੇਵਕ ਬਣਕੇ ਆਪਣੀਆਂ ਜ਼ਿੰਮੇਵਾਰੀਆਂ ਤੇ ਸੇਵਾਵਾਂ ਨਿਭਾ ਕੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਈਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਸਿਵਲ ਸੇਵਾਵਾਂ ਦਿਵਸ ਤੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀ ਆਪਣੇ-ਆਪਣੇ ਖੇਤਰ ਵਿਚ ਵਧੀਆਂ ਤੇ ਦੂਰਦਰਸ਼ੀ ਸੇਵਾਵਾਂ ਪ੍ਰਦਾਨ ਕਰਕੇ ਦੇਸ਼ ਨੂੰ ਵਿਕਾਸ ਦੀਆਂ ਸਿਖਰਾਂ ਤੇ ਪਹੁੰਚਾਈਏ। ਇਸ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਵਿਗਿਆਨ ਭਵਨ ਦਿੱਲੀ ਤੋ ਪ੍ਰਸਾਰਿਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਮ ਸੰਦੇਸ਼ ਵੀ ਸੁਣਿਆ ਗਿਆ।
ਇਸ ਮੀਟਿੰਗ ਵਿਚ ਸ੍ਰੀ.ਅਮਿਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਜਨ:), ਸ੍ਰੀਮਤੀ ਨੀਲਮਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸੰਦੀਪ ਸਿੰਘ ਗੜਾ ਐਸ.ਡੀ.ਐਮ ਫਿਰੋਜ਼ਪੁਰ, ਮਿਸ ਜਸਲੀਨ ਕੋਰ ਸਹਾਇਕ ਕਮਿਸ਼ਨਰ (ਜਨ:), ਸ੍ਰ.ਲਖਬੀਰ ਸਿੰਘ ਐਸ.ਪੀ (ਐਚ), ਸ੍ਰ.ਚਰਨਦੀਪ ਸਿੰਘ ਡੀ.ਟੀ.ਓ, ਡਾ.ਰਾਜਿੰਦਰ ਕਟਾਰੀਆ ਮੱਛੀ ਵਿਭਾਗ, ਸ੍ਰ.ਬੀਰਪ੍ਰਤਾਪ ਸਿੰਘ ਡੇਅਰੀ ਵਿਭਾਗ, ਸ੍ਰੀ ਅਸ਼ੋਕ ਬਹਿਲ ਸਕੱਤਰ ਰੈਡ ਕਰਾਸ, ਡਾ.ਰਜੇਸ਼ ਭਾਸਕਰ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।