ਡਿਪਟੀ ਕਮਿਸ਼ਨਰ ਵੱਲੋਂ ਖ਼ਰੀਦੀ ਕਣਕ ਦੀ ਲਿਫ਼ਟਿੰਗ ਵਿਚ ਤੇਜ਼ੀ ਲਿਆਉਣ ਤੇ ਜ਼ਿਲ•ੇ ਦੇ ਖ਼ਰੀਦ ਕੇਂਦਰਾਂ ਦਾ ਤੁਫ਼ਾਨੀ ਦੌਰਾ
ਫਿਰੋਜ਼ਪੁਰ 27 ਅਪ੍ਰੈਲ (ਮਦਨ ਲਾਲ ਤਿਵਾੜੀ) ਜ਼ਿਲੇ• ਦੇ ਖ਼ਰੀਦ ਕੇਂਦਰਾਂ ਵਿਚੋਂ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਲਈ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਵੱਲੋਂ ਜ਼ਿਲੇ• ਦੇ ਵੱਡੀ ਗਿਣਤੀ ਵਿਚ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ ਅਤੇ ਆੜ•ਤੀਆਂ, ਟਰਾਂਸਪੋਰਟਰਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਕਣਕ ਦੀ ਲਿਫ਼ਟਿੰਗ ਸ਼ੁਰੂ ਕਰਵਾਈ ਗਈ। ਅੱਜ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਅਨਾਜ ਮੰਡੀ ਫਿਰੋਜ਼ਪੁਰ ਸ਼ਹਿਰ, ਫਿਰੋਜ਼ਪੁਰ ਛਾਉਣੀ, ਸਾਂਦੇ ਹਾਸ਼ਮ, ਕੁਲਗੜੀ, ਖੋਸਾ ਦਲ ਸਿੰਘ ਵਾਲਾ, ਤਲਵੰਡੀ ਭਾਈ, ਜ਼ੀਰਾ, ਮੱਖੂ ਸਮੇਤ ਕਈ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਤੇ ਹਰੇਕ ਖ਼ਰੀਦ ਕੇਂਦਰ ਵਿਚ ਕਿਸਾਨਾਂ ਆੜ•ਤੀਆਂ, ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਲੇਬਰ ਤੇ ਟਰਾਂਸਪੋਰਟਰਾਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਸਖ਼ਤ ਆਦੇਸ਼ ਦਿੱਤੇ ਕਿ ਕਣਕ ਦੀ ਖ਼ਰੀਦ ਤੇ ਲਿਫ਼ਟਿੰਗ ਸਬੰਧੀ ਕਿਸੇ ਤਰ•ਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਸਮੂਹ ਟਰਾਂਸਪੋਰਟਰਾਂ ਤੇ ਲੇਬਰ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਅੱਜ ਸ਼ਾਮ ਤੱਕ ਸਮੂਹ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਲਿਫ਼ਟਿੰਗ ਪੂਰੇ ਜ਼ੋਰਾਂ ਨਾਲ ਸ਼ੁਰੂ ਹੋ ਜਾਵੇਗੀ ਤੇ ਅਗਲੇ 2-3 ਦਿਨਾਂ ਵਿਚ ਪੂਰੇ ਜ਼ਿਲੇ• ਦੇ ਖ਼ਰੀਦ ਕੇਂਦਰਾਂ ਵਿਚੋਂ ਜ਼ਿਆਦਾ ਮਾਤਰਾਂ ਵਿਚ ਕਣਕ ਦੀ ਲਿਫ਼ਟਿੰਗ ਹੋ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ• ਸ਼ਾਮ ਤੱਕ ਸਮੁੱਚੇ ਜ਼ਿਲੇ• ਦੇ ਖ਼ਰੀਦ ਕੇਂਦਰਾਂ ਵਿਚੋਂ 4 ਲੱਖ 53 ਹਜ਼ਾਰ 211 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ•ਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਹੜੇ ਆੜ•ਤੀਆਂ ਦੇ ਸਵੈਪ ਕਾਰਡ ਬੈਂਕਾਂ ਨਾਲ ਲਿੰਕ ਨਹੀਂ ਹੋ ਰਹੇ, ਇਸ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਉਨ•ਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਜਲਦ ਤੋ ਜਲਦ ਕੀਤੀ ਜਾ ਸਕੇ। ਇਸ ਮੌਕੇ ਸ੍ਰੀ.ਸੰਦੀਪ ਸਿੰਘ ਗੜਾ ਐਸ.ਡੀ.ਐਮ ਫਿਰੋਜ਼ਪੁਰ, ਸ੍ਰ.ਜਸਪਾਲ ਸਿੰਘ ਐਸ.ਡੀ.ਐਮ ਜ਼ੀਰਾ, ਸ੍ਰ.ਮਨਜੀਤ ਸਿੰਘ ਜ਼ਿਲ•ਾ ਮੰਡੀ ਅਫ਼ਸਰ, ਸ੍ਰੀ.ਸਿਕੰਦਰ ਹੀਰ ਜ਼ਿਲ•ਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸਮੇਤ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ, ਆੜ•ਤੀਆਂ ਦੇ ਨੁਮਾਇੰਦੇ ਤੇ ਟਰੱਕ ਅਪਰੇਟਰ ਹਾਜ਼ਰ ਸਨ।