ਗੁਰੂਹਰਸਹਾਏ ਦੇ ਸਰਪੰਚਾਂ ਵੱਲੋਂ ਐਮ.ਐਲ.ਏ. ਸਰਾਰੀ ਦੀ ਅਗਵਾਈ ‘ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਕੀਤੀ ਮੀਟਿੰਗ
ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : ਸਰਾਰੀ
ਗੁਰੂਹਰਸਹਾਏ ਦੇ ਸਰਪੰਚਾਂ ਵੱਲੋਂ ਐਮ.ਐਲ.ਏ. ਸਰਾਰੀ ਦੀ ਅਗਵਾਈ ‘ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਕੀਤੀ ਮੀਟਿੰਗ
ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : ਸਰਾਰੀ
ਗੁਰੂਹਰਸਹਾਏ, 4 ਮਾਰਚ 2025: ਬਲਾਕ ਗੁਰੂਹਰਸਹਾਏ ਵਿਖ਼ੇ ਸਮੂਹ ਸਰਪੰਚਾਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਸਬੰਧੀ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਦੀ ਅਗਵਾਈ ਵਿੱਚ ਵਿਸ਼ੇਸ਼ ਬੈਠਕ ਕੀਤੀ ਗਈ।
ਇਸ ਦੌਰਾਨ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਨੇ ਮੁੱਖ ਮੰਤਰੀ ਦਾ ਨਸ਼ਾ ਮੁਕਤ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਉਣ ਦੇ ਅਹਿਦ ਨੂੰ ਸਫ਼ਲ ਬਣਾਉਣ ਲਈ ਸਮੂਹ ਸਰਪੰਚਾਂ ਅਤੇ ਹਾਜ਼ਰੀਨ ਨੂੰ ਨਸ਼ਿਆਂ ਦੇ ਖਾਤਮੇ ਲਈ ਡੱਟ ਕੇ ਚੱਲਣ ਅਤੇ ਨੌਜਵਾਨਾਂ ਨੂੰ ਖੇਡਾਂ ‘ਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਪਿਛਲੇ ਦਿਨਾਂ ਤੋ ਸੂਬੇ ਭਰ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨਾਲ ਕੋਈ ਵੀ ਹਮਦਰਦੀ ਵਾਲਾ ਵਤੀਰਾ ਨਹੀਂ ਵਰਤਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਨਸ਼ੇ ਦੇ ਕਾਰੋਬਾਰੀਆਂ ਦੀਆਂ ਜਾਇਦਾਦਾਂ ਤਹਿਸ ਨਹਿਸ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਇਹ ਲੋਕਾਂ ਦੇ ਜਵਾਨ ਪੁੱਤਾਂ ਦੀਆਂ ਲਾਸ਼ਾਂ ਤੇ ਬਣਾਈਆਂ ਗਈਆਂ ਸਨ।
ਇਸ ਮੌਕੇ ਐਸ.ਐਚ.ਓ. ਜਗਦੀਪ ਸਿੰਘ, ਬੀ. ਡੀ. ਪੀ. ਓ. ਪ੍ਰਤਾਪ ਸਿੰਘ ਵੀ ਹਾਜ਼ਰ ਸਨ।