ਵਿਧਾਇਕ ਰਣਬੀਰ ਭੁੱਲਰ ਵੱਲੋਂ ਸ਼ਹਿਰ ਵਿੱਚ ਸੁਪਰ ਸੱਕਸ਼ਨ ਮਸ਼ੀਨ ਨਾਲ ਸ਼ੁਰੂ ਕਰਵਾਈ ਗਈ ਸੀਵਰੇਜ ਦੀ ਸਫ਼ਾਈ
ਵਿਧਾਇਕ ਰਣਬੀਰ ਭੁੱਲਰ ਵੱਲੋਂ ਸ਼ਹਿਰ ਵਿੱਚ ਸੁਪਰ ਸੱਕਸ਼ਨ ਮਸ਼ੀਨ ਨਾਲ ਸ਼ੁਰੂ ਕਰਵਾਈ ਗਈ ਸੀਵਰੇਜ ਦੀ ਸਫ਼ਾਈ
ਫਿਰੋਜ਼ਪੁਰ 18 ਅਪ੍ਰੈਲ, 2025: ਸ਼ਹਿਰ ਵਿੱਚ ਸੀਵਰੇਜ ਸਬੰਧੀ ਆ ਰਹੀ ਸਮੱਸਿਆ ਦੇ ਹੱਲ ਲਈ ਵਿਧਾਇਕ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਸ਼ਹਿਰ ਦਾਣਾ ਮੰਡੀ ਦੇ ਬਾਹਰ ਇੱਸ਼ੇ ਵਾਲਾ ਰੋਡ ਤੇ ਸੁਪਰ ਸੱਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਕਰਵਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।
ਵਿਧਾਇਕ ਰਣਬੀਰ ਭੁੱਲਰ ਨੇ ਕਿਹਾ ਕਿ ਇਸ ਕੰਮ ਦੇ ਸ਼ੁਰੂ ਹੋਣ ਨਾਲ ਸੀਵਰੇਜ ਓਵਰਫਲੋਅ ਹੋਣ ‘ਤੇ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਇਸ ਗੰਭੀਰ ਸਮੱਸਿਆ ਦੇ ਹੱਲ ਹੋਣ ਦੀ ਆਸ ਬੱਝੀ ਹੈ।ਉਨ੍ਹਾਂ ਕਿਹਾ ਕਿ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ ਦੀ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਸ਼ਹਿਰ ਵਿੱਚ ਜਿਸ ਏਰੀਏ ਵਿੱਚ ਵੀ ਸੀਵਰੇਜ ਬਲੋਕੇਜ ਦੀ ਸਮੱਸਿਆ ਹੋਵੇਗੀ ਉੱਥੇ ਮਸ਼ੀਨ ਭੇਜ ਕੇ ਸੀਵਰੇਜ ਸਬੰਧੀ ਆ ਰਹੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵੀ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ| ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਸਾਫ ਸਫਾਈ ਰੱਖਣ ਅਤੇ ਪ੍ਰਸ਼ਾਸਨ ਅਤੇ ਨਗਰ ਕੋਂਸਲ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਅਨੁਸਾਰ ਸਫਾਈ ਰੱਖਣ ਵਿੱਚ ਸਹਿਯੋਗ ਕਰਨ|