ਵਧੀਕ ਡਿਪਟੀ ਕਮਿਸ਼ਨਰ ਨੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਬੀਤੀ ਸ਼ਾਮ ਤੱਕ 1.29 ਲੱਖ ਮੀਟਰਕ ਟਨ ਕਣਕ ਦੀ ਆਮਦ; 1.18 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ
ਵਧੀਕ ਡਿਪਟੀ ਕਮਿਸ਼ਨਰ ਨੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
– ਏ.ਡੀ.ਸੀ. ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਕੀਤਾ ਦੌਰਾ
– ਬੀਤੀ ਸ਼ਾਮ ਤੱਕ 1.29 ਲੱਖ ਮੀਟਰਕ ਟਨ ਕਣਕ ਦੀ ਆਮਦ; 1.18 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ
ਫ਼ਿਰੋਜ਼ਪੁਰ, 19 ਅਪ੍ਰੈਲ, 2025: ਐਸ.ਡੀ.ਐਮਜ਼ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦੇ ਦੌਰੇ ਤੋਂ ਇੱਕ ਦਿਨ ਬਾਅਦ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਮੰਡੀ ਵਿੱਚ ਮੌਜੂਦ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀ ਫਿਰੋਜ਼ਪੁਰ ਸ਼ਹਿਰ, ਬੱਗੇ ਕੇ ਪਿੱਪਲ ਅਤੇ ਸੱਦੂ ਸ਼ਾਹ ਵਿਖੇ ਦੌਰਾ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ, ਆੜਤੀਆਂ ਤੇ ਮਜ਼ਦੂਰਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਸਮ ਦੀ ਅਚਾਨਕ ਖਰਾਬੀ ਕਾਰਨ ਮੰਡੀਆਂ ਵਿੱਚ ਕਿਸਾਨਾਂ ਨੂੰ ਕੁਝ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਇਸ ਸਬੰਧੀ ਵੀ ਤਰਪਾਲਾਂ ਆਦਿ ਦੇ ਪ੍ਰਬੰਧ ਕਰਨ ਲਈ ਨਿਰਦੇਸ਼ ਦੇ ਦਿੱਤੇ ਗਏ ਗਏ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਅਧਿਕਾਰੀਆਂ ਵੱਲੋਂ ਨਿਯਮਿਤ ਤੌਰ ‘ਤੇ ਮੰਡੀਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਨਾ ਆਵੇ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1.29 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਜਿਸ ਵਿੱਚੋਂ 1.18 ਲੱਖ ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 25179 ਮੀਟਰਕ ਟਨ, ਮਾਰਕਫੈੱਡ ਵਲੋਂ 40958 ਮੀਟਰਕ ਟਨ, ਪਨਸਪ ਵੱਲੋਂ 24991 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 26613 ਮੀਟਰਕ ਟਨ ਅਤੇ ਪ੍ਰਈਵੇਟ ਵਪਾਰੀਆਂ ਵੱਲੋਂ 400 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦੀ ਗਈ ਕਣਕ ਦੀ ਕਿਸਾਨਾਂ ਨੂੰ 100.67 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਤੌਰ ‘ਤੇ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਅਤੇ ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ ਬਰਾੜ ਵੀ ਹਾਜ਼ਰ ਸਨ।