Ferozepur News

ਮਹੀਨਾਵਾਰ ਲੋਕ ਅਦਾਲਤਾਂ ਵਿਚ ਕੇਸਾਂ ਦਾ ਫੈਸਲਾ ਰਾਜੀਨਾਮੇ ਨਾਲ ਕਰਵਾਇਆ ਜਾਂਦਾ ਹੈ: ਵਿਵੇਕ ਪੂਰੀ

DSCN8865ਫਿਰੋਜ਼ਪੁਰ 30 ਮਈ (ਏ.ਸੀ.ਚਾਵਲਾ) ਜ਼ਿਲ•ਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਵਿਵੇਕ ਪੁਰੀ ਦੀ ਰਹਿਨੁਮਾਈ ਹੇਠ ਜ਼ਿਲ•ਾ ਕਚਹਿਰੀ ਫਿਰੋਜ਼ਪੁਰ ਅਤੇ ਉਪ ਮੰਡਲ ਜ਼ੀਰਾ ਅਤੇ ਗੁਰੂਹਰਸਹਾਏ ਦੀਆਂ ਕਚਹਿਰੀਆਂ ਵਿਖੇ ਮਹੀਨਾਵਾਰ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਲੋਕ ਅਦਾਲਤ ਵਿਚ ਕੁੱਲ 210 ਕੇਸ ਲਾਏ, ਜਿੰਨ•ਾਂ ਵਿਚੋਂ 140 ਕੇਸਾਂ ਦਾ ਨਿਪਟਾਰਾ ਕਰਕੇ 1 ਕਰੋੜ 14 ਲੱਖ 83 ਹਜ਼ਾਰ 136 ਰੁਪਏ ਦਾ ਅਵਾਰਡ ਪਾਸ ਕੀਤਾ ਗਿਆ। ਵਿਵੇਕ ਪੁਰੀ ਜ਼ਿਲ•ਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਲੋਕ ਅਦਾਲਤ ਦਾ ਨਿਰੀਖਣ ਕੀਤਾ ਅਤੇ ਖੁਦ ਬੈਠ ਕੇ ਧਿਰਾਂ ਨੂੰ ਸਮਝਾ ਕੇ ਉਨ•ਾਂ ਦੇ ਕੇਸਾਂ ਦਾ ਫੈਸਲਾ ਰਾਜੀਨਾਮੇ ਨਾਲ ਕਰਵਾਇਆ। ਇਸ ਮਹੀਨਾਵਾਰ ਲੋਕ ਅਦਾਲਤ ਵਿਚ ਧਿਰਾਂ ਦਾ ਆਪਸੀ ਸਹਿਮਤੀ ਦੇ ਨਾਲ ਉਨ•ਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਲੋਕ ਅਦਾਲਤ ਵਿਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ, ਲੋਕ ਅਦਾਲਤ ਵਿਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁਕੱਦਮੇ ਬਾਜ਼ੀ ਅਤੇ ਹੋਰ ਕਈ ਮਾਨਸਿਕ ਪ੍ਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਵਿਵੇਕ ਪੁਰੀ ਨੇ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿਚ ਕੇਸ ਕਰਨ ਤੋਂ ਅਸਮਰੱਥ ਹਨ ਉਹ ਵੀ ਮਿਡੀਏਸ਼ਨ ਸੈਂਟਰ ਵਿਚ ਦਰਖਾਸਤ ਦੇ ਕੇ ਆਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ। ਉਨ•ਾਂ ਦੱਸਿਆ ਕਿ ਆਪਸੀ ਰਾਜੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਵਿਵੇਕ ਪੁਰੀ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ &#39&#39ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ&#39&#39।

Related Articles

Check Also
Close
Back to top button