Ferozepur News

ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇਤਿਹਾਸਕ ਗੁਰੂਦੁਆਰਾ ਜ਼ਾਮਨੀ ਸਾਹਿਬ ਬਾਜੀਦਪੁਰ ਵਿਖੇ ਹੋਈ

ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇਤਿਹਾਸਕ ਗੁਰੂਦੁਆਰਾ ਜ਼ਾਮਨੀ ਸਾਹਿਬ ਬਾਜੀਦਪੁਰ ਵਿਖੇ ਹੋਈ
AKALI DAL MEETINGAT BAZIDPUR
ਫਿਰੋਜ਼ਪੁਰ 7 ਨਵੰਬਰ (Harish Monga – FOB ) ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇਤਿਹਾਸਕ ਗੁਰੂਦੁਆਰਾ ਜ਼ਾਮਨੀ ਸਾਹਿਬ ਬਾਜੀਦਪੁਰ ਵਿਖੇ ਹੋਈ, ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਹਰੀ ਸਿੰਘ ਜ਼ੀਰਾ ਹਲਕਾ ਵਿਧਾਇਕ ਜ਼ੀਰਾ, ਸ੍ਰ.ਜੋਗਿੰਦਰ ਸਿੰਘ ਜਿੰਦੂ ਹਲਕਾ ਵਿਧਾਇਕ ਦਿਹਾਤੀ ਫਿਰੋਜ਼ਪੁਰ, ਹਲਕਾ ਇੰਚਾਰਜ ਗੁਰੂਹਰਸਹਾਏ ਸ੍ਰ.ਵਰਦੇਵ ਸਿੰਘ ਨੋਨੀ ਮਾਨ, ਸ੍ਰ.ਅਵਤਾਰ ਸਿੰਘ ਜ਼ੀਰਾ ਜ਼ਿਲ੍ਹਾ ਜਥੇਦਾਰ ਸ਼੍ਰੋਮਣੀ ਅਕਾਲੀ ਦਲ ਨੇ ਸ਼ਿਰਕਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਸੀਨੀਅਰ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀਂ ਸਾਹਿਬ ਸ੍ਰੀ.ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਠੇਸ ਪਹੁੰਚਣ ਵਾਲੀਆਂ ਹਿਰਦੇ ਵੇਦਕ ਘਟਨਾਵਾਂ ਤੇ ਦੁਖੀ ਹਿਦੇ ਨਾਲ ਚਿੰਤਾ ਪ੍ਰਗਟ ਕੀਤੀ ਗਈ। ਇਨ੍ਹਾਂ ਦੁੱਖਦਾਈ ਘਟਨਾਵਾਂ ਦੇ ਵਾਪਰਨ ਕਾਰਨ ਸਿੱਖ-ਪੱਥ ਅੰਦਰ ਪਏ ਰੋਸ ਨੂੰ ਸਨਮੁੱਖ ਰੱਖਦਿਆਂ ਪੰਥਕ ਦੋਖੀਆ, ਦੋਸ਼ੀਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗੁਰੂ ਅੰਗਾ ਦੇ  ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਪੰਜਾਬ ਸਰਕਾਰ   ਫੜਨ ਵਿਚ ਦਿਨ ਰਾਤ ਇਕ ਕਰ ਰਹੀ ਹੈ।  ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅਤੇ ਐਸ.ਜੀ.ਪੀ.ਸੀ ਮੈਂਬਰਾਂ ਨੂੰ ਵੀ ਬੰਦ ਭਾਗੇ ਬੋਲਣ ਵਾਲੀਆ ਪਾਟੀਆਂ ਦੀ ਨੰਦਾ ਕਰਦਿਆਂ ਕਿਹਾ ਕਿ ਇਹ ਸਾਰੀਆਂ ਪਾਰਟੀਆਂ ਸਿਰਫ਼ ਇਕੋ ਹੀ ਗੱਲ ਤੇ ਲੱਗੀਆਂ ਹੋਈਆ ਹਨ ਕਿ ਅਕਾਲੀ ਦਲ ਸਰਕਾਰ ਨੂੰ ਬਦਨਾਮ ਕਰਨਾ ਹੈ। ਇਸ ਮੌਕੇ ਪਾਰਟੀ ਆਗੂ ਨੇ ਦੱਸਿਆ ਕਿ ਕੁੱਝ ਰਾਜਸੀ ਪਾਰਟੀਆਂ ਵੱਲੋਂ ਸਰਬੱਤ ਖ਼ਾਲਸਾ ਦੇ ਨਾ ਤੇ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਚਾਲਾ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਇਸ ਮੌਕੇ ਪਿੰਡ ਦੀਆਂ ਪੰਚਾਇਤਾਂ ਗੁਰੂਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਵਿਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਅਤੇ ਖ਼ੁਦ ਵੀ ਗੁਰੂ ਘਰਾਂ ਦੀ ਨਿਗਰਾਨੀ ਰੱਖਣ ਤਾ ਜੋ ਦੋਸ਼ੀਆਂ ਫੜਿਆ ਜਾਵੇ।
ਇਸ ਮੌਕੇ ਐਸ.ਜੀ.ਪੀ.ਸੀ ਮੈਂਬਰ ਸ੍ਰ.ਸੱਤਪਾਲ ਸਿੰਘ ਤਲਵੰਡੀ ਭਾਈ, ਸ੍ਰ.ਦਰਸ਼ਨ ਸਿੰਘ ਸ਼ੇਰ ਖਾਂ, ਸ੍ਰ.ਬਲਵਿੰਦਰ ਸਿੰਘ ਭੰਭਾਲੰਡਾ, ਸ੍ਰ.ਪ੍ਰੀਤਮ ਸਿੰਘ ਮਲਸੀਹਾ, ਸ੍ਰ.ਦਰਸ਼ਨ ਸਿੰਘ ਮੁੱਠਾਵਾਲਾ, ਮਾਸਟਰ ਗੁਰਨਾਮ ਸਿੰਘ, ਸ੍ਰੀ.ਨੰਦ ਕਿਸ਼ੋਰ ਗੂਗਨ, ਸ੍ਰੀ.ਭਗਵਾਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਾਜਰ ਸਨ।

Related Articles

Back to top button