Ferozepur News

ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਮਰੀਜ਼ਾਂ , ਉਨ•ਾਂ ਦੇ ਵਾਰਸਾਂ ਤੇ ਆਮ ਲੋਕਾਂ ਨਾਲ ਵਧੀਆਂ ਵਿਹਾਰ ਕਰਨ ਦਾ ਅਹਿਦ

DSC00156ਫਿਰੋਜਪੁਰ 1 ਜਨਵਰੀ  (ਏ.ਸੀ.ਚਾਵਲਾ) ਸਿਵਲ ਸਰਜਨ ਸਰਜਨ, ਫਿਰੋਜਪੁਰ ਦਫਤਰ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਤਹਿਤ ਕੰਮ ਕਰਦੇ ਸਾਰੇ ਮੁਲਾਜ਼ਮ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਲੋਕਾਂ ਨਾਲ ਚੰਗਾ ਵਿਹਾਰ ਕਰਨ ਦੀ ਸਹੁੰ ਚੁੱਕੀ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਫਿਰੋਜਪੁਰ ਡਾ: ਪ੍ਰਦੀਪ ਚਾਵਲਾ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਜੀ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਚੰਗੇ ਵਿਹਾਰ ਸਬੰਧੀ ਸਹੁੰ ਚੁਕਾਈ ਗJੀ।  ਹਾਲਾਂਕਿ ਸਿਹਤ ਵਿਭਾਗ ਦੇ ਮੁਲਾਜ਼ਮਾਂ ਸਬੰਧੀ ਕੋਈ ਵੱਡੀ ਜਾਂ ਖ਼ਾਸ ਸ਼ਿਕਾਇਤ ਸਾਹਮਣੇ ਨਹੀਂ ਆਈ ਹੈ। ਸਿਵਲ ਸਰਜਨ ਫਿਰੋਜਪੁਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮੈਡੀਕਲ ਤੇ ਪੈਰਾਮੈਡੀਕਲ ਅਦਾਰੇ ਦੇ ਸਾਰੇ ਮੁਲਾਜ਼ਮ ਨਵੇਂ ਸਾਲ ਦੇ ਪਹਿਲੇ ਦਿਨ 1 ਜਨਵਰੀ 2016 ਨੂੰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੈਡੀਕਲ ਤੇ ਪੈਰਾਮੈਡੀਕਲ ਸਟਾਫ਼ ਨੂੰ ਮਰੀਜ਼ਾਂ ਤੇ ਹੋਰ ਲੋਕਾਂ ਨਾਲ ਚੰਗਾ ਵਤੀਰਾ ਕਰਨ, ਲੋਕਾਂ ਨੂੰ ਚੰਗੀਆਂ ਸੇਵਾਵਾਂ ਦੇਣ, ਹਰ ਕੰਮ ਨੂੰ ਜ਼ਿੰਮੇਵਾਰੀ ਦੇ ਨਾਲ ਨਿਭਾਉਣ ਅਤੇ ਹਰ ਸਵਾਲ ਦਾ ਸਹੀ ਤੇ ਸੰਤੋਸ਼ਜਨਕ ਜਵਾਬ ਦੇਣ ਸਬੰਧੀ ਸਹੁੰ ਚੁੱਕਾਈ ਗJੀ। ਇਸ ਸਹੁੰ ਨੂੰ ਚੁਕਾਉਣ ਦਾ ਉਦੇਸ਼ ਮੈਡੀਕਲ ਤੇ ਪੈਰਾਮੈਡੀਕਲ ਸਟਾਫ਼ ਵੱਲੋਂ ਮਰੀਜ਼ਾਂ ਤੇ ਉਨ•ਾਂ ਦੇ ਨਾਲ ਆਏ ਅਟੈਂਡੈਂਟ ਦੇ ਨਾਲ ਹਮਦਰਦੀ ਭਰਿਆ ਅਤੇ ਸਦਭਾਵਨਾ ਨਾਲ ਪੇਸ਼ ਆਉਣ ਦੇ ਲਈ ਪ੍ਰੇਰਿਤ ਕਰਨਾ ਹੈ। ਉਨ•ਾਂ ਨੇ ਕਿਹਾ ਕਿ ਮਨੋਵਿਗਿਆਨਕਾਂ ਦੇ ਮੁਤਾਬਿਕ ਜੇਕਰ ਮਰੀਜ਼ਾਂ ਦੇ ਨਾਲ ਡਾਕਟਰ ਵੱਲੋਂ ਚੰਗਾ ਵਿਹਾਰ ਕੀਤਾ ਜਾਂਦਾ ਹੈ ਅਤੇ ਉਨ•ਾਂ ਦੀ ਗੱਲ ਨੂੰ ਪੂਰੀ ਤਰ•ਾਂ ਸੁਣ ਲਿਆ ਜਾਂਦਾ ਹੈ ਤਾਂ ਮਰੀਜ਼ਾਂ ਵਿੱਚ ਬਿਮਾਰੀ ਨਾਲ ਲੜਨ ਲਈ ਹੌਸਲਾ ਵੱਧ ਜਾਂਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਲੋਕਾਂ ਨਾਲ ਚੰਗਾ ਵਿਹਾਰ ਕਰਨ ਸਬੰਧੀ ਸਮੇਂ ਸਮੇਂ ਤੇ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਇਸ ਕਾਰਣ ਸਿਹਤ ਮੁਲਾਜ਼ਮ ਦੇ ਵਿਹਾਰ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ। ਸਿਹਤ ਮੁਲਾਜ਼ਮਾਂ ਵੱਲੋਂ ਪੂਰੀ ਮਿਹਨਤ ਨਾਲ ਲੋਕਾਂ ਦੀ ਸੇਵਾਵਾਂ ਕਰਨ ਲਈ ਵਚਨਬੱਧ ਹੋਣਗੇ। ਉਨ•ਾਂ ਵਿੱਚ ਲੋਕਾਂ ਨਾਲ ਚੰਗਾ ਵਤੀਰਾ ਕਰਨ ਲਈ ਪ੍ਰੇਰਨਾ ਮਿਲੇਗੀ। ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਚੰਗੀ ਸਿਹਤ ਸੰਭਾਲ ਲਈ ਵਚਨਬੱਧ ਹੈ। ਇਸ ਦੇ ਚੱਲਦੇ ਹੀ ਜ਼ਿਲ•ੇ ਦੀਆਂ ਸਿਹਤ ਸੰਸਥਾਵਾਂ ਵਿੱਚ ਪਹਿਲਾਂ ਨਾਲੋਂ ਮਰੀਜ਼ਾਂ ਦੀ ਸੰਖਿਆ ਲਗਾਤਾਰ ਵੱਧ ਰਹੀ ਹੈ ਅਤੇ ਸੰਸਥਾਗਤ ਜਣੇਪੇ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ। ਲੋਕਾਂ ਦਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਯਕੀਨ ਵਧਿਆ ਹੈ ਅਤੇ ਭਾਰੀ ਸੰਖਿਆ ਵਿੱਚ ਲੋਕ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾਉਣ ਨੂੰ ਤਵੱਜੋ ਦੇ ਰਹੇ ਹਨ। ਇਸ ਲਈ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਦੇ ਲਈ ਸਿਹਤ ਵਿਭਾਗ ਅਤੇ ਸਟਾਫ਼ ਦੀ ਜ਼ਿੰਮੇਵਾਰੀ ਵੀ ਵੱਧ ਜਾਂਦੀ ਹੈ ਕਿ ਉਹ ਲੋਕਾਂ ਨੂੰ ਹੋਰ ਬਿਹਤਰ ਸੇਵਾਵਾਂ ਦੇਣ। ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਕੋਈ ਵੀ ਸਿਹਤ ਮੁਲਾਜ਼ਮ ਲੋਕਾਂ ਦੇ ਨਾਲ ਬੁਰਾ ਵਿਹਾਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਬਣਦੀ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।  ਲੋਕ ਵੀ ਟੋਲ ਫ੍ਰੀ ਹੈਲਪ ਲਾਈਨ ਨੰਬਰ 104 ਤੇ ਫ਼ੋਨ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਮੌਕੇ ਤੇ ਸਿਹਤ ਵਿਭਾਗ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Related Articles

Back to top button