ਦੇਵ ਸਮਾਜ ਕਾਲਜ ਫਾਰ ਵੂਮੈਨ ਨੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਅਧੀਨ ਆਵਰ ਪਾਵਰ, ਆਵਰ ਪਲੇਨੇਟ ਥੀਮ ‘ਤੇ ਮਨਾਇਆ ਧਰਤੀ ਦਿਵਸ 2025
ਦੇਵ ਸਮਾਜ ਕਾਲਜ ਫਾਰ ਵੂਮੈਨ ਨੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਅਧੀਨ ਆਵਰ ਪਾਵਰ, ਆਵਰ ਪਲੇਨੇਟ ਥੀਮ ‘ਤੇ ਮਨਾਇਆ ਧਰਤੀ ਦਿਵਸ 2025
ਫਿਰੋਜਪੁਰ, 23-4-2025: ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਅਕਾਦਮਿਕ, ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਇੱਕ ਏ+ ਗ੍ਰੇਡ ਪ੍ਰਾਪਤ ਕਾਲਜ ਹੈ। ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੀ ਛਤਰ-ਛਾਇਆ ਅਤੇ ਪ੍ਰਿੰਸੀਪਲ ਡਾ. ਸੰਗੀਤਾ ਦੀ ਯੋਗ ਅਗਵਾਈ ਅਧੀਨ ਇਹ ਸੰਸਥਾ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਕਾਲਜ ਦੇ ਈਕੋ ਕਲੱਬ ਅਤੇ ਪੋਸਟ ਗ੍ਰੈਜੂਏਟ ਜ਼ੂਆਲੋਜੀ ਵਿਭਾਗ ਦੁਆਰਾ 22 ਅਪ੍ਰੈਲ 2025 ਨੂੰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੀ ਅਗਵਾਈ ਹੇਠ ਧਰਤੀ ਦਿਵਸ 2025–ਆਵਰ ਪਾਵਰ, ਆਵਰ ਪਲੇਨੇਟ ਥੀਮ ‘ਤੇ ਮਨਾਇਆ ਗਿਆ । ਵਿਦਿਆਰਥੀਆਂ ਨੇ ਰੰਗੀਨ ਪੋਸਟਰ ਅਤੇ ਪ੍ਰੇਰਣਾਦਾਇਕ ਨਾਅਰੇ ਬਣਾਉਣ ਲਈ ਆਪਣੇ ਰਚਨਾਤਮਕ ਕਲਾ ਹੁਨਰ ਦੀ ਵਰਤੋਂ ਕੀਤੀ। ਕੁਝ ਵਿਦਿਆਰਥੀਆਂ ਨੇ ਪੀਪੀਟੀ ਪੇਸ਼ਕਾਰੀ ਵੀ ਪੇਸ਼ ਕੀਤੀ। ਇਸ ਨਾਲ ਵਿਦਿਆਰਥੀਆਂ ਵਿੱਚ ਧਰਤੀ ਨੂੰ ਬਚਾਉਣ ਲਈ ਪ੍ਰੇਰਨਾ ਅਤੇ ਜਾਗਰੂਕਤਾ ਪੈਦਾ ਕੀਤੀ ਗਈ ।
ਇਸ ਮੌਕੇ ਡਾ. ਮੌਕਸ਼ੀ, ਇੰਚਾਰਜ ਈਕੋ ਕਲੱਬ ਅਤੇ ਮੁਖੀ, ਜੂਆਲੋਜੀ ਵਿਭਾਗ ਨੇ ਵਿਦਿਆਰਥਣਾਂ ਨੂੰ ਇਸ ਮੌਕੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਜਿਵੇਂ-ਜਿਵੇਂ ਵਾਤਾਵਰਣ ਸੰਬੰਧੀ ਚੁਣੌਤੀਆਂ ਹੋਰ ਗੰਭੀਰ ਹੁੰਦੀਆਂ ਜਾ ਰਹੀਆਂ ਹਨ, ਧਰਤੀ ਦਿਵਸ 2025 ਧਰਤੀ ਪ੍ਰਤੀ ਸਾਡੀ ਸਮੂਹਿਕ ਜ਼ਿੰਮੇਵਾਰੀ ਦੀ ਇੱਕ ਸ਼ਕਤੀਸ਼ਾਲੀ ਯਾਦ ਦਿਵਾਉਂਦਾ ਹੈ, ਜੋ ਸਾਰੇ ਉਮਰ ਸਮੂਹਾਂ ਵਿੱਚ ਵਾਤਾਵਰਣ ਪ੍ਰਤੀ ਚੇਤਨਾ ਵਧਾਉਂਦਾ ਹੈ। ਇਸ ਦਿਨ ਦਾ ਉਦੇਸ਼ ਪਲਾਸਟਿਕ ਪ੍ਰਦੂਸ਼ਣ ਨੂੰ ਹੱਲ ਕਰਨ ਅਤੇ ਟਿਕਾਊ ਹੱਲਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ਵਵਿਆਪੀ ਵਚਨਬੱਧਤਾਵਾਂ ਨੂੰ ਮਜ਼ਬੂਤ ਕਰਨਾ ਹੈ।
ਇਸ ਮੌਕੇ ਡਾ. ਸੰਗੀਤਾ, ਪ੍ਰਿੰਸੀਪਲ ਨੇ ਪ੍ਰੋਗਰਾਮ ਦੇ ਸਫਲ ਆਯੋਜਨ ਤੇ ਈਕੋ ਕਲੱਬ ਅਤੇ ਜੁਆਲੋਜੀ ਵਿਭਾਗ ਦੁਆਰਾ ਧਰਤੀ ਦਿਵਸ 2025 ਮਨਾਉਣ ਤੇ ਡਾ. ਮੋਕਸ਼ੀ ਅਤੇ ਡਾ. ਰਮਣੀਕ, ਇੰਚਾਰਜ ਈਕੋ ਕਲੱਬ, ਜੁਆਲੋਜੀ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ । ਇਸ ਮੌਕੇ ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਨੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆ ।